05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਰਿਆਣਾ ਵਿਧਾਨ ਸਭਾ ਦੇ ਸਦਨ ਵਿਚ ਗੂੰਜੀ ਐਸ.ਸੀ.ਡੀ. ਸਰਕਾਰੀ ਕਾਲਜ ਦੇ ਵਿਦਿਆਰਥੀਆਂ ਦੀ ਆਵਾਜ਼

ਲੁਧਿਆਣਾ, 4 ਅਗਸਤ (ਜਸਵਿੰਦਰ ਸਿੰਘ)-ਹਰਿਆਣਾ ਵਿਧਾਨ ਸਭਾ ਦੇ ਸਦਨ ਵਿਚ ਰਾਜਧਾਨੀ ਯੁਵਾ ਸੰਸਦ ਦੇ ਸਹਿਯੋਗ ਨਾਲ ਆਯੋਜਿਤ ‘ਮਹਿਲਾ ਯੁਵਾ ਸੰਵਾਦ 2026’ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਹਿਲਾ ਸਸ਼ਕਤੀਕਰਨ ਅਤੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਮਰਪਿਤ ਰਿਹਾ।

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਜਸਵਿੰਦਰ ਸਿੰਘ)-ਹਰਿਆਣਾ ਵਿਧਾਨ ਸਭਾ ਦੇ ਸਦਨ ਵਿਚ ਰਾਜਧਾਨੀ ਯੁਵਾ ਸੰਸਦ ਦੇ ਸਹਿਯੋਗ ਨਾਲ ਆਯੋਜਿਤ ‘ਮਹਿਲਾ ਯੁਵਾ ਸੰਵਾਦ 2026’ ਵਿਚ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮਹਿਲਾ ਸਸ਼ਕਤੀਕਰਨ ਅਤੇ ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਮਰਪਿਤ ਰਿਹਾ। ਇਸ ਰਾਸ਼ਟਰੀ ਪੱਧਰ ਦੇ ਯੁਵਾ ਸੰਵਾਦ ਵਿਚ ਦੇਸ਼ ਦੇ 14 ਰਾਜਾਂ ਤੋਂ ਆਏ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸਤੀਸ਼ ਚੰਦਰ ਧਵਨ ਸਰਕਾਰੀ ਕਾਲਜ, ਲੁਧਿਆਣਾ ਦੇ ਐਨ.ਐਸ.ਐਸ ਵਲੰਟੀਅਰ ਹਰਜੋਤ ਸਿੰਘ ਅਤੇ ਰਾਜਨਪ੍ਰੀਤ ਸਿੰਘ ਬੈਂਸ ਨੇ ਵਿਧਾਇਕ ਵਜੋਂ ਭਾਗ ਲੈਂਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਉਪਲਬਧੀ ‘ਤੇ ਕਾਲਜ ਦੇ ਮਾਨਯੋਗ ਪ੍ਰਿੰਸੀਪਲ ਪ੍ਰੋ. (ਡਾ.) ਗੁਰਸ਼ਰਨਜੀਤ ਸਿੰਘ ਸੰਧੂ ਨੇ ਦੋਵੇਂ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ਨੌਜਵਾਨਾਂ ਵਿਚ ਲੀਡਰਸ਼ਿਪ, ਲੋਕਤੰਤਰੀ ਮੁੱਲਾਂ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਐਨ.ਐੱਸ.ਐੱਸ. ਅਫ਼ਸਰ ਡਾ. ਦੇਵੀਨਾ ਘਈ ਅਤੇ ਡਾ. ਸੌਰਭ ਕੁਮਾਰ ਮੌਜੂਦ ਰਹੇ। ਉਨ੍ਹਾਂ ਨੇ ਦੋਵੇਂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਅਜਿਹੇ ਰਾਸ਼ਟਰੀ ਪੱਧਰ ਦੇ ਮੰਚਾਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾਂ ਦੇ ਪੁੱਤਰਾਂ ਵਲੋਂ ਅਸਤੀਫ਼ਿਆਂ ਦਾ ਡਰਾਮਾ, ਲੋਕਾਂ ਦੀ ਹਮਦਰਦੀ ਲੈਣ ਦੀ ਨਾਕਾਮ ਕੋਸ਼ਿਸ਼-ਸੁਨੀਲ ਮੌਦਗਿਲ ਅਗਲੀ ਖ਼ਬਰ ਜੀ.ਕੇ. ਗਰੁੱਪ ਵਲੋਂ ਬਣਾਈਆਂ ਕਾਲੋਨੀਆਂ ਦੇ ਰੱਖ-ਰਖਾਅ ਦੇ ਪ੍ਰਬੰਧ ਸੁਸਾਇਟੀਆਂ ਨੂੰ ਸੌਂਪੇ
Ad Position 24
No active advertisement