05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਹੋਈ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ

ਗੁਰੂਸਰ ਸੁਧਾਰ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦਰਜਾ ਚਾਰ ਯੂਨੀਅਨ ਸੂਬੇ ਦੀ ਸਬ ਕਮੇਟੀ ਵਲੋਂ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਕਸਬਾ ਗੁਰੂਸਰ ਸੁਧਾਰ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਰਨਾਲਾ, ਸੂਬਾਈ ਚੇਅਰਮੈਨ ਰਾਮ ਸਿੰਘ ਬਠਿੰਡਾ, ਸੂਬਾਈ ਜਨਰਲ ਸਕੱਤਰ ਬਸੰਤ ਸਿੰਘ ਮੋਗਾ, ਸੀਨੀਅਰ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ ਤੇ ਦਫ਼ਤਰ ਸਕੱਤਰ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

Ad Position 21
No active advertisement
ਸੁਧਾਰ ਬਾਜ਼ਾਰ ਵਿਖੇ ਪਸ਼ੂ ਪਾਲਣ ਵਿਭਾਗ ਯੂਨੀਅਨ ਦੀ ਮੀਟਿੰਗ ਸਮੇਂ ਪ੍ਰਧਾਨ ਜਗਦੀਪ ਸਿੰਘ, ਚੇਅਰਮੈਨ ਰਾਮ ਸਿੰਘ ਬਠਿੰਡਾ, ਜਨਰਲ ਸਕੱਤਰ ਬਸੰਤ ਸਿੰਘ ਮੋਗਾ ਨਾਲ ਹੋਰ ਅਹੁਦੇਦਾਰ। ਤਸਵੀਰ: ਬਲਵਿੰਦਰ ਸਿੰਘ ਧਾਲੀਵਾਲ 05-08-2026
ਗੁਰੂਸਰ ਸੁਧਾਰ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਦਰਜਾ ਚਾਰ ਯੂਨੀਅਨ ਸੂਬੇ ਦੀ ਸਬ ਕਮੇਟੀ ਵਲੋਂ ਪਸ਼ੂ ਪਾਲਣ ਵਿਭਾਗ ਜ਼ਿਲ੍ਹਾ ਲੁਧਿਆਣਾ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਦੀ ਅਗਵਾਈ ਹੇਠ ਸਥਾਨਕ ਕਸਬਾ ਗੁਰੂਸਰ ਸੁਧਾਰ ਵਿਖੇ ਹੋਈ। ਇਸ ਮੌਕੇ ਸੂਬਾ ਪ੍ਰਧਾਨ ਜਗਦੀਪ ਸਿੰਘ ਬਰਨਾਲਾ, ਸੂਬਾਈ ਚੇਅਰਮੈਨ ਰਾਮ ਸਿੰਘ ਬਠਿੰਡਾ, ਸੂਬਾਈ ਜਨਰਲ ਸਕੱਤਰ ਬਸੰਤ ਸਿੰਘ ਮੋਗਾ, ਸੀਨੀਅਰ ਸੂਬਾ ਮੀਤ ਪ੍ਰਧਾਨ ਇਕਬਾਲ ਸਿੰਘ ਤੇ ਦਫ਼ਤਰ ਸਕੱਤਰ ਅਮੋਲਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਮੱਤੇਵਾੜਾ ਫਾਰਮ ਵਿਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਅਤੇ ਹੋਰ ਸਾਥੀਆਂ ਸਮੇਤ ਜ਼ਿਲ੍ਹੇ ਦੇ ਦਰਜਾ ਚਾਰ ਮੁਲਾਜ਼ਮਾਂ ਨਾਲ ਸਬੰਧਿਤ ਮੰਗਾਂ ਤੇ ਵਿਭਾਗੀ ਮੁਸ਼ਕਿਲਾਂ ਨੂੰ ਵਿਸਥਾਰ ਪੂਰਵਕ ਸੁਣਿਆ ਗਿਆ। ਮੀਟਿੰਗ ਦੌਰਾਨ ਸੂਬਾ ਕਮੇਟੀ ਵਲੋਂ ਭਰੋਸਾ ਦਿਵਾਇਆ ਗਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੇ ਲੰਮੇ ਸਮੇਂ ਤੋਂ ਲਟਕ ਰਹੇ ਮਸਲਿਆਂ ਦੇ ਹੱਲ ਲਈ ਸਰਕਾਰ ਅਤੇ ਵਿਭਾਗ ਨਾਲ ਗੱਲਬਾਤ ਕਰਕੇ ਸਾਰੀਆਂ ਮੰਗਾਂ ਮਨਵਾਏ ਜਾਣ ਸਮੇਤ ਪ੍ਰਭਾਵਸ਼ਾਲੀ ਢੰਗ ਨਾਲ ਮੁਸ਼ਕਿਲਾਂ ਹੱਲ ਕਰਵਾਈਆਂ ਜਾਣਗੀਆਂ। ਸੂਬਾ ਕਮੇਟੀ ਵਲੋਂ ਹੁਣ ਤੱਕ ਦੇ ਸੰਘਰਸ਼ਾਂ ਅਤੇ ਪ੍ਰਾਪਤੀਆਂ ਬਾਰੇ ਵੀ ਜ਼ਿਲ੍ਹਾ ਕਮੇਟੀ ਨੂੰ ਜਾਣੂੰ ਕਰਵਾਇਆ ਗਿਆ। ਸੰਗਠਨ ਨੂੰ ਹੋਰ ਮਜ਼ਬੂਤ ਕਰਨ ਹਿੱਤ ਵੱਧ ਤੋਂ ਵੱਧ ਮੈਂਬਰਾਂ ਨੂੰ ਯੂਨੀਅਨ ਨਾਲ ਜੋੜਨ ਲਈ ਵੀ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਦੌਰਾਨ ਮੁੱਖ ਤੌਰ ’ਤੇ ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਦਰਜਾ ਚਾਰ ਮੁਲਾਜ਼ਮਾਂ ਦੀਆਂ ਲਟਕ ਰਹੀਆਂ ਮੰਗਾਂ ਦਾ ਫੌਰੀ ਤੌਰ ’ਤੇ ਨਿਪਟਾਰਾ ਕਰਨ, ਵਿਭਾਗ ਵਿਚ ਖ਼ਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਨ, ਮੁਲਾਜ਼ਮਾਂ ਦੇ ਬਣਦੇ ਸਾਰੇ ਵਿੱਤੀ ਅਤੇ ਸੇਵਾ ਮੁਕਤੀ ਦੇ ਲਾਭ ਸਮੇਂ ਸਿਰ ਜਾਰੀ ਕੀਤੇ ਜਾਣ ਆਦਿ ਨੂੰ ਜਲਦ ਪੂਰਾ ਕਰਨ ਲਈ ਸੂਬਾ ਸਰਕਾਰ ਪਾਸੋਂ ਜ਼ੋਰਦਾਰ ਮੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਵੱਖ ਵੱਖ ਬਲਾਕਾਂ ਤੋਂ ਆਏ ਯੂਨੀਅਨ ਦੇ ਅਹੁਦੇਦਾਰਾਂ ਤੇ ਸਾਥੀਆਂ ਨੇ ਆਪਣੀ ਹਾਜ਼ਰੀ ਭਰੀ ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਚੇਅਰਮੈਨ ਤਿਲਕ ਰਾਜ, ਪ੍ਰਧਾਨ ਬਲਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ, ਸਕੱਤਰ ਰਾਜਦੀਪ ਸਿੰਘ, ਖ਼ਜ਼ਾਨਚੀ ਗੁਰਦੀਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਭਰ ਵਿਚੋਂ ਵੱਖ ਵੱਖ ਪਸ਼ੂ ਹਸਪਤਾਲਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿਚ ਪਹੁੰਚੇ।
Ad Position 22
No active advertisement
ਪਿਛਲੀ ਖ਼ਬਰ ਚਾਂਦੀ ਤਗਮਾ ਜੇਤੂ ਹਰਜਿੰਦਰ ਕੌਰ ਦਾ ਪਟਿਆਲਾ ਪੁੱਜਣ ’ਤੇ ਸ਼ਾਨਦਾਰ ਸਵਾਗਤ ਅਗਲੀ ਖ਼ਬਰ 30 ਕਿੱਲੋਂ ਭੁੱਕੀ ਸਮੇਤ ਇਕ ਕਾਬੂ
Ad Position 24
No active advertisement