06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾਨ ਕਾਬੂ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਥਾਣਾ ਡਾਬਾ ਦੀ ਪੁਲਿਸ ਨੇ ਆਕਾਸ਼ਦੀਪ ਸਿੰਘ ਵਾਸੀ ਗੁਰੂ ਨਾਨਕ ਨਗਰ ਖਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੰਜ ਸਾਲ ਦੀ ਮਾਸੂਮ ਬਾਲੜੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਥਾਣਾ ਡਾਬਾ ਦੀ ਪੁਲਿਸ ਨੇ ਆਕਾਸ਼ਦੀਪ ਸਿੰਘ ਵਾਸੀ ਗੁਰੂ ਨਾਨਕ ਨਗਰ ਖਿਲਾਫ਼ ਕੇਸ ਦਰਜ ਕਰਨ ਉਪਰੰਤ ਉਸ ਨੂੰ ਕਾਬੂ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਬੱਚੇ ਖੇਡ ਰਹੇ ਸਨ ਕਿ ਉਨ੍ਹਾਂ ਦੀ ਗੇਂਦ ਆਕਾਸ਼ਦੀਪ ਦੇ ਘਰ ਚਲੀ ਗਈ, ਜਦੋਂ ਉਸਦੀ ਲੜਕੀ ਗੇਂਦ ਲੈਣ ਗਈ ਤਾਂ ਕਥਿਤ ਦੋਸ਼ੀ ਨੇ ਦਰਵਾਜ਼ਾ ਬੰਦ ਕਰ ਲਿਆ ਅਤੇ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ। ਲੜਕੀ ਦੇ ਰੌਲਾ ਪਾਉਣ ‘ਤੇ ਲੋਕ ਇਕੱਠੇ ਹੋ ਗਏ। ਜਿਸ ‘ਤੇ ਲੋਕਾਂ ਵਲੋਂ ਉਕਤ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਵਸ ਨੂੰ ਲੈ ਕੇ ਏ.ਡੀ.ਜੀ.ਪੀ. ਕੌਸਤਬ ਸ਼ਰਮਾ ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਭੁੱਕੀ ਸਮੇਤ ਚਾਰ ਕਾਬੂ
Ad Position 24
No active advertisement