06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਲਾਡੋਵਾਲ ਵਿਖੇ ਅੱਖਾਂ ਤੇ ਦੰਦਾਂ ਦੇ ਕੈਂਪ ਦੌਰਾਨ 200 ਮਰੀਜ਼ਾਂ ਨੇ ਲਿਆ ਲਾਹਾ

ਲਾਡੋਵਾਲ, 5 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ, ਲਾਡੋਵਾਲ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਦਾ ਲਾਡੋਵਾਲ ਤੇ ਆਸ-ਪਾਸ ਦੇ ਪਿੰਡਾਂ ਦੇ 200 ਮਰੀਜ਼ਾਂ ਨੇ ਲਾਹਾ ਲਿਆ ਅਤੇ ਅੱਖਾਂ ਤੇ ਦੰਦਾਂ ਦਾ ਚੈੱਕਅਪ ਕਰਵਾਇਆ। ਇਸ ਮੌਕੇ ਡਾ.

Ad Position 21
No active advertisement
ਗੁਰਦੁਆਰਾ ਸਿੰਘ ਸਭਾ, ਲਾਡੋਵਾਲ ਵਿਖੇ ਲਗਾਏ ਅੱਖਾਂ ਤੇ ਦੰਦਾਂ ਦੇ ਮੁਫ਼ਤ ਚੈਕਅਪ ਕੈਂਪ ਦਾ ਦ੍ਰਿਸ਼। ਤਸਵੀਰ-ਬਲਬੀਰ ਸਿੰਘ ਰਾਣਾ 06-08-2026
ਲਾਡੋਵਾਲ, 5 ਅਗਸਤ (ਬਲਬੀਰ ਸਿੰਘ ਰਾਣਾ)-ਸਥਾਨਕ ਕਸਬੇ ਦੇ ਗੁਰਦੁਆਰਾ ਸਿੰਘ ਸਭਾ, ਲਾਡੋਵਾਲ ਵਿਖੇ ਅੱਖਾਂ ਤੇ ਦੰਦਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ, ਜਿਸ ਦਾ ਲਾਡੋਵਾਲ ਤੇ ਆਸ-ਪਾਸ ਦੇ ਪਿੰਡਾਂ ਦੇ 200 ਮਰੀਜ਼ਾਂ ਨੇ ਲਾਹਾ ਲਿਆ ਅਤੇ ਅੱਖਾਂ ਤੇ ਦੰਦਾਂ ਦਾ ਚੈੱਕਅਪ ਕਰਵਾਇਆ। ਇਸ ਮੌਕੇ ਡਾ. ਹਰਚਰਨ, ਡਾ. ਚਰਨਜੀਵੀ, ਡਾ. ਰੋਹਿਤ ਕੁਮਾਰ ਅਤੇ ਕੁਲਦੀਪ ਕੌਰ ਆਦਿ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਦੰਦਾਂ ਅਤੇ ਅੱਖਾਂ ਦੀ ਮੁਫ਼ਤ ਜਾਂਚ ਕਰਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਐਨਕਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ. ਰੋਹਿਤ ਕੁਮਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਕੈਂਪ ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਵੱਸਦੇ ਲੋਕਾਂ ਦੀਆਂ ਅੱਖਾਂ ਅਤੇ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਈ ਰੱਖਣ ਲਈ ਲਗਾਇਆ ਗਿਆ ਹੈ ਤਾਂ ਜੋ ਲੋਕਾਂ ਦੀ ਅੱਖਾਂ ਦੀ ਰੌਸ਼ਨੀ ਅਤੇ ਦੰਦ ਬਿਲਕੁਲ ਠੀਕ ਰਹਿਣ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਲਾਡੋਵਾਲ ਦੇ ਮੁੱਖ ਸੇਵਾਦਾਰ ਗੁਰਜੰਟ ਸਿੰਘ ਗਿੱਲ ਲਾਡੋਵਾਲ ਨੇ ਡਾਕਟਰਾਂ ਦੀ ਮਾਹਿਰ ਟੀਮ ਅਤੇ ਆਏ ਹੋਏ ਮਰੀਜ਼ਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਪਿੰਡ ਵਿਚ ਅੱਗੇ ਤੋਂ ਵੀ ਅਜਿਹੇ ਜਾਂਚ ਕੈਂਪ ਲਗਾਉਣ ਦੀ ਆਸ ਪ੍ਰਗਟਾਈ। ਇਸ ਮੌਕੇ ਗੁਰਜੰਟ ਸਿੰਘ ਲਾਡੋਵਾਲ, ਬਾਬਾ ਪਰਮਜੀਤ ਸਿੰਘ ਅਤੇ ਅਮਰਜੀਤ ਸਿੰਘ ਚੋਪੜਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮਛੋੜ ਹੜਤਾਲ ਸ਼ੁਰੂ, ਕਰਮਚਾਰੀਆਂ ਨੇ ਤਹਿਸੀਲ ਵਿਚ ਧਰਨਾ ਦਿੱਤਾ ਅਗਲੀ ਖ਼ਬਰ ਐਚ.ਵੀ.ਐਮ. ਗਲੋਬਲ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ
Ad Position 24
No active advertisement