06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਪੰਜਾਬ ਭਰ ਦੇ ਦਫ਼ਤਰਾਂ ਦੇ ਮਨਿਸਟਰੀਅਲ ਸਟਾਫ਼ ਵਲੋਂ ਕਲਮਛੋੜ ਹੜਤਾਲ ਸ਼ੁਰੂ, ਕਰਮਚਾਰੀਆਂ ਨੇ ਤਹਿਸੀਲ ਵਿਚ ਧਰਨਾ ਦਿੱਤਾ

ਸਮਰਾਲਾ, 5 ਅਗਸਤ (ਗੋਪਾਲ ਸੋਫਤ)-ਪੰਜਾਬ ਭਰ ਵਿਚ ਦਫ਼ਤਰ ਦੇ ਮਨਿਸਟਰੀਅਲ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਮਨਵਾਉਣ ਲਈ 5 ਤੇ 6 ਅਗਸਤ ਨੂੰ ਹੜਤਾਲ ਅੱਜ ਤੋਂ ਆਰੰਭ ਦਿੱਤੀ ਹੈ। ਮੁਲਾਜ਼ਮ ਜਥੇਬੰਦੀਆਂ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵੱਡੀ ਰੋਸ ਰੈਲੀ ਕਰਨ ਦਾ ਐਲਾਨ ਵੀ ਕੀਤਾ ਹੈ।

Ad Position 21
No active advertisement
ਸਮਰਾਲਾ ਤਹਿਸੀਲ ਕੰਪਲੈਕਸ ਵਿਚ ਸਰਕਾਰੀ ਦਫ਼ਤਰਾਂ ਦੇ ਹੜਤਾਲ ’ਤੇ ਗਏ ਕਰਮਚਾਰੀ ਆਪਣੀਆਂ ਮੰਗਾਂ ਦੇ ਹੱਕ ਵਿਚ ਧਰਨੇ ’ਤੇ ਬੈਠੇ ਹੋਏ। ਤਸਵੀਰ : ਗੋਪਾਲ ਸੋਫਤ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਜੇ ਸਾਂਪਲਾ, ਨਾਲ ਮੌਜੂਦ ਸੁਨੀਲ ਮੌਦਗਿਲ, ਹਰਸ਼ ਸ਼ਰਮਾ ਤੇ ਹੋਰ। ਤਸਵੀਰ-ਸੇਵਕ ਸਿੰਘ 06-08-2026
ਸਮਰਾਲਾ, 5 ਅਗਸਤ (ਗੋਪਾਲ ਸੋਫਤ)-ਪੰਜਾਬ ਭਰ ਵਿਚ ਦਫ਼ਤਰ ਦੇ ਮਨਿਸਟਰੀਅਲ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਮਨਵਾਉਣ ਲਈ 5 ਤੇ 6 ਅਗਸਤ ਨੂੰ ਹੜਤਾਲ ਅੱਜ ਤੋਂ ਆਰੰਭ ਦਿੱਤੀ ਹੈ। ਮੁਲਾਜ਼ਮ ਜਥੇਬੰਦੀਆਂ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਵੱਡੀ ਰੋਸ ਰੈਲੀ ਕਰਨ ਦਾ ਐਲਾਨ ਵੀ ਕੀਤਾ ਹੈ। ਜਥੇਬੰਦੀ ਦੇ ਕਲਮ ਛੋੜ ਹੜਤਾਲ ਦੇ ਸੱਦੇ ‘ਤੇ ਸਥਾਨਕ ਸਰਕਾਰੀ ਦਫ਼ਤਰਾਂ ਦੇ ਸਟਾਫ਼ ਵਲੋਂ ਵੀ ਹੜਤਾਲ ‘ਤੇ ਚਲੇ ਜਾਣ ਦੇ ਨਾਲ ਅੱਜ ਸਥਾਨਕ ਐੱਸ. ਡੀ. ਐੱਮ. ਦਫ਼ਤਰ ਤਹਿਸੀਲ ਅਤੇ ਹੋਰ ਸਾਰੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਅਤੇ ਮੁਲਾਜ਼ਮਾਂ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਚ ਧਰਨਾ ਵੀ ਦਿੱਤਾ। ਹੜਤਾਲ ਦੌਰਾਨ ਧਰਨੇ ‘ਤੇ ਬੈਠੇ ਮੁਲਾਜ਼ਮਾਂ ਤਹਿਸੀਲ ਦਫ਼ਤਰ ਕਰਮਚਾਰੀਆਂ ਵਲੋਂ ਸਤਿੰਦਰ ਕੌਰ, ਗਗਨਦੀਪ ਸਿੰਘ ਐੱਸ. ਡੀ. ਐੱਮ. ਦਫ਼ਤਰ ਕਰਮਚਾਰੀ ਅਤੇ ਅੰਮ੍ਰਿਤਪਾਲ ਸਿੰਘ ਸੀ. ਡੀ. ਪੀ. ਓ. ਦਫ਼ਤਰ ਦੇ ਕਰਮਚਾਰੀ ਨੇ ਕਿਹਾ ਕਿ ਯੂਨੀਅਨ ਵਲੋਂ ਤਨਖ਼ਾਹ ਨਾਲ ਸਬੰਧਿਤ ਮੁੱਦਿਆਂ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਏ. ਸੀ. ਪੀ. ਸਕੀਮ ਅਤੇ ਮਹਿੰਗਾਈ ਭੱਤੇ ਦੀਆਂ 18% ਕਿਸ਼ਤਾਂ ਦੀ ਅਦਾਇਗੀ ਸਬੰਧੀ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ’ਤੇ ਜਾਣ ਲਈ ਮਜਬੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਮੁਲਾਜ਼ਮਾਂ ਨਾਲ ਕੀਤੇ ਸਾਰੇ ਵਾਅਦੇ ਸਰਕਾਰ ਭੁੱਲ ਬੈਠੀ ਹੈ। ਮੁਲਾਜ਼ਮਾਂ ਦਾ ਦੋਸ਼ ਹੈਕਿ ਸਰਕਾਰਾਂ ਮੁਫ਼ਤ ਦੀਆਂ ਰਿਉੜੀਆਂ ਵੰਡਣ ਲਈ ਤਾਂ ਕਾਹਲ਼ੀਆਂ ਹਨ। ਪਰ ਮੁਲਾਜ਼ਮਾਂ ਦੇ ਬਣਦੇ ਹੱਕ ਵੀ ਦੇਣ ਤੋਂ ਆਨਾ-ਕਾਨੀ ਕਰ ਰਹੀਆਂ ਹਨ। ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰਾਂ ਵਿੱਚ ਕੰਮ ਕਾਰ ਠੱਪ ਹੋ ਕੇ ਰਹਿ ਗਿਆ ਹੈ, ਜਿਸ ਕਾਰਨ ਆਮ ਪਬਲਿਕ ਨੂੰ ਦੋ ਸਰਕਾਰੀ ਛੁੱਟੀਆਂ ਸਮੇਤ ਅਗਲੇ ਪੰਜ ਦਿਨ ਵੱਡੀ ਖੱਜਲ ਖੁਆਰੀ ਝੱਲਣੀ ਪਵੇਗੀ।
Ad Position 22
No active advertisement
ਪਿਛਲੀ ਖ਼ਬਰ ਲੁਟੇਰਾ ਗਰੋਹ ਦੇ ਚਾਰ ਮੈਂਬਰ ਲੱਖਾਂ ਰੁਪਏ ਮੁੱਲ ਦੇ ਮੋਬਾਈਲਾਂ ਸਮੇਤ ਕਾਬੂ ਅਗਲੀ ਖ਼ਬਰ ਲਾਡੋਵਾਲ ਵਿਖੇ ਅੱਖਾਂ ਤੇ ਦੰਦਾਂ ਦੇ ਕੈਂਪ ਦੌਰਾਨ 200 ਮਰੀਜ਼ਾਂ ਨੇ ਲਿਆ ਲਾਹਾ
Ad Position 24
No active advertisement