7 ਨੂੰ ਚੰਡੀਗੜ੍ਹ ਮਹਾਂਰੈਲੀ ’ਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਕਰਨਗੇ ਸ਼ਮੂਲੀਅਤ- ਖੱਟੜਾ
ਲੁਧਿਆਣਾ, 5 ਅਗਸਤ (ਬੈਂਸ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂਰੈਲੀ ਵਿਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਡੀ.
ਲੁਧਿਆਣਾ, 5 ਅਗਸਤ (ਬੈਂਸ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂਰੈਲੀ ਵਿਚ ਸਿੱਖਿਆ ਵਿਭਾਗ ਦੇ ਮਨਿਸਟਰੀਅਲ ਕਾਮੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਡੀ.ਏ ਜਾਰੀ ਨਾ ਕਰਨ ਅਤੇ ਹੋਰ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਖੱਟੜਾ ਨੇ ਸਮੂਹ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਦੀ ਮਹਾਂਰੈਲੀ ਵਿਚ ਵੱਡੀ ਗਿਣਤੀ ਵਿਚ ਪੁੱਜਕੇ ਆਪਣੀ ਏਕਤਾ ਅਤੇ ਸੰਘਰਸ਼ ਦੀ ਤਾਕਤ ਦਾ ਪ੍ਰਗਟਾਵਾ ਕਰਨ। ਉਨ੍ਹਾਂ ਕਿਹਾ ਕਿ ਜਥੇਬੰਦੀ ਆਪਣੀਆਂ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਮਨਪ੍ਰੀਤ ਸਿੰਘ, ਅਨਿਰੁੱਧ ਮੌਦਗਿਲ, ਮਲਕੀਤ ਸਿੰਘ, ਸੰਜੀਵ ਕਾਲੜਾ ਆਦਿ ਮੌਜੂਦ ਸਨ।