ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ’ਚ ਨੌਜਵਾਨ ਜ਼ਖਮੀ
ਲੁਧਿਆਣਾ , 5 ਅਗਸਤ ( ਆਹੂਜਾ )- ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ । ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਕਰਨ ਸ਼ਰਮਾ ਵਜੋਂ ਕੀਤੀ ਗਈ ਹੈ ।
ਲੁਧਿਆਣਾ , 5 ਅਗਸਤ ( ਆਹੂਜਾ )- ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਇਲਾਕੇ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਨੌਜਵਾਨ ਜ਼ਖਮੀ ਹੋ ਗਿਆ ਹੈ । ਜਾਣਕਾਰੀ ਅਨੁਸਾਰ ਜ਼ਖਮੀ ਹੋਏ ਨੌਜਵਾਨ ਦੀ ਸ਼ਨਾਖ਼ਤ ਕਰਨ ਸ਼ਰਮਾ ਵਜੋਂ ਕੀਤੀ ਗਈ ਹੈ । ਉਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ । ਜਾਣਕਾਰੀ ਅਨੁਸਾਰ ਕਰਨ ਸ਼ਰਮਾ ਕਾਰ ‘ ਤੇ ਜਾ ਰਿਹਾ ਸੀ ਅਤੇ ਉਸ ਨੇ ਹਾਰਨ ਵਜਾ ਕੇ ਉਥੇ ਖੜੇ ਕੁੱਝ ਨੌਜਵਾਨਾਂ ਤੋਂ ਰਸਤਾ ਮੰਗਿਆ ਤਾਂ ਇਹ ਨੌਜਵਾਨ ਤੈਸ਼ ਵਿਚ ਆ ਗਏ । ਇਹਨਾਂ ਨੌਜਵਾਨਾਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਤੇ ਕਰਨ ‘ ਤੇ ਹਮਲਾ ਕਰ ਦਿੱਤਾ । ਲਹੂ ਲੁਹਾਨ ਹੋਇਆ ਕਰਨ ਉਥੇ ਹੀ ਡਿਗ ਪਿਆ । ਗੰਭੀਰ ਹਾਲਤ ਵਿਚ ਉਸ ਨੂੰ ਹਸਪਤਾਲ ਲਿਆਂਦਾ ਗਿਆ ਹੈ । ਕਰਨ ਹੌਜ਼ਰੀ ਕਾਰੋਬਾਰੀ ਤੇ ਕਾਂਗਰਸੀ ਆਗੂ ਧਰਮਪਾਲ ਸ਼ਰਮਾ ਦਾ ਲੜਕਾ ਦੱਸਿਆ ਜਾ ਰਿਹਾ ਹੈ । ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ‘ ਤੇ ਪਹੁੰਚੇ । ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ । ਕਰਨ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ ।