ਬੱਚੀ ਦੀ ਮੌਤ ਦੇ ਮਾਮਲੇ ’ਚ ਔਰਤ ਸਮੇਤ ਦੋ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਤਿੰਨ ਸਾਲ ਦੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਾਮਨਗਰ ਭਾਮੀਆਂ ਕਲਾਂ ਦੇ ਰਹਿਣ ਵਾਲੇ ਪ੍ਰਵੇਸ਼ ਕੁਮਾਰ ਸ਼ਰਮਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਉਸ ਦੇ ਗੁਆਂਢੀ ਦਿਨੇਸ਼ ਕੁਮਾਰ ਪਾਸਵਾਨ ਅਤੇ ਪ੍ਰਿਅੰਕਾ ਦੇਵੀ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਤਿੰਨ ਸਾਲ ਦੀ ਬੱਚੀ ਦੀ ਮੌਤ ਦੇ ਮਾਮਲੇ ਵਿਚ ਔਰਤ ਸਮੇਤ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਰਾਮਨਗਰ ਭਾਮੀਆਂ ਕਲਾਂ ਦੇ ਰਹਿਣ ਵਾਲੇ ਪ੍ਰਵੇਸ਼ ਕੁਮਾਰ ਸ਼ਰਮਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਉਸ ਦੇ ਗੁਆਂਢੀ ਦਿਨੇਸ਼ ਕੁਮਾਰ ਪਾਸਵਾਨ ਅਤੇ ਪ੍ਰਿਅੰਕਾ ਦੇਵੀ ਵਾਸੀ ਬਿਹਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੇ ਗੁਆਂਢ ਵਿਚ ਰਹਿੰਦੇ ਹਨ ਅਤੇ ਬੀਤੇ ਦਿਨ ਉਸ ਦੇ ਬੱਚੇ ਖੇਡ ਰਹੇ ਸਨ ਕਿ ਉਸ ਦੀ ਤਿੰਨ ਸਾਲ ਦੀ ਬੱਚੀ ਮਾਨਸੀ ਖੇਡਦੇ ਸਮੇਂ ਪੌੜੀਆਂ ਤੋਂ ਹੇਠਾਂ ਡਿਗ ਗਈ ਅਤੇ ਗੰਭੀਰ ਜ਼ਖਮੀ ਹੋ ਗਈ। ਕਥਿਤ ਦੋਸ਼ੀ ਇਹ ਸਭ ਕੁੱਝ ਖੜ੍ਹੇ ਉਥੇ ਦੇਖਦੇ ਰਹੇ ਅਤੇ ਉਨ੍ਹਾਂ ਨੇ ਉਸ ਨੂੰ ਹਸਪਤਾਲ ਨਹੀਂ ਪਹੁੰਚਾਇਆ, ਜਿਸ ਕਾਰਨ ਮਾਨਸੀ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ।