06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ 9 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੇ ਦਿਨ ਬੰਦੀਆਂ ਵਿਚਾਲੇ ਹੋਏ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ 9 ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਬੰਦੀਆਂ ਤਰਲੋਕ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਤਜਿੰਦਰ ਸਿੰਘ, ਦੇਵ, ਅਰਜਨ, ਜਗਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੇ ਦਿਨ ਬੰਦੀਆਂ ਵਿਚਾਲੇ ਹੋਏ ਲੜਾਈ ਦੇ ਮਾਮਲੇ ਵਿਚ ਪੁਲਿਸ ਵਲੋਂ 9 ਬੰਦੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰੀਡੈਂਟ ਬਲਿਹਾਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਬੰਦੀਆਂ ਤਰਲੋਕ ਸਿੰਘ, ਬਲਜਿੰਦਰ ਸਿੰਘ, ਮਨਪ੍ਰੀਤ ਸਿੰਘ, ਹਰਦੀਪ ਸਿੰਘ, ਤਜਿੰਦਰ ਸਿੰਘ, ਦੇਵ, ਅਰਜਨ, ਜਗਵੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਕਤ ਕਥਿਤ ਦੋਸ਼ੀ ਆਪਸ ਵਿਚ ਲੜ ਪਏ ਅਤੇ ਜੇਲ੍ਹ ਅੰਦਰ ਮਾਹੌਲ ਖ਼ਰਾਬ ਕਰ ਦਿੱਤਾ। ਜਦੋਂ ਜੇਲ੍ਹ ਮੁਲਾਜ਼ਮਾਂ ਨੇ ਇਹਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀਆਂ ਨੇ ਉਨ੍ਹਾਂ ਦੀ ਡਿਊਟੀ ਵਿਚ ਵਿਘਨ ਪਾਇਆ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਲੜਾਈ ਵਿਚ ਕੁੱਝ ਬੰਦੀਆਂ ਦੇ ਸੱਟਾਂ ਲੱਗਣ ਦੀ ਵੀ ਸੂਚਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪੀੜਤਾ ਨੇ ਲੱਖਾਂ ਰੁਪਏ ਦਾ ਸੋਨਾ ਅਤੇ ਹੋਰ ਸਾਮਾਨ ਖ਼ੁਰਦ-ਬੁਰਦ ਕਰਨ ਦਾ ਲਗਾਇਆ ਦੋਸ਼ ਅਗਲੀ ਖ਼ਬਰ ਪੀ. ਏ. ਯੂ. ਵਲੋਂ ਸਮਾਲ ਹਾਈਵ ਬੀਟਲ ਦੀ ਰੋਕਥਾਮ ਸੰਬੰਧੀ ਸ਼ਹਿਦ ਮੱਖੀ ਪਾਲਕਾਂ ਨੂੰ ਸੁਝਾਅ
Ad Position 24
No active advertisement