ਪੀੜਤਾ ਨੇ ਲੱਖਾਂ ਰੁਪਏ ਦਾ ਸੋਨਾ ਅਤੇ ਹੋਰ ਸਾਮਾਨ ਖ਼ੁਰਦ-ਬੁਰਦ ਕਰਨ ਦਾ ਲਗਾਇਆ ਦੋਸ਼
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਵਿਧਵਾ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਘਰੋਂ ਬਾਹਰ ਕੱਢਣ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਸ ਵਿਚ ਉਸ ਦੇ ਸੱਸ ਅਤੇ ਸਹੁਰਾ ਵੀ ਸ਼ਾਮਿਲ ਹਨ। ਪੁਲਿਸ ਵਲੋਂ ਇਹ ਕਾਰਵਾਈ ਨਵਿਤਾ ਕਪੂਰ ਪਤਨੀ ਸਵ.
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ ਵਿਧਵਾ ਦੀ ਕੁੱਟਮਾਰ ਕਰਨ ਉਪਰੰਤ ਉਸ ਨੂੰ ਘਰੋਂ ਬਾਹਰ ਕੱਢਣ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਸ ਵਿਚ ਉਸ ਦੇ ਸੱਸ ਅਤੇ ਸਹੁਰਾ ਵੀ ਸ਼ਾਮਿਲ ਹਨ। ਪੁਲਿਸ ਵਲੋਂ ਇਹ ਕਾਰਵਾਈ ਨਵਿਤਾ ਕਪੂਰ ਪਤਨੀ ਸਵ. ਰੋਹਨ ਕਪੂਰ ਵਾਸੀ ਫੋਕਲ ਪੁਆਇੰਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਕਾਂਤਾ ਕਪੂਰ ਪਤਨੀ ਨਰੇਸ਼ ਕਪੂਰ ਸੱਸ, ਨਰੇਸ਼ ਕਪੂਰ ਸਹੁਰਾ, ਸ਼ਿਲਪਾ ਕਪੂਰ ਪਤਨੀ ਗੁਲਸ਼ਨ ਪਪਨੇਜਾ ਅਤੇ ਗੁਲਸ਼ਨ ਪਪਨੇਜਾ ਵਾਸੀ ਚੰਡੀਗੜ੍ਹ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਨਰੇਸ਼ ਕਪੂਰ ਦੇ ਪੁੱਤਰ ਰੋਹਨ ਕਪੂਰ ਨਾਲ ਹੋਈ ਸੀ, ਪਰ 4 ਸਾਲ ਪਹਿਲਾਂ ਉਸ ਦੇ ਪਤੀ ਦੀ ਮੌਤ ਹੋ ਗਈ। ਪਤੀ ਦੀ ਮੌਤ ਤੋਂ ਬਾਅਦ ਕਥਿਤ ਦੋਸ਼ੀਆਂ ਵਲੋਂ ਜਾਅਲੀ ਦਸਖ਼ਤਾਂ ਦੇ ਆਧਾਰ ‘ਤੇ ਉਸ ਦੇ ਦਾਜ ਵਿਚ ਆਈ ਕਾਰ ਵੇਚ ਦਿੱਤੀ ਗਈ ਅਤੇ ਉਸ ਤੋਂ ਬਾਅਦ 50 ਤੋਲੇ ਸੋਨਾ ਵੀ ਖ਼ੁਰਦ ਬੁਰਦ ਕਰ ਦਿੱਤਾ। ਇਹਨਾਂ ਕਥਿਤ ਦੋਸ਼ੀਆਂ ਵਲੋਂ ਬੀਤੇ ਦਿਨ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ ਗਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।