06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

‘ ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਲੈ ਕੇ ਵੜਿੰਗ ਧੜਾ ਹੋਇਆ ਪੱਬਾਂ ਭਾਰ ਚੰਨੀ ਧੜੇ ਦੇ ਸਾਬਕਾ ਮੰਤਰੀ ਆਸ਼ੂ ’ਤੇ ਟਿਕੀਆਂ ਕਾਂਗਰਸੀਆਂ ਤੇ ਵਿਰੋਧੀਆਂ ਦੀਆਂ ਨਜ਼ਰਾਂ

ਲੁਧਿਆਣਾ, 5 ਅਗਸਤ (ਜਤਿੰਦਰ ਭੰਬੀ)-ਪੰਜਾਬ ਭਰ ਵਿਚ ‘’ਹਰ ਬੂਥ ਕਾਂਗਰਸ ਮਜ਼ਬੂਤ” ਦੀ ਲੜੀ ਤਹਿਤ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਅੱਜ ਹੋਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਜਿੱਥੇ ਵੜਿੰਗ ਧੜੇ ਵਲੋਂ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਿਚ ਥਾਂ-ਥਾਂ ‘ਤੇ ਕਾਂਗਰਸ ਦੇ ਏ. ਆਈ.

Ad Position 21
No active advertisement
ਕਾਂਗਰਸ ਦੇ ‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਲੱਗੇ ਬੋਰਡਾਂ ਦੇ ਦ੍ਰਿਸ਼। ਤਸਵੀਰਾਂ-ਸੇਵਕ ਸਿੰਘ 06-08-2026
ਲੁਧਿਆਣਾ, 5 ਅਗਸਤ (ਜਤਿੰਦਰ ਭੰਬੀ)-ਪੰਜਾਬ ਭਰ ਵਿਚ ‘’ਹਰ ਬੂਥ ਕਾਂਗਰਸ ਮਜ਼ਬੂਤ” ਦੀ ਲੜੀ ਤਹਿਤ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਅੱਜ ਹੋਣ ਵਾਲੇ ਪ੍ਰੋਗਰਾਮ ਨੂੰ ਕਾਮਯਾਬ ਬਣਾਉਣ ਲਈ ਜਿੱਥੇ ਵੜਿੰਗ ਧੜੇ ਵਲੋਂ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਸ਼ਹਿਰ ਵਿਚ ਥਾਂ-ਥਾਂ ‘ਤੇ ਕਾਂਗਰਸ ਦੇ ਏ. ਆਈ. ਸੀ. ਸੀ. ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਆਮਦ ਨੂੰ ਲੈ ਕੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਾਲੇ ਬੋਰਡ ਲੱਗੇ ਨਜ਼ਰ ਆ ਰਹੇ ਹਨ, ਜਿਨ੍ਹਾਂ ਵਿਚ ਚੰਨੀ ਧੜਾ ਗ਼ਾਇਬ ਨਜ਼ਰ ਆ ਰਿਹਾ ਹੈ। ਕਾਂਗਰਸ ਦੇ ਇਸ ਪ੍ਰੋਗਰਾਮ ਨੂੰ ਲੈ ਕੇ ਵਿਰੋਧੀਆਂ ਵਲੋਂ ਵੀ ਚੁਸਕੀਆਂ ਲਈਆਂ ਜਾ ਰਹੀਆਂ ਹਨ ਕਿ, ਕੀ ਹੋਰਨਾਂ ਜ਼ਿਲ੍ਹਿਆਂ ਵਾਂਗ ਸਨਅਤੀ ਸ਼ਹਿਰ ਲੁਧਿਆਣਾ ਵਿਚ ਵੀ ਲੱਗਣਗੇ ‘ਚੰਨੀ ਜ਼ਿੰਦਾਬਾਦ’ ਦੇ ਨਾਅਰੇ ਜਾ ਫਿਰ ਖ਼ਾਮੋਸ਼ ਰਹੇਗਾ ਚੰਨੀ ਧੜਾ। ਇਸ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਵੀ ਪੂਰੀ ਤਰ੍ਹਾਂ ਗਰਮ ਹੈ ਕਿਉਂਕਿ ਜਿੱਥੇ ਸਾਬਕਾ ਮੁੱਖ ਮੰਤਰੀ ਅਤੇ ਸੰਸਦੀ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਆਹਮੋ-ਸਾਹਮਣੇ ਦਿਖਾਈ ਦੇ ਰਹੇ ਹਨ, ਉਥੇ ਹੀ ਸਨਅਤੀ ਸ਼ਹਿਰ ਅੰਦਰ ਚੰਨੀ ਧੜੇ ਦੀ ਅਗਵਾਈ ਕਰਨ ਵਾਲੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਚ ਚੰਨੀ ਧੜੇ ਦੀ ਅਗਵਾਈ ਕਰ ਰਹੇ ਹਨ। ਇਸ ਕਰਕੇ ਇਸ ਪ੍ਰੋਗਰਾਮ ਨੂੰ ਲੈ ਕੇ ਜਿੱਥੇ ਵੜਿੰਗ ਧੜਾ ਪੱਬਾਂ ਭਾਰ ਦਿਖਾਈ ਦੇ ਰਿਹਾ ਹੈ, ਉਥੇ ਹੀ ਸ਼ਹਿਰ ਦੇ ਕਾਂਗਰਸੀਆਂ ਅਤੇ ਵਿਰੋਧੀਆਂ ਦੀਆਂ ਨਜ਼ਰਾਂ ਸਾਬਕਾ ਮੰਤਰੀ ਆਸ਼ੂ ‘ਤੇ ਟਿਕੀਆਂ ਹੋਈਆਂ ਹਨ ਕਿ, ਕੀ ਉਹ ਜਾਂ ਉਨ੍ਹਾਂ ਦੇ ਨਾਲ ਚੱਲਣ ਵਾਲੇ ਇਸ ਪ੍ਰੋਗਰਾਮ ਦਾ ਹਿੱਸਾ ਬਣਨਗੇ ਜਾਂ ਨਹੀਂ। ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਮਨਰਾਜ ਠੁਕਰਾਲ ਅਤੇ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਧੜੇਬੰਦੀ ਤੋਂ ਉਪਰ ਉਠ ਕੇ ਕਾਂਗਰਸ ਨਾਲ ਚੱਲਣ ਦੀ ਗੱਲ ਕਰਦਿਆਂ ਕਿਹਾ ਕਿ ਅਸੀਂ ਕਾਂਗਰਸ ਹਾਈ ਕਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਹਿਰਾ ਦਿੰਦੇ ਹੋਏ ਕਾਂਗਰਸ ਦੀ ਮਜ਼ਬੂਤੀ ਲਈ ਇਸ ਪ੍ਰੋਗਰਾਮ ਨੂੰ ਕਾਮਯਾਬ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਾਂਗੇ।
Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਡਿਪਟੀ ਕਮਿਸ਼ਨਰ 8 26,83,999 ਵੋਟਰਾਂ ਦੀ ਵੋਟ... ਅਗਲੀ ਖ਼ਬਰ ਪੀੜਤਾ ਨੇ ਲੱਖਾਂ ਰੁਪਏ ਦਾ ਸੋਨਾ ਅਤੇ ਹੋਰ ਸਾਮਾਨ ਖ਼ੁਰਦ-ਬੁਰਦ ਕਰਨ ਦਾ ਲਗਾਇਆ ਦੋਸ਼
Ad Position 24
No active advertisement