06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਐਸ.ਆਈ.ਆਰ. 2026 ਤਹਿਤ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਨੇਪਰੇ ਚੜ੍ਹਿਆ- ਡਿਪਟੀ ਕਮਿਸ਼ਨਰ 8 26,83,999 ਵੋਟਰਾਂ ਦੀ ਵੋਟਰ ਸੂਚੀ ਦੀ ਕੀਤੀ ਗਈ ਤਸਦੀਕ 8 ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਕੀਤੀ ਜਾਵੇਗੀ ਪ੍ਰਕਾਸ਼ਿਤ

ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ। ਤਸਵੀਰ-ਸੇਵਕ ਸਿੰਘ 06-08-2026
ਲੁਧਿਆਣਾ, 5 ਅਗਸਤ (ਪਰਮਿੰਦਰ ਸਿੰਘ ਆਹੂਜਾ)-ਜ਼ਿਲ੍ਹਾ ਲੁਧਿਆਣਾ ਦੇ ਸਮੂਹ 14 ਵਿਧਾਨ ਸਭਾ ਹਲਕਿਆਂ ਵਿਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) 2026 ਦਾ ਘਰ-ਘਰ ਗਣਨਾ ਪੜਾਅ ਸਫਲਤਾਪੂਰਵਕ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ ਨੇ ਦੱਸਿਆ ਇਹ ਸਾਰਾ ਕੰਮ ਸਹਾਇਕ ਚੋਣ ਅਧਿਕਾਰੀਆਂ ਬੀ.ਐਲ.ਓ. ਅਤੇ ਹੋਰ ਮੁਲਾਜ਼ਮਾਂ ਦੀ ਸਖ਼ਤ ਮਿਹਨਤ ਕਰਨ ਨੇਪਰੇ ਚਾੜ੍ਹਿਆ ਗਿਆ ਹੈ। ਘਰ ਗਣਨਾ ਪੜਾਅ ਦੌਰਾਨ, ਬੀ.ਐਲ.ਓ. ਗਣਨਾ ਫਾਰਮ ਵੰਡਣ ਲਈ 26,83,999 ਵੋਟਰਾਂ ਦੇ ਰਿਕਾਰਡ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਕਿ ਵੋਟਰ ਸੂਚੀ ਵਿਚ ਸ਼ਾਮਿਲ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਪੜਾਅ ਤਹਿਤ ਅਧਿਕਾਰੀ ਫਾਰਮ ਇਕੱਠੇ ਕਰਨ ਲਈ ਘੱਟੋ-ਘੱਟ ਤਿੰਨ ਵਾਰ ਵੋਟਰਾਂ ਦੇ ਘਰ ਗਏ। ਇਸ ਦੌਰਾਨ ਜਿਹੜੇ ਵੋਟਰ ਘਰ ਮੌਜੂਦ ਨਹੀਂ ਸਨ, ਉਨ੍ਹਾਂ ਦੇ ਘਰਾਂ ‘ਤੇ ਸੂਚਨਾ ਸਟਿੱਕਰ ਲਗਾਏ ਗਏ ਸਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਤੋਂ ਬਾਹਰ ਨਾ ਰਹੇ। ਮਹੀਨਾ ਭਰ ਚੱਲਣ ਵਾਲੇ ਸਵੀਪ (ਸਿਸਟਮੈਟਿਕ ਵੋਟਰਜ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੋਸਨ) ਯੋਜਨਾ ਨੂੰ ਮਲਟੀ ਚੈਨਲ ਆਊਟਰੀਚ ਜਰੀਏ ਲਾਗੂ ਕੀਤਾ ਗਿਆ। ਮੁੱਖ ਪਹਿਲਕਦਮੀਆਂ ਵਿਚ 23 ਜੂਨ ਨੂੰ ਐਸ.ਆਈ.ਆਰ 2026 ਦੀ ਸ਼ੁਰੂਆਤ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦਾ ਪਹਿਲਾ ਪੜਾਅ ਮੁਕੰਮਲ ਕਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ 104 ਪੋਲਿੰਗ ਬੂਥਾਂ ਵਿਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵੱਖ-ਵੱਖ ਥਾਵਾਂ ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰਾਂ ਨੂੰ ਆਪਣੇ ਫਾਰਮ ਜਮ੍ਹਾ ਕਰਵਾਉਣ ਅਤੇ ਵੇਰਵਿਆਂ ਦੀ ਪੁਸ਼ਟੀ ਕਰਨ ਦੇ ਮੌਕੇ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਲਈ ਚੋਣ ਡਿਊਟੀ ਵਿਚ ਲੱਗੇ ਮੁਲਾਜ਼ਮਾਂ ਨੂੰ ਮੂਲ ਵਿਭਾਗਾਂ ਦੀਆਂ ਡਿਊਟੀਆਂ ਤੋਂ ਮੁਕਤ ਕਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ 9 ਜੂਨ ਤੱਕ ਜ਼ਿਲ੍ਹਾ ਲੁਧਿਆਣਾ ਵਿਚ 26 ਲੱਖ 83 ਹਜ਼ਾਰ 999 ਵੋਟਰ ਸਨ, ਇਨ੍ਹਾਂ ਵਿਚੋਂ 3 ਅਗਸਤ ਤੱਕ 22 ਲੱਖ 67 ਹਜ਼ਾਰ 911 ਵੋਟਰਾਂ ਨੇ ਆਪਣਾ ਗਣਨਾ ਫਾਰਮ ਜਮ੍ਹਾ ਕਰਵਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਹੁਣ ਤੱਕ ਗੈਰ- ਹਾਜ਼ਰ, ਮ੍ਰਿਤਕ, ਡੁਪਲੀਕੇਟ, ਡਬਲ ਵੋਟਰਾਂ ਦੀ ਗਿਣਤੀ 4 ਲੱਖ 16 ਹਜ਼ਾਰ 88 ਹੈ। ਉਨ੍ਹਾਂ ਦੱਸਿਆ ਕਿ ਜੋ ਕਿ ਕੁੱਲ ਵੋਟਰਾਂ ਦਾ 15 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਵਿਚ ਸਭ ਤੋਂ ਵੱਧ ਰਾਏਕੋਟ ਦੇ 94.9 3 ਵੋਟਰਾਂ ਨੇ ਹਿੱਸਾ ਲਿਆ, ਜਦ ਕਿ ਸਭ ਤੋਂ ਘੱਟ ਹਲਕਾ ਦੱਖਣੀ ਦੇ 72.75 ਵੋਟਰਾਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰ ਦਾ ਨਾਮ ਵੋਟਰ ਲਿਸਟ ਵਿਚ ਨਹੀਂ ਹੈ ਉਹ 13 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਵੋਟਰ ਲਿਸਟ ਵਿਚ ਚੈੱਕ ਕਰ ਲੈਣ, ਵੋਟਰਾਂ ਦੇ ਇਤਰਾਜ਼ ਅਤੇ ਦਾਅਵੇ ਲੈਣ ਦੀ ਅੰਤਿਮ ਤਰੀਕ 1 2 ਸਤੰਬਰ ਹੈ। ਉਨ੍ਹਾਂ ਦੱਸਿਆ ਕਿ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 12 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ ਅਗਲੀ ਖ਼ਬਰ ‘ ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਲੈ ਕੇ ਵੜਿੰਗ ਧੜਾ ਹੋਇਆ ਪੱਬਾਂ ਭਾਰ ਚੰਨੀ ਧੜੇ ਦੇ ਸਾਬਕਾ ਮੰਤਰੀ ਆਸ਼ੂ ’ਤੇ...
Ad Position 24
No active advertisement