ਕਿਚਲੂ ਨਗਰ ’ਚ ਧਸੀ ਸੜਕ ਦਾ ਮੇਅਰ ਇੰਦਰਜੀਤ ਕੌਰ ਨੇ ਕੀਤਾ ਨਿਰੀਖਣ
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਕਿਚਲੂ ਨਗਰ ਵਿਚ ਸੜਕ ਧਸਣ ਦੀ ਘਟਨਾ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੌਕੇ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਮੁਰੰਮਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਥਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਨ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਨਾਲ ਲੱਗਦੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ।
ਲੁਧਿਆਣਾ, 6 ਅਗਸਤ (ਭੁਪਿੰਦਰ ਸਿੰਘ ਬੈਂਸ)-ਕਿਚਲੂ ਨਗਰ ਵਿਚ ਸੜਕ ਧਸਣ ਦੀ ਘਟਨਾ ਤੋਂ ਬਾਅਦ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਮੌਕੇ ’ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਮੁਰੰਮਤ ਕਾਰਜਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਪ੍ਰਭਾਵਿਤ ਥਾਂ ਦੀ ਜਲਦੀ ਤੋਂ ਜਲਦੀ ਮੁਰੰਮਤ ਕਰਨ, ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਨਾਲ ਲੱਗਦੀਆਂ ਇਮਾਰਤਾਂ ਦੀ ਸੁਰੱਖਿਆ ਨੂੰ ਪਹਿਲ ਦੇਣ ਦੇ ਨਿਰਦੇਸ਼ ਦਿੱਤੇ। ਮੇਅਰ ਨੇ ਦੱਸਿਆ ਕਿ ਮੁੱਢਲੀ ਜਾਂਚ ਵਿਚ ਭੂਮੀਗਤ ਤਾਰਾਂ ਵਿਛਾਉਣ ਦੌਰਾਨ ਇੱਟਾਂ ਦੀ ਸੀਵਰੇਜ ਲਾਈਨ ਨੂੰ ਨੁਕਸਾਨ ਪਹੁੰਚਣ ਵੱਲ ਇਸ਼ਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਵਾਈ ਜਾਵੇਗੀ ਅਤੇ ਜੇਕਰ ਕਿਸੇ ਦੀ ਲਾਪਰਵਾਹੀ ਸਾਹਮਣੇ ਆਈ ਤਾਂ ਉਸ ਦੀ ਜਵਾਬਦੇਹੀ ਤੈਅ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮੇਅਰ ਨੇ ਭਰੋਸਾ ਦਿੱਤਾ ਕਿ ਮੁਰੰਮਤ ਦਾ ਕੰਮ ਜੰਗੀ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ ਤਾਂ ਜੋ ਪ੍ਰਭਾਵਿਤ ਸੜਕ ਨੂੰ ਜਲਦੀ ਆਵਾਜਾਈ ਲਈ ਮੁੜ ਖੋਲ੍ਹਿਆ ਜਾ ਸਕੇ।