06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਕੂਟਰ ਦੀ ਖਰੀਦ ਦੇ ਮਾਮਲੇ ’ਚ ਔਰਤ ਨਾਲ ਧੋਖਾਧੜੀ ਅਤੇ ਕੁੱਟਮਾਰ ਕਰਨ ਵਾਲਾ ਵਿਅਕਤੀ ਕਾਬੂ

ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਕੂਟਰ ਦੀ ਖਰੀਦ ਦੇ ਮਾਮਲੇ ਵਿਚ ਇੱਕ ਔਰਤ ਨਾਲ ਧੋਖਾਧੜੀ ਅਤੇ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਥਾਣਾ ਟਿੱਬਾ ਦੀ ਪੁਲਿਸ ਵਲੋਂ ਇਹ ਕਾਰਵਾਈ ਸਰੋਜ ਵਾਸੀ ਨਿਊ ਸਟਾਰ ਸਿਟੀ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਗੁਰਸ਼ਰਨ ਸਿੰਘ ਵਾਸੀ ਗੋਲਡਨ ਸਿਟੀ ਪਿੰਡ ਚੂਹੜਪੁਰ ਖਿਲਾਫ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਕੂਟਰ ਦੀ ਖਰੀਦ ਦੇ ਮਾਮਲੇ ਵਿਚ ਇੱਕ ਔਰਤ ਨਾਲ ਧੋਖਾਧੜੀ ਅਤੇ ਕੁੱਟਮਾਰ ਕਰਨ ਵਾਲੇ ਇਕ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ। ਥਾਣਾ ਟਿੱਬਾ ਦੀ ਪੁਲਿਸ ਵਲੋਂ ਇਹ ਕਾਰਵਾਈ ਸਰੋਜ ਵਾਸੀ ਨਿਊ ਸਟਾਰ ਸਿਟੀ ਕਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਗੁਰਸ਼ਰਨ ਸਿੰਘ ਵਾਸੀ ਗੋਲਡਨ ਸਿਟੀ ਪਿੰਡ ਚੂਹੜਪੁਰ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਇੱਕ ਐਕਟੀਵਾ ਉਕਤ ਕਥਿਤ ਦੋਸ਼ੀ ਗੁਰਸ਼ਰਨ ਸਿੰਘ ਪਾਸੋਂ ਖਰੀਦ ਕੀਤਾ ਸੀ ਅਤੇ ਇਸ ਬਦਲੇ ਉਸਨੂੰ ਪੂਰੀ ਰਕਮ ਅਦਾ ਕਰ ਦਿੱਤੀ ਸੀ। ਕੁਝ ਦੇਰ ਬਾਅਦ ਉਸਦੇ ਘਰ ਬੈਂਕ ਮੁਲਾਜ਼ਮ ਆਏ ਅਤੇ ਉਨ੍ਹਾਂ ਨੇ ਐਕਟੀਵਾ ਦੀਆਂ ਕਿਸਤਾਂ ਅਦਾ ਨਾ ਕਰਨ ਬਾਰੇ ਕਿਹਾ, ਜਦੋਂ ਉਸਨੇ ਬੈਂਕ ਮੁਲਾਜ਼ਮਾਂ ਨੂੰ ਦੱਸਿਆ ਕਿ ਉਸਨੇ ਸਾਰੇ ਪੈਸੇ ਗੁਰਸ਼ਰਨ ਸਿੰਘ ਨੂੰ ਦੇ ਦਿੱਤੇ ਹਨ ਤਾਂ ਬੈਂਕ ਮੁਲਾਜ਼ਮ ਨਾ ਮੰਨੇ ਤੇ ਉਸਨੇ ਇਸ ਸਬੰਧੀ ਜਦੋਂ ਗੁਰਸ਼ਰਨ ਸਿੰਘ ਨਾਲ ਗੱਲ ਕੀਤੀ ਤਾਂ ਉਸਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਅਤੇ ਧਮਕੀਆਂ ਦੇ ਕੇ ਫਰਾਰ ਹੋ ਗਿਆ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰ ਲਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ ਵਿੱਚੋਂ ਨਸ਼ੀਲਾ ਪਦਾਰਥ ਅਤੇ ਮੋਬਾਈਲ ਬਰਾਮਦ ਅਗਲੀ ਖ਼ਬਰ ਕਿਚਲੂ ਨਗਰ ’ਚ ਧਸੀ ਸੜਕ ਦਾ ਮੇਅਰ ਇੰਦਰਜੀਤ ਕੌਰ ਨੇ ਕੀਤਾ ਨਿਰੀਖਣ
Ad Position 24
No active advertisement