ਕੇਂਦਰੀ ਜੇਲ ਵਿੱਚੋਂ ਨਸ਼ੀਲਾ ਪਦਾਰਥ ਅਤੇ ਮੋਬਾਈਲ ਬਰਾਮਦ
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲਾ ਪਦਾਰਥ ਅਤੇ ਪੰਜ ਮੋਬਾਇਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਸੋਨੂ ਠਾਕੁਰ ਅਤੇ ਕੁਲਵਿੰਦਰ ਸਿੰਘ ਉਰਫ ਕਾਕੂ ਖਿਲਾਫ਼ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲਾ ਪਦਾਰਥ ਅਤੇ ਪੰਜ ਮੋਬਾਇਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ ਵਿਚ ਹਵਾਲਾਤੀ ਸੋਨੂ ਠਾਕੁਰ ਅਤੇ ਕੁਲਵਿੰਦਰ ਸਿੰਘ ਉਰਫ ਕਾਕੂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਜੇਲ੍ਹ ਅਧਿਕਾਰੀਆਂ ਮੁਤਾਬਕ ਬੀਤੇ ਦਿਨ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਚੈਕਿੰਗ ਦੌਰਾਨ ਉਕਤ ਕਥਿਤ ਦੋਸ਼ੀਆਂ ਦੇ ਕਬਜ਼ੇ ਵਿਚੋਂ 34 ਗ੍ਰਾਮ ਨਸ਼ੀਲਾ ਪਦਾਰਥ ਅਤੇ ਪੰਜ ਮੋਬਾਇਲ ਬਰਾਮਦ ਕੀਤੇ ਗਏ। ਜੇਲ੍ਹ ਅਤੇ ਪੁਲਿਸ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਜੇਲ੍ਹ ਅੰਦਰ ਇਹ ਪਦਾਰਥ ਕਿਸ ਤਰੀਕੇ ਨਾਲ ਪਹੁੰਚਾਏ ਗਏ ਹਨ। ਜੇਲ੍ਹ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ।