ਤਾਜਪੁਰ ਸੜਕ ‘ਤੇ ਨਸ਼ਾ ਵੇਚਦੇ ਤੇ ਖਰੀਦ ਰਹੇ ਨੌਜਵਾਨਾਂ ਦੀ ਵੀਡੀਓ ਹੋਈ ਵਾਇਰਲ
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਸੜਕ ‘ਤੇ ਨਸ਼ਾ ਵੇਚਦੇ ਅਤੇ ਖਰੀਦ ਰਹੇ ਨੌਜਵਾਨਾਂ ਦੀ ਵੀਡੀਓ ਵਾਇਰਲ ਹੋ ਗਈ, ਜਿਸ ਦੀ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਦੇ ਕਰੀਬ ਨੌਜਵਾਨ ਉੱਥੇ ਨਸ਼ੀਲੇ ਪਦਾਰਥ ਇਕ ਦੂਜੇ ਤੋਂ ਲੈ ਰਹੇ ਸਨ।
ਲੁਧਿਆਣਾ, 6 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ ਸੱਤ ਦੇ ਘੇਰੇ ਅੰਦਰ ਪੈਂਦੇ ਇਲਾਕੇ ਤਾਜਪੁਰ ਸੜਕ ‘ਤੇ ਨਸ਼ਾ ਵੇਚਦੇ ਅਤੇ ਖਰੀਦ ਰਹੇ ਨੌਜਵਾਨਾਂ ਦੀ ਵੀਡੀਓ ਵਾਇਰਲ ਹੋ ਗਈ, ਜਿਸ ਦੀ ਕਿ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਤਿੰਨ ਦੇ ਕਰੀਬ ਨੌਜਵਾਨ ਉੱਥੇ ਨਸ਼ੀਲੇ ਪਦਾਰਥ ਇਕ ਦੂਜੇ ਤੋਂ ਲੈ ਰਹੇ ਸਨ। ਇਨ੍ਹਾਂ ਵਿਚੋਂ ਇਕ ਨੌਜਵਾਨ ਦੂਜੇ ਨੌਜਵਾਨ ਨੂੰ ਪੈਸੇ ਵੀ ਦੇ ਰਿਹਾ ਸੀ। ਵੀਡੀਓ ਵਾਇਰਲ ਹੋਣ ਤੇ ਪੁਲਿਸ ਹਰਕਤ ਵਿਚ ਆ ਗਈ ਅਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵਲੋਂ ਵਾਇਰਲ ਵੀਡੀਓ ਅੰਦਰ ਮੌਜੂਦ ਨੌਜਵਾਨਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।