‘ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ’ਚ ਕਾਂਗਰਸੀਆਂ ’ਚ ਭਾਰੀ ਉਤਸ਼ਾਹ ਦੇਖਿਆ-ਮੁਹੰਮਦ ਗੁਲਾਬ
ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਗੁਰੂ ਨਾਨਕ ਭਵਨ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਕਾਂਗਰਸੀ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁਹੰਮਦ ਗੁਲਾਬ ਨੇ ਕਿਹਾ ਕਿ ਮੀਟਿੰਗ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸਹਿ-ਇੰਚਾਰਜ ਰਵਿੰਦਰ ਉਤਮਰਾਵ ਡਾਲਵੀ, ਜ਼ਿਲ੍ਹੇ ਦੇ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਯ
ਯੂਨੀਵਰਸਿਟੀ ਵਿਚ ਪਹਿਲਾ ਅਤੇ ਚੌਥਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥਣ ਦੇ ਨਾਲ ਡਾਇਰੈਕਟਰ ਡਾ: ਮੁਕਤੀ ਗਿੱਲ ਪ੍ਰਿੰਸੀਪਲ ਡਾ: ਕਮਲਜੀਤ ਕੌਰ ਗਰੇਵਾਲ ਅਤੇ ਹੋਰ ਸਟਾਫ਼। ਅਜੀਤ ਤਸਵੀਰ
07-08-2026
ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ)-ਪੰਜਾਬ ਕਾਂਗਰਸ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਗੁਰੂ ਨਾਨਕ ਭਵਨ ਵਿਖੇ ਕਰਵਾਏ ਗਏ ਪ੍ਰੋਗਰਾਮ ਵਿਚ ਕਾਂਗਰਸੀ ਵਰਕਰਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮੁਹੰਮਦ ਗੁਲਾਬ ਨੇ ਕਿਹਾ ਕਿ ਮੀਟਿੰਗ ਵਿਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸਹਿ-ਇੰਚਾਰਜ ਰਵਿੰਦਰ ਉਤਮਰਾਵ ਡਾਲਵੀ, ਜ਼ਿਲ੍ਹੇ ਦੇ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਕਾਂਗਰਸੀ ਵਰਕਰਾਂ ਵਲੋਂ ਕੰਮ ਕਰਨ ਨਾਲ ਜਿੱਥੇ ਸੰਗਠਨ ਮਜ਼ਬੂਤ ਹੋਵੇਗਾ, ਉਥੇ ਹੀ 2027 ਦੀਆਂ ਚੋਣਾ ਵਿਚ ਭਾਰੀ ਬਹੁਮਤ ਨਾਲ ਕਾਂਗਰਸ ਪਾਰਟੀ ਸਰਕਾਰ ਬਣਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਬੂਥ ਪੱਧਰ ‘ਤੇ ਸਰਗਰਮ ਵਰਕਰਾਂ ਵਿਚ ਹੈ ਅਤੇ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਰ ਵਰਕਰ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਕੰਮ ਕਰਨਾ ਹੋਵੇਗਾ। ਮੀਟਿੰਗ ਦੌਰਾਨ ਸੰਗਠਨ ਦੇ ਵਿਸਥਾਰ, ਬੂਥ ਪੱਧਰ ‘ਤੇ ਵਰਕਰਾਂ ਦੀ ਸਰਗਰਮ ਭਾਗੀਦਾਰੀ ਵਧਾਉਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਸਬੰਧੀ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।