07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਨ ਸਭਾ ਸੈਸ਼ਨ ਦੌਰਾਨ ਬੀਬੀ ਮਜੀਠੀਆ ਨੂੰ ਬੋਲੇ ਤਿੱਖੇ ਬੋਲ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਔਰਤਾਂ ਪ੍ਰਤੀ ਆਪਣੀ ਸੋਚ ਦਾ ਕੀਤਾ ਪ੍ਰਗਟਾਵਾ-ਐਡਵੋਕੇਟ ਹਰਨਾਮਪੁਰਾ

ਆਲਮਗੀਰ, 6 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅਕਾਲੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਸਬੰਧੀ ਮੁੱਦਾ ਉਠਾਏ ਜਾਣ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਬੀਬੀ ਮਜੀਠੀਆ ਨੂੰ ਬੋਲੇ ਗਏ ਤਿੱਖੇ ਸ਼ਬਦਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾਧਾਰੀ ਵਿਧਾਇਕ ਸੱਤਾ ਦੇ ਨਸ਼ੇ ਵਿਚ ਚੂਰ ਹੋ ਕੇ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਜੀ ਨਾਲ ਮੱਥਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਥੇ ਹੀ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਬੀਬੀ ਮਜੀਠੀਆ ਨੂੰ ਉੱਚੇ ਅਤੇ ਤਿੱਖੇ ਬੋਲ ਬੋਲਕੇ ਔਰਤਾਂ ਪ੍ਰਤੀ ਕਿਹੋ ਜਿਹੀਆਂ ਭਾਵਨਾਵਾਂ ਰੱਖਦੇ ਹਨ, ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਮੁੱਦਿਆਂ ਨਾਲ ਕੋਈ ਲੈਣਾ ਦੇਣਾ ਨਹੀਂ, ਇਹ ਤਾਂ ਸਿਰਫ਼ ਤੇ ਸਿਰਫ਼ ਆਪਣੀ ਪਾਰਟੀ ਦੇ ਪ੍ਰਚਾਰ, ਪ੍ਰਸਾਰ ਅਤੇ ਵਿਸਥਾਰ ਲਈ ਹੀ ਸੂਬਾ ਪੰਜਾਬ ਦੇ ਪੈਸੇ ਨੂੰ ਲੁੱਟ ਰਹੇ ਹਨ।

Ad Position 21
No active advertisement
ਮੀਟਿੰਗ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨਾਲ ਜਸਵੰਤ ਸਿੰਘ ਚਹਿਲ, ਸੁਖਵਿੰਦਰ ਸਿੰਘ ਬੈਂਸ ਅਤੇ ਹੋਰ। ਤਸਵੀਰ-ਜਰਨੈਲ ਸਿੰਘ ਪੱਟੀ 07-08-2026
ਆਲਮਗੀਰ, 6 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਅਕਾਲੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਐਕਟ ਸਬੰਧੀ ਮੁੱਦਾ ਉਠਾਏ ਜਾਣ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਬੀਬੀ ਮਜੀਠੀਆ ਨੂੰ ਬੋਲੇ ਗਏ ਤਿੱਖੇ ਸ਼ਬਦਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਮੀਤ ਪ੍ਰਧਾਨ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾਧਾਰੀ ਵਿਧਾਇਕ ਸੱਤਾ ਦੇ ਨਸ਼ੇ ਵਿਚ ਚੂਰ ਹੋ ਕੇ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ਜੀ ਨਾਲ ਮੱਥਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਥੇ ਹੀ ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਬੀਬੀ ਮਜੀਠੀਆ ਨੂੰ ਉੱਚੇ ਅਤੇ ਤਿੱਖੇ ਬੋਲ ਬੋਲਕੇ ਔਰਤਾਂ ਪ੍ਰਤੀ ਕਿਹੋ ਜਿਹੀਆਂ ਭਾਵਨਾਵਾਂ ਰੱਖਦੇ ਹਨ, ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ, ਪੰਜਾਬੀਅਤ ਅਤੇ ਪੰਜਾਬ ਦੇ ਮੁੱਦਿਆਂ ਨਾਲ ਕੋਈ ਲੈਣਾ ਦੇਣਾ ਨਹੀਂ, ਇਹ ਤਾਂ ਸਿਰਫ਼ ਤੇ ਸਿਰਫ਼ ਆਪਣੀ ਪਾਰਟੀ ਦੇ ਪ੍ਰਚਾਰ, ਪ੍ਰਸਾਰ ਅਤੇ ਵਿਸਥਾਰ ਲਈ ਹੀ ਸੂਬਾ ਪੰਜਾਬ ਦੇ ਪੈਸੇ ਨੂੰ ਲੁੱਟ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦੇ ਹਿਤ ਬਾਰੇ ਨਹੀਂ ਸੋਚ ਸਕਦੀਆਂ। ਐਡਵੋਕੇਟ ਹਰਨਾਮਪੁਰਾ ਨੇ ਕਿਹਾ ਕਿ ਸੂਬਾ ਪੰਜਾਬ ਦੇ ਸੂਝਵਾਨ ਵੋਟਰ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਕਿਉਂਕਿ ਸੂਬਾ ਵਾਸੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਸਤਾਏ ਹੋਏ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਸੂਬਾ ਪੰਜਾਬ ਦੇ ਬਾਰਡਰ ਤੋਂ ਬਾਹਰ ਧਕੇਲ ਦੇਣਗੇ। ਸੀਨੀਅਰ ਅਕਾਲੀ ਆਗੂ ਤੇ ਮਾਰਕੀਟ ਕਮੇਟੀ ਸਾਹਨੇਵਾਲ ਦੇ ਸਾਬਕਾ ਚੇਅਰਮੈਨ ਜਥੇਦਾਰ ਜਸਵੰਤ ਸਿੰਘ ਹਰਨਾਮਪੁਰਾ ਤੇ ਐਡਵੋਕੇਟ ਹਰਨਾਮਪੁਰਾ ਨੇ ਦਾਅਵਾ ਕਰਦਿਆਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਬ) ਭਾਰੀ ਬਹੁਮਤ ਨਾਲ ਜੇਤੂ ਬਣ ਕੇ ਸੂਬਾ ਪੰਜਾਬ ਅੰਦਰ ਸਰਕਾਰ ਦਾ ਗਠਨ ਕਰੇਗਾ। ਇਸ ਮੌਕੇ ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ, ਸੁਖਦੀਪ ਸਿੰਘ ਚਹਿਲ ਰਸਪਾਲ ਸਿੰਘ ਪਾਲ, ਭੁਪਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸ਼ਤਰੰਜ ਟੂਰਨਾਮੈਂਟ ਵਿਚ ਬਣਿਆ ਜੇਤੂ ਅਗਲੀ ਖ਼ਬਰ ਡੀ.ਏ. ਜਾਰੀ ਕਰਨ ਲਈ ਹਾਈਕੋਰਟ ਦੇ ਹੁਕਮਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ-ਸ਼ਿਵਾਲਿਕ
Ad Position 24
No active advertisement