06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਰਾਸ਼ਟਰੀ ਡੀਵਾਰਮਿੰਗ ਦਿਵਸ ਮੁਹਿੰਮ ਦਾ ਪੋਸਟਰ ਜਾਰੀ

ਲੁਧਿਆਣਾ, 6 ਅਗਸਤ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਡੀਵਰਮਿੰਗ ਦਿਵਸ ਨੂੰ ਸਫਲਤਾਪੂਰਵਕ ਮਨਾਉਣ ਅਤੇ ਜ਼ਿਲ੍ਹੇ ਦੇ ਹਰ ਯੋਗ ਬੱਚੇ ਤੱਕ ਇਸ ਮੁਹਿੰਮ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਬੱਚਤ ਭਵਨ ਵਿਖੇ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

Ad Position 21
No active advertisement
ਅਜੀਤ ਡੈਸਕ 07-08-2026
ਲੁਧਿਆਣਾ, 6 ਅਗਸਤ (ਡਾ. ਤਰਲੋਚਨ ਸਿੰਘ)-ਰਾਸ਼ਟਰੀ ਡੀਵਰਮਿੰਗ ਦਿਵਸ ਨੂੰ ਸਫਲਤਾਪੂਰਵਕ ਮਨਾਉਣ ਅਤੇ ਜ਼ਿਲ੍ਹੇ ਦੇ ਹਰ ਯੋਗ ਬੱਚੇ ਤੱਕ ਇਸ ਮੁਹਿੰਮ ਦਾ ਲਾਭ ਪਹੁੰਚਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਅੱਜ ਬੱਚਤ ਭਵਨ ਵਿਖੇ ਇਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਡੀਵਰਮਿੰਗ ਦਿਵਸ ਸਬੰਧੀ ਪੋਸਟਰਾਂ ਅਤੇ ਜਾਣਕਾਰੀ, ਸਿੱਖਿਆ ਅਤੇ ਸੰਚਾਰ ਸਮਗਰੀ ਨੂੰ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ, ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਦੀਆਂ ਟੀਮਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਰਾਸ਼ਟਰੀ ਡੀਵਰਮਿੰਗ ਦਿਵਸ ਬੱਚਿਆਂ ਨੂੰ ਅੰਤੜੀਆਂ ਦੇ ਕੀੜਿਆਂ ਤੋਂ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀ ਸਿਹਤ, ਪੋਸ਼ਣ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਬਹੁਤ ਮਹੱਤਵਪੂਰਨ ਮੁਹਿੰਮ ਹੈ। ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਕੀਤੀਆਂ ਤਿਆਰੀਆਂ ਦੀ ਸ਼ਲਾਘਾ ਕਰਦਿਆਂ ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ 1 ਤੋਂ 19 ਸਾਲ ਤੱਕ ਦੇ ਹਰ ਯੋਗ ਬੱਚੇ ਦੀ 100 ਫ਼ੀਸਦੀ ਕਵਰੇਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਮਿਸ਼ਨ ਸਵਸਥ ਕਵਚ ਤਹਿਤ ਸਕੂਲੀ ਬੱਚਿਆਂ ਨੂੰ ਕਾਰਡੀਓਪਲਮੋਨਰੀ ਰੀਸਸੀਟੇਸ਼ਨ ਅਤੇ ਬਲੱਡ ਪ੍ਰੈਸ਼ਰ ਨਿਗਰਾਨੀ ਦੀ ਵਿਹਾਰਕ ਸਿਖਲਾਈ ਦਿੱਤੀ ਜਾਵੇਗੀ। ਸਕੂਲ ਅਧਿਆਪਕਾਂ ਦੇ ਸਹਿਯੋਗ ਨਾਲ ਆਰ.ਬੀ. ਐਸ.ਕੇ. ਟੀਮਾਂ ਵਿਦਿਆਰਥੀਆਂ ਨੂੰ ਮੁੱਢਲੀਆਂ ਜੀਵਨ ਰੱਖਿਆ ਤਕਨੀਕਾਂ ਅਤੇ ਸਿਹਤ ਨਿਗਰਾਨੀ ਬਾਰੇ ਜਾਣਕਾਰੀ ਦੇਣਗੀਆਂ। ਇਸ ਮੌਕੇ ਉਨ੍ਹਾਂ ਨੇ ਰਾਸ਼ਟਰੀ ਡੀਵਰਮਿੰਗ ਦਿਵਸ ਲਈ ਤਿਆਰ ਕੀਤੀ ਆਈ.ਈ.ਸੀ. ਸਮਗਰੀ ਦਾ ਵੀ ਉਦਘਾਟਨ ਕੀਤਾ। ਇਨ੍ਹਾਂ ਪੋਸਟਰਾਂ, ਪੈਂਫਲੈਟਾਂ, ਬੈਨਰਾਂ ਅਤੇ ਸੋਸ਼ਲ ਮੀਡੀਆ ਸਮਗਰੀ ਰਾਹੀਂ ਐਲਬੈਂਡਾਜ਼ੋਲ ਗੋਲੀਆਂ ਦੇ ਲਾਭ, 10 ਅਗਸਤ ਨੂੰ ਰਾਸ਼ਟਰੀ ਡੀਵਰਮਿੰਗ ਦਿਵਸ ਅਤੇ 17 ਅਗਸਤ ਨੂੰ ਮੋਪ-ਅੱਪ ਦਿਵਸ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਈ ਜਾਵੇਗੀ। ਇਹ ਸਮਗਰੀ ਜ਼ਿਲ੍ਹੇ ਦੇ ਸਕੂਲਾਂ, ਆਂਗਣਵਾੜੀ ਕੇਂਦਰਾਂ, ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪ੍ਰਦਰਸ਼ਿਤ ਕੀਤੀ ਜਾਵੇਗੀ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪ੍ਰੀਤ ਸਿੰਘ ਨੇ ਸਾਰੀਆਂ ਆਰ.ਬੀ.ਐਸ.ਕੇ. ਟੀਮਾਂ ਅਤੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸੀ.ਪੀ.ਆਰ. ਅਤੇ ਬੀ.ਪੀ. ਨਿਗਰਾਨੀ ਸਬੰਧੀ ਪਹਿਲਕਦਮੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਆਈ.ਈ.ਸੀ. ਸਮਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਭਾਈਚਾਰੇ ਵਿਚ ਜਾਗਰੂਕਤਾ ਪੈਦਾ ਕਰਨ। ਉਨ੍ਹਾਂ ਨੇ ਫ਼ੀਲਡ ਸਟਾਫ਼ ਨੂੰ ਅਪੀਲ ਕੀਤੀ ਕਿ ਕੋਈ ਵੀ ਯੋਗ ਬੱਚਾ ਰਾਸ਼ਟਰੀ ਡੀਵਰਮਿੰਗ ਦਿਵਸ ਮੁਹਿੰਮ ਤੋਂ ਵਾਂਝਾ ਨਾ ਰਹੇ। ਮੀਟਿੰਗ ਦੇ ਅੰਤ ਵਿਚ ਸਾਰੇ ਵਿਭਾਗਾਂ ਨੇ ਰਾਸ਼ਟਰੀ ਡੀਵਰਮਿੰਗ ਦਿਵਸ ਅਤੇ ਜ਼ਿਲ੍ਹੇ ਵਿਚ ਚੱਲ ਰਹੀਆਂ ਹੋਰ ਬਾਲ ਸਿਹਤ ਪਹਿਲਕਦਮੀਆਂ ਨੂੰ ਸਫਲ ਬਣਾਉਣ ਲਈ ਆਪਸੀ ਸਹਿਯੋਗ ਅਤੇ ਸਮਰਪਣ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਗੁਨਜੀਤ ਰੁਚੀ ਬਾਵਾ ਨੇ ‘ਨੰਨ੍ਹੇ ਕਦਮ’ ਪਹਿਲਕਦਮੀ ਤਹਿਤ ਲੋਹਾਰਾ ਸਕੂਲ ਵਿਚ 400 ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਪ੍ਰਤੀ... ਅਗਲੀ ਖ਼ਬਰ ਕਿਚਲੂ ਨਗਰ ’ਚ ਮੁੜ ਸੜਕ ਧਸਣ ਨਾਲ ਪਿਆ ਵੱਡਾ ਟੋਆ *ਨਿਰਮਾਣ ਕਾਰਜਾਂ ਦੀ ਗੁਣਵੱਤਾ ’ਤੇ ਉੱਠੇ ਗੰਭੀਰ ਸਵਾਲ *ਸੀਵਰੇਜ ਪਾ...
Ad Position 24
No active advertisement