06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਜਪਾ ਆਗੂਆਂ ਨੇ ਪੱਤਰਕਾਰ ਵਾਰਤਾ ਕਰਕੇ ਰਜਨੀਸ਼ ਧੀਮਾਨ ਦੀ ਨਿਯੁਕਤੀ ‘ਤੇ ਜਿਤਾਇਆ ਰੋਸ

ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਮੰਡਲ ਸ਼ਿਮਲਾਪੁਰੀ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ, ਉਬੀਸੀ ਦੇ ਮੋਰਚਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਨੇ ਸਥਾਨਕ ਪਿੰਡ ਲੁਹਾਰਾ ਵਿਖੇ ਪੱਤਰਕਾਰ ਵਾਰਤਾ ਕਰਕੇ ਭਾਜਪਾ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਦੀ ਨਿਯੁਕਤੀ ‘ਤੇ ਰੋਸ ਜਿਤਾਉਂਦਿਆਂ ਕਰੜਾ ਵਿਰੋਧ ਕੀਤਾ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਬਿੰਦਰ ਨੇ ਕਿਹਾ ਕਿ ਰਜਨੀਸ਼ ਧੀਮਾਨ ਨੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਵਰਕਰਾਂ ਦੀ ਕੋਈ ਸੁਣਵਾਈ ਨਾ ਕਰਕੇ ਭਾਰਤੀ ਜਨਤਾ ਪਾਰਟੀ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ, ਬਾਵਜੂਦ ਇਸਦੇ ਸੂਬਾ ਸੰਗਠਨ ਮੰਤਰੀ ਸ਼੍ਰੀ ਨਿਵਾਸਨ ਵਲੋਂ ਰਜਨੀਸ਼ ਧੀਮਾਨ ਨੂੰ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕਰਕੇ ਪਾਰਟੀ ਵਰਕਰਾਂ ਦੇ ਮਨੋਬਲ ਨੂੰ ਡੇਗਣ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੰਡਲ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ, ਨਾਲ ਓਬੀਸੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਅਤੇ ਸਾਥੀ। ਤਸਵੀਰ-ਕੁਲਵੰਤ ਸਿੰਘ ਸੱਪਲ 07-08-2026
ਡਾਬਾ/ਲੁਹਾਰਾ, 6 ਅਗਸਤ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਮੰਡਲ ਸ਼ਿਮਲਾਪੁਰੀ ਤੋਂ ਭਾਜਪਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਿੰਦਰ, ਉਬੀਸੀ ਦੇ ਮੋਰਚਾ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸੱਗੂ ਨੇ ਸਥਾਨਕ ਪਿੰਡ ਲੁਹਾਰਾ ਵਿਖੇ ਪੱਤਰਕਾਰ ਵਾਰਤਾ ਕਰਕੇ ਭਾਜਪਾ ਦੇ ਨਵ ਨਿਯੁਕਤ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਦੀ ਨਿਯੁਕਤੀ ‘ਤੇ ਰੋਸ ਜਿਤਾਉਂਦਿਆਂ ਕਰੜਾ ਵਿਰੋਧ ਕੀਤਾ। ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਬਿੰਦਰ ਨੇ ਕਿਹਾ ਕਿ ਰਜਨੀਸ਼ ਧੀਮਾਨ ਨੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਵਰਕਰਾਂ ਦੀ ਕੋਈ ਸੁਣਵਾਈ ਨਾ ਕਰਕੇ ਭਾਰਤੀ ਜਨਤਾ ਪਾਰਟੀ ਦਾ ਵੱਡੇ ਪੱਧਰ ‘ਤੇ ਨੁਕਸਾਨ ਕੀਤਾ ਹੈ, ਬਾਵਜੂਦ ਇਸਦੇ ਸੂਬਾ ਸੰਗਠਨ ਮੰਤਰੀ ਸ਼੍ਰੀ ਨਿਵਾਸਨ ਵਲੋਂ ਰਜਨੀਸ਼ ਧੀਮਾਨ ਨੂੰ ਸੂਬੇ ਦਾ ਜਨਰਲ ਸਕੱਤਰ ਨਿਯੁਕਤ ਕਰਕੇ ਪਾਰਟੀ ਵਰਕਰਾਂ ਦੇ ਮਨੋਬਲ ਨੂੰ ਡੇਗਣ ਵਾਲੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਬਲਵਿੰਦਰ ਸਿੰਘ ਬਿੰਦਰ ਨੇ ਕਿਹਾ ਕਿ ਉਹ ਪਿਛਲੇ 28 ਸਾਲਾਂ ਤੋਂ ਪਾਰਟੀ ਦੇ ਵੱਖ-ਵੱਖ ਅਹੁਦਿਆਂ ਤੇ ਰਹਿੰਦੇ ਹੋਏ ਪਾਰਟੀ ਦੇ ਪ੍ਰਚਾਰ ਅਤੇ ਪਸਾਰ ਲਈ ਦਿਨ ਰਾਤ ਸਖਤ ਮਿਹਨਤ ਕਰਦੇ ਆ ਰਹੇ ਹਨ ਅਤੇ ਰਜਨੀਸ਼ ਧੀਮਾਨ ਨੂੰ ਜਦੋਂ ਕਿਸੇ ਵਰਕਰ ਦੇ ਕੰਮ ਕਰਵਾਉਣ ਸਬੰਧੀ ਕਿਹਾ ਜਾਂਦਾ ਤਾਂ ਉਨ੍ਹਾਂ ਵਲੋਂ ਸਾਫ ਮਨਾ ਕਰ ਦਿੱਤਾ ਜਾਂਦਾ ਸੀ ਕਿ ਇਹ ਕੰਮ ਨਹੀਂ ਹੋ ਸਕਦਾ ਜਿਸ ਦੇ ਚਲਦੇ ਵਰਕਰਾਂ ਨੇ ਵੱਡੇ ਪੱਧਰ ਤੇ ਦੂਸਰੀਆਂ ਪਾਰਟੀਆਂ ਦਾ ਰੁੱਖ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਰਜਨੀਸ਼ ਧੀਮਾਨ ਨੂੰ ਵਿਧਾਨ ਸਭਾ ਚੋਣ ਲੜਾਉਂਦੀ ਹੈ ਤਾਂ ਉਹ ਉਸਦਾ ਸਖਤ ਵਿਰੋਧ ਕਰਨਗੇ। ਉਨ੍ਹਾਂ ਨੇ ਕੌਮੀ ਪ੍ਰਧਾਨ ਨਿਤਿਨ ਨਬੀਨ, ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਪੰਜਾਬ ਵਿਚ ਕਿਸੇ ਪੰਜਾਬੀ ਬੋਲਣ ਅਤੇ ਸਮਝਣ ਵਾਲੇ ਵਿਅਕਤੀ ਨੂੰ ਸੰਗਠਨ ਮੰਤਰੀ ਲਗਾਇਆ ਜਾਵੇ ਤਾਂ ਜੋ ਪੰਜਾਬ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦਾ ਗਠਨ ਕੀਤਾ ਜਾ ਸਕੇ। ਇਸ ਮੌਕੇ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਬੂਥ ਪੱਧਰੀ ਸਮਾਗਮ ’ਚ ਗੁੱਟਬਾਜ਼ੀ ਦੀ ਪੋਲ ਖੁੱਲ੍ਹੀ- ਸੁਨੀਲ ਮੌਦਗਿਲ ਅਗਲੀ ਖ਼ਬਰ ਨਨਕਾਣਾ ਸਾਹਿਬ ਪਬਲਿਕ ਸਕੂਲ ਸ਼ਤਰੰਜ ਟੂਰਨਾਮੈਂਟ ਵਿਚ ਬਣਿਆ ਜੇਤੂ ਪੀ.ਏ.ਯੂ. ਨੇ ਨਰਮੇ ਦੇ ਪੱਤਾ ਮਰੋੜ ਰੋਗ ਦੀ ਰੋਕਥਾਮ ਤ...
Ad Position 24
No active advertisement