ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ’ਚ ਸ਼ਰਧਾਪੂਰਵਕ ਮਨਾਇਆ
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ।
ਗ
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨਾਲ ਮੁੱਖ ਸੇਵਾਦਾਰ ਬਲਵਿੰਦਰ ਸਿੰਘ ਲਾਇਲਪੁਰੀ, ਸਕੂਲ ਦੇ ਅਧਿਆਪਕ ਤੇ ਹੋਰ। ਤਸਵੀਰ-ਸੇਵਕ ਸਿੰਘ
ਮਰੀਜ਼ਾਂ ਲਈ ਫਲਾਂ ਦੀ ਸੇਵਾ ਕਰਨ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਹੁਦੇਦਾਰ। ਤਸਵੀਰ-ਸੇਵਕ ਸਿੰਘ
ਵਿੱਤ ਤੇ ਠੇਕਾ ਕਮੇਟੀ ’ਚ ਨਿਯੁਕਤੀਆਂ ਦੇ ਮਾਮਲੇ ਵਿਚ ਵਿਧਾਇਕਾਂ ਦੇ ਪੁੱਤਰ ਲੋਕਾਂ ਤੋਂ ਮਾਫੀ ਮੰਗਣ- ਪੂਨਮ ਰੱਤੜਾ, ਰੋਹਿਤ ਸਿੱਕਾ
08-08-2026
ਲੁਧਿਆਣਾ, 7 ਅਗਸਤ (ਪਰਮਿੰਦਰ ਸਿੰਘ ਆਹੂਜਾ)-ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਹਾਂਨਗਰ ਦੇ ਵੱਖ-ਵੱਖ ਗੁਰਦੁਆਰਿਆਂ ‘ਚ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਹਾਜ਼ਰੀ ਭਰਕੇ ਗੁਰਬਾਣੀ ਕਥਾ ਕੀਰਤਨ ਸੁਣ ਕੇ ਆਪਣਾ ਜੀਵਨ ਸਫਲਾ ਕੀਤਾ। ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਸੇਵਾ ਸੁਸਾਇਟੀਆਂ ਵਲੋਂ ਥਾਂ-ਥਾਂ ‘ਤੇ ਲੰਗਰ ਲਗਾਏ ਗਏ ਅਤੇ ਗੁਰੂ ਘਰਾਂ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ - ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਗੁਰਮਤਿ ਸਮਾਗਮਾਂ ਦੇ ਅੱਠਵੇਂ ਦਿਨ ਦੇ ਸਮਾਗਮ ਨਿਰਵਿਘਨਤਾ ਸਾਹਿਤ ਚੜ੍ਹਦੀ ਕਲਾ ‘ਚ ਸੰਪੂਰਨ ਹੋਏ। ਇਨ੍ਹਾਂ ਸਮਾਗਮਾਂ ਵਿਚ ਸਹਿਜ ਧੁੰਨ ਗੁਰਮਤਿ ਸੰਗੀਤ ਅਕੈਡਮੀ, ਗੁਰਦੁਆਰਾ ਚੜਦੀ ਕਲਾ, ਜਮਾਲਪੁਰ, ਮੁੰਡੀਆਂ ਦੇ ਜੱਥੇ ਅਤੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਕੁਲਵਿੰਦਰ ਸਿੰਘ ਖਰੜ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ‘ਤੇ ਗੁਰਮਤਿ ਵਿਚਾਰਾਂ ਰਾਹੀਂ ਸਾਂਝ ਪਾਈ। ਇਸ ਮੌਕੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਰਨੈਲ ਸਿੰਘ ਜਨਰਲ ਸਕੱਤਰ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਬੰਧਕਾਂ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਗੁਰੂ ਦਾ ਲੰਗਰ ਅਤੁੱਟ ਵਰਤਿਆ ਗਿਆ। ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਸਮਾਗਮ ਆਰੰਭ ਹੋਏ, ਜਿਸ ਵਿਚ ਆਸਾ ਜੀ ਦੀ ਵਾਰ ਦਾ ਕੀਰਤਨ ਬੀਬੀ ਜਸਪ੍ਰੀਤ ਕੌਰ ਦੇ ਜੱਥੇ ਵਲੋਂ ਕੀਤਾ ਗਿਆ, ਉਪਰੰਤ ਬੀਬੀਆਂ ਦੇ ਜੱਥੇ ਵਲੋਂ ਸੰਗਤੀ ਰੂਪ ਵਿਚ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀਏ ਭਾਈ ਉਮਪ੍ਰੀਤ ਸਿੰਘ ਦੇ ਜੱਥੇ ਨੇ ਇਲਾਹੀ ਬਾਣੀ ਦੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰ ਸਾਂਝੇ ਕੀਤੇ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਰਾਗੀ ਜੱਥਿਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੁਰਿੰਦਰਪਾਲ ਸਿੰਘ ਬਿੰਦਰਾ ਅਤੇ ਟਰੱਸਟੀ ਹਾਜ਼ਰ ਸਨ, ਜਿਨ੍ਹਾਂ ਵਿਚ ਨਵਪ੍ਰੀਤ ਸਿੰਘ ਬਿੰਦਰਾ, ਅਮਰਜੀਤ ਸਿੰਘ ਟਿੱਕਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਅਮਰਜੀਤ ਸਿੰਘ ਟਿੱਕਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਵਿਖੇ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਮਨਾਇਆ ਗਿਆ। ਸਮਾਗਮ ਦੌਰਾਨ ਭਾਈ ਭੁਪਿੰਦਰ ਸਿੰਘ ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗੁ: ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਗਗਨਦੀਪ ਸਿੰਘ ਦੇ ਕੀਰਤਨੀ ਜੱਥੇ ਅਤੇ ਇਸਤਰੀ ਸਤਿਸੰਗ ਸਭਾ ਦੇ ਸ਼ਬਦੀ ਜੱਥੇ ਦੀਆਂ ਬੀਬੀਆਂ ਦੇ ਕੀਰਤਨੀ ਜੱਥਿਆਂ ਨੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਸੰਗਤਾਂ ਨੂੰ ਸੇਵਾ ਸੰਕਲਪ ਦੇ ਨਾਲ ਜੁੜਨ ਦੀ ਪ੍ਰੇਣਾ ਦਿੱਤੀ! ਗੁਰਮਤਿ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਦੁਆਰ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣ ਸਕਦਾ ਹੈ। ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਬਲਬੀਰ ਸਿੰਘ ਅਤੇ ਯਸ਼ਪਾਲ ਸਿੰਘ ਦੇ ਨਾਲ ਕੀਰਤਨੀ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ। ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਦਰਸ਼ਨ ਸਿੰਘ ਸੋਨਪਾਲ, ਵਿਰਨਜੀਤ ਸਿੰਘ ਸੋਨਪਾਲ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਜਸਪਾਲ ਕੌਰ ਮਖਿਜਾ, ਸਤਬਜੀਤ ਕੌਰ, ਰਵਿੰਦਰ ਕੌਰ ਢੱਲ, ਕਰਮਜੀਤ ਕੌਰ, ਕੁਲਜੀਤ ਕੌਰ, ਅਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। * ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਅੱਠਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿ ਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ, ਮਿਲਰਗੰਜ ਦੇ ਪ੍ਰਿੰਸੀਪਲ ਸ਼ਬਨਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ ਹੇਠ ਪੰਜਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਬੱਚਿਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀ ਨਿਮਰਤਾ, ਸੇਵਾ ਭਾਵਨਾ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਸੰਦੇਸ਼ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸਕੂਲ ਦੇ ਅਧਿਆਪਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਗੁਰੂ ਸਾਹਿਬਾਨ ਦੇ ਇਤਿਹਾਸ, ਸਿੱਖ ਵਿਰਸੇ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਬਲਵਿੰਦਰ ਸਿੰਘ, ਸੋ ਨੀਆ ਕਸ਼ਯਪ, ਜਸਪ੍ਰੀਤ ਕੌਰ, ਮੋਨਿਕਾ ਖੱਤਰੀ, ਉਰੀਸ਼ੀ ਸ਼ਰਮਾ ਸਮੇਤ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। * ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਜ਼ੋਨ ਵਲੋਂ ਜ਼ਿਲੇ ਦੇ ਵੱਖ-ਵੱਖ ਹਸਪਤਾਲਾਂ ਅਤੇ ਨਰਸਿੰਗ ਹੋਮਾਂ ਵਿਚ ਜਾ ਕੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਵਸ ਸੇਵਾ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਜਿਸ ਤਹਿਤ ਮਰੀਜ਼ਾਂ ਲਈ ਫਲ ਅਤੇ ਫਰੀ ਲਿਟਰੇਚਰ ਦੀ ਸੇਵਾ ਕੀਤੀ ਗਈ। ਮਾਡਲ ਟਾਊਨ ਜੋਨ ਵਲੋਂ ਸ: ਸੁਰਜੀਤ ਸਿੰਘ ਜ਼ੋਨਲ ਪ੍ਰਧਾਨ ਦੀ ਅਗਵਾਈ ਵਿਚ ਗੁਰੂ ਤੇਗ ਬਹਾਦਰ ਹਸਪਤਾਲ ਵਿਖੇ ਮਰੀਜ਼ਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ। ਡਾ: ਦਲਜੀਤ ਸਿੰਘ ਅਤੇ ਡਾ: ਪੁਸ਼ਪਿੰਦਰ ਸਿੰਘ ਨੇ ਸਟੱਡੀ ਸਰਕਲ ਦੇ ਵੀਰਾਂ ਨੂੰ ਜੀ ਆਇਆ ਨੂੰ ਕਿਹਾ। ਵੀਰਾਂ ਨੇ ਮਰੀਜ਼ਾਂ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ। ਵੱਖ-ਵੱਖ ਹਸਪਤਾਲਾਂ ਅਤੇ ਸਵਾਮੀ ਵਿਵੇਕਾਨੰਦ ਬਿਰਧ ਆਸ਼ਰਮ ਜਾ ਕੇ ਮਰੀਜ਼ਾਂ ਦੀ ਦੇਹ ਅਰਗੋਤਾ ਲਈ ਅਰਦਾਸ ਕੀਤੀ ਗਈ।ਇਸ ਮੌਕੇ ਜਤਿੰਦਰਪਾਲ ਸਿੰਘ, ਪ੍ਰਤਾਪ ਸਿੰਘ, ਗੁਰਮੀਤ ਸਿੰਘ ਫਾਉਂਡਰ ਮੈਂਬਰ, ਬ੍ਰਿਜਿੰਦਰਪਾਲ ਸਿੰਘ ਚੀਫ਼ ਆਰਗੇਨਾਈਜ਼ਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸੇਵਾ ਕਾਰਜ ਵਿਚ ਜਸਪਾਲ ਸਿੰਘ ਜ਼ੋਨਲ ਸਕੱਤਰ, ਹਰਦੀਪ ਸਿੰਘ, ਜਸਪਾਲ ਸਿੰਘ ਪਿੰਕੀ, ਦਿਲਬਾਗ ਸਿੰਘ, ਚਿਰਜੀਵ ਸਿੰਘ, ਪ੍ਰੋ: ਬਲਵਿੰਦਰਪਾਲ ਸਿੰਘ, ਇਕਬਾਲ ਸਿੰਘ, ਜੁਝਾਰ ਸਿੰਘ, ਤੇਜਵੀਰ ਸਿੰਘ, ਸੁਰਿੰਦਰ ਸਿੰਘ, ਹਰਵਿੰਦਰ ਸਿੰਘ, ਮਾਸਟਰ ਭੁਪਿੰਦਰ ਸਿੰਘ, ਨਦਰਪ੍ਰੀਤ ਸਿੰਘ, ਸ੍ਰੀਮਤੀ ਹਰਪਾਲ ਸਿੰਘ, ਇਕਬਾਲ ਸਿੰਘ, ਤਰਸੇਮ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸੇਵਾ ਨਿਭਾਈ।