ਐਸ.ਜੀ.ਪੀ.ਸੀ. ਦੇ ਸਕੱਤਰ ਅਤੇ ਮੀਤ ਸਕੱਤਰ ਨੇ ਗੁਰਦੁਆਰਾ ਆਲਮਗੀਰ ਵਿਖੇ ਪਾਈ ਵਿਸ਼ੇਸ਼ ਫੇਰੀ
ਆਲਮਗੀਰ, 7 ਅਗਸਤ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੀਤ ਸਕੱਤਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੋਨਾਂ ਸਕੱਤਰਾਂ ਦਾ ਭਰਵਾਂ ਸਵਾਗਤ ਕੀਤਾ।
ਆਲਮਗੀਰ, 7 ਅਗਸਤ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਧਰਤੀ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਮੀਤ ਸਕੱਤਰ ਗੁਰਨਾਮ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੋਨਾਂ ਸਕੱਤਰਾਂ ਦਾ ਭਰਵਾਂ ਸਵਾਗਤ ਕੀਤਾ। ਇਸ ਦੌਰਾਨ ਐਸ.ਜੀ.ਪੀ.ਸੀ. ਦੇ ਸਕੱਤਰਾਂ ਅਤੇ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ ਵਿਚਾਲੇ ਸੂਬਾ ਪੰਜਾਬ ਦੇ ਚਲੰਤ ਹਾਲਾਤਾਂ ਅਤੇ ਪੰਥਕ ਮਸਲਿਆਂ ’ਤੇ ਅਹਿਮ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰੂ ਘਰਾਂ ਦੀ ਬਿਹਤਰੀ, ਸੰਗਤ ਦੀ ਸੇਵਾ ਅਤੇ ਪੰਥਕ ਹਿਤਾਂ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਪਸੀ ਸਹਿਯੋਗ ਅਤੇ ਏਕਤਾ ਨਾਲ ਹੀ ਗੁਰੂ ਘਰਾਂ ਦੀ ਸੇਵਾ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ। ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਜਥੇਦਾਰ ਆਲਮਗੀਰ ਤੇ ਸੰਤ ਅਮਰੀਕ ਸਿੰਘ ਕਾਰਸੇਵਾ ਸੰਪਰਦਾਇ ਪਟਿਆਲਾ ਵਾਲਿਆਂ ਦੇ ਸਥਾਨਕ ਜਥੇਦਾਰ ਹਰਪਿੰਦਰ ਸਿੰਘ ਭਿੰਦਾ ਮੁਖੀ ਡੇਰਾ ਕਾਰਸੇਵਾ ਆਲਮਗੀਰ ਨੇ ਗੁਰੂ ਘਰ ਵਿਖੇ ਚੱਲ ਰਹੀਆਂ ਇਮਾਰਤਾਂ ਦੀਆਂ ਕਾਰ ਸੇਵਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਅਖੀਰ ਵਿਚ ਮੈਂਬਰ ਜਥੇਦਾਰ ਚਰਨ ਸਿੰਘ ਆਲਮਗੀਰ, ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਜਥੇਦਾਰ ਹਰਪਿੰਦਰ ਸਿੰਘ ਭਿੰਦਾ ਨੇ ਐਸ.ਜੀ.ਪੀ.ਸੀ. ਦੇ ਦੋਨਾਂ ਸਕੱਤਰਾਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਦੀਪ ਸਿੰਘ ਰਾਜੂ ਆਲਮਗੀਰ, ਜਥੇਦਾਰ ਕੁਲਜੀਤ ਸਿੰਘ ਬੁਲਾਰਾ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਰਵਿੰਦਰ ਸਿੰਘ, ਭਾਈ ਹਰਿੰਦਰ ਸਿੰਘ ਜੱਸੋਵਾਲ, ਦਿਲਬਰ ਸਿੰਘ, ਸਿਕੰਦਰ ਸਿੰਘ ਚੁਬਕੀ ਵੀ ਹਾਜ਼ਰ ਸਨ।