09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਬੁੱਢੇ ਦਰਿਆ ਦੀ ਸਫ਼ਾਈ ’ਚ ਅਣਗਹਿਲੀ ’ਤੇ ਸੰਤ ਸੀਚੇਵਾਲ ਨੇ ਅਧਿਕਾਰੀਆਂ ਨੂੰ ਪਾਈ ਝਾੜ

ਲੁਧਿਆਣਾ, 8 ਅਗਸਤ (ਭੁਪਿੰਦਰ ਸਿੰਘ ਬੈਂਸ)-ਬੁੱਢੇ ਦਰਿਆ ਦੀ ਸਫ਼ਾਈ ਅਤੇ ਪ੍ਰਦੂਸ਼ਣ ਮੁਕਤੀ ਸਬੰਧੀ ਹੋਈ ਸਮੀਖਿਆ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਮੀਟਿੰਗ ਦੌਰਾਨ ਪਿਛਲੀਆਂ ਮੀਟਿੰਗਾਂ ਵਿਚ ਦਿੱਤੇ ਨਿਰਦੇਸ਼ਾਂ ’ਤੇ ਢੁਕਵੀਂ ਕਾਰਵਾਈ ਨਾ ਹੋਣ ਦਾ ਮਾਮਲਾ ਵੀ ਚੁੱਕਿਆ।

Ad Position 21
No active advertisement
ਅਜੀਤ ਡੈਸਕ 09-08-2026
ਲੁਧਿਆਣਾ, 8 ਅਗਸਤ (ਭੁਪਿੰਦਰ ਸਿੰਘ ਬੈਂਸ)-ਬੁੱਢੇ ਦਰਿਆ ਦੀ ਸਫ਼ਾਈ ਅਤੇ ਪ੍ਰਦੂਸ਼ਣ ਮੁਕਤੀ ਸਬੰਧੀ ਹੋਈ ਸਮੀਖਿਆ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਮੀਟਿੰਗ ਦੌਰਾਨ ਪਿਛਲੀਆਂ ਮੀਟਿੰਗਾਂ ਵਿਚ ਦਿੱਤੇ ਨਿਰਦੇਸ਼ਾਂ ’ਤੇ ਢੁਕਵੀਂ ਕਾਰਵਾਈ ਨਾ ਹੋਣ ਦਾ ਮਾਮਲਾ ਵੀ ਚੁੱਕਿਆ। ਮੀਟਿੰਗ ਦੌਰਾਨ ਸਾਹਮਣੇ ਆਇਆ ਕਿ ਗਊਘਾਟ ਗੁਰਦੁਆਰਾ ਸਾਹਿਬ ਨੇੜੇ ਬਣੇ ਪੰਪਿੰਗ ਸਟੇਸ਼ਨ ’ਤੇ ਦੂਸ਼ਿਤ ਪਾਣੀ ਦੀ ਨਿਕਾਸੀ ਲਈ ਲੱਗੀਆਂ ਮੋਟਰਾਂ ਕਰੀਬ 20 ਦਿਨਾਂ ਤੋਂ ਖ਼ਰਾਬ ਪਈਆਂ ਹਨ। ਅਧਿਕਾਰੀਆਂ ਵਲੋਂ ਇਸ ਦੀ ਸਮੇਂ ਸਿਰ ਜਾਣਕਾਰੀ ਨਾ ਦੇਣ ’ਤੇ ਸੰਤ ਸੀਚੇਵਾਲ ਨੇ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਜਵਾਬਦੇਹੀ ਤੈਅ ਕਰਨ ਦੀ ਗੱਲ ਆਖੀ। ਇਸੇ ਤਰ੍ਹਾਂ ਤਾਜਪੁਰ ਡੇਅਰੀ ਕੰਪਲੈਕਸ ਨੇੜੇ ਸੀਚੇਵਾਲ ਮਾਡਲ ਤਹਿਤ ਬਣੇ ਆਰਜ਼ੀ ਛੱਪੜ ਵਿਚੋਂ 3 ਹਫ਼ਤਿਆਂ ਤੋਂ ਗੋਹਾ ਨਾ ਚੁੱਕੇ ਜਾਣ ਦਾ ਮਾਮਲਾ ਵੀ ਸਾਹਮਣੇ ਆਇਆ। ਅਧਿਕਾਰੀਆਂ ਵਲੋਂ ਗੋਹਾ ਰੱਖਣ ਲਈ ਥਾਂ ਦੀ ਘਾਟ ਦੱਸਣ ’ਤੇ ਸੰਤ ਸੀਚੇਵਾਲ ਨੇ ਸਵਾਲ ਚੁੱਕਿਆ ਕਿ ਸਮੱਸਿਆ ਦੀ ਜਾਣਕਾਰੀ ਪਹਿਲਾਂ ਕਿਉਂ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭੂਖੜੀ ਖ਼ੁਰਦ ਵਿਖੇ ਸਾਢੇ ਪੰਜ ਏਕੜ ਜ਼ਮੀਨ ਉਪਲਬਧ ਹੈ, ਜਿੱਥੇ ਗੋਹੇ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਸੰਚ ਸੀਚੇਵਾਲ ਨੇ ਕਿਹਾ ਕਿ ਬੁੱਢੇ ਦਰਿਆ ਦੀ ਸਫ਼ਾਈ ਸਿਰਫ਼ ਮੀਟਿੰਗਾਂ ਤੱਕ ਸੀਮਤ ਨਾ ਰਹੇ, ਸਗੋਂ ਇਸ ਦੇ ਨਤੀਜੇ ਜ਼ਮੀਨ ’ਤੇ ਵੀ ਸਪਸ਼ਟ ਦਿਖਾਈ ਦੇਣੇ ਚਾਹੀਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਰੁਕੇ ਹੋਏ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਅਤੇ ਪਿਛਲੇ ਫ਼ੈਸਲਿਆਂ ’ਤੇ ਕੀਤੀ ਕਾਰਵਾਈ ਦੀ ਪੂਰੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਨਿਗਮ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭੁਪੇਸ਼ ਬਘੇਲ ਦਾ 9 ਦਿਨਾਂ ਪੰਜਾਬ ਦੌਰਾਨ ਖੰਨਾ ਵਿਚ ਖ਼ਤਮ, ਚੰਨੀ ਦੇ ਹੱਕ ਬੋਲਣ ਵਾਲੇ ਮੀਟਿੰਗ ਵਿਚ ਜਾਣੋਂ ਰੋਕੇ -ਹਰਜਿੰਦ... ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ
Ad Position 24