08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂਆਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਨਾ ਕਰੇ ਸਰਕਾਰ-ਜੋਸ਼ੀ

ਲੁਧਿਆਣਾ, 8 ਅਗਸਤ (ਭੰਬੀ)-ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਵਿਧਾਨ ਸਭਾ ਵਿਚ ਵਿਰੋਧੀ ਆਗੂਆਂ ਨਾਲ ਗੱਲ ਕਰਨ ਮੌਕੇ ਸ਼ਬਦਾਂ ਦੀ ਮਰਿਆਦਾ ਦਾ ਖ਼ਿਆਲ ਰੱਖਣ ਦੀ ਟਿੱਪਣੀ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਮੇਸ਼ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਇਹ ਗੱਲ ਯਾਦ ਰੱਖਣ ਕਿ ਵਿਧਾਨ ਸਭਾ ਵਿਚ ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ, ਜਿਨ੍ਹਾਂ ਨੇ ਜਨਤਾ ਦੇ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਨਾ ਹੁੰਦਾ ਹੈ, ਪਰ ਵਿਧਾਨ ਸਭਾ ਵਿਚ ਵਿਰੋਧੀ ਧਿਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ, ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਦੇ ਮਾਇਕ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਕਦੇ ਵਿਰੋਧੀ ਆਗੂ ਜਦੋਂ ਆਪਣੀ ਵਾਰੀ ਆਉਣ ’ਤੇ ਗੱਲ ਕਰਦੇ ਹਨ, ਤਾਂ ਸੱਤਾਧਾਰੀ ਵਿਧਾਇਕ ਅਤੇ ਮੰਤਰੀ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਸ਼ੋਰ-ਸ਼ਰਾਬਾ ਕਰਨ ਲੱਗ ਜਾਂਦੇ ਹਨ ਅਤੇ ਸੀਨੀਅਰ ਵਿਧਾਇਕਾਂ ਨਾਲ ਤੂੰ-ਤੂੰ ਮੈਂ-ਮੈ ਕਰਨ ਲੱਗ ਜਾਂਦੇ ਹਨ।

Ad Position 21
No active advertisement
ਅਜੀਤ ਡੈਸਕ 09-08-2026
ਲੁਧਿਆਣਾ, 8 ਅਗਸਤ (ਭੰਬੀ)-ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਵਿਧਾਨ ਸਭਾ ਵਿਚ ਵਿਰੋਧੀ ਆਗੂਆਂ ਨਾਲ ਗੱਲ ਕਰਨ ਮੌਕੇ ਸ਼ਬਦਾਂ ਦੀ ਮਰਿਆਦਾ ਦਾ ਖ਼ਿਆਲ ਰੱਖਣ ਦੀ ਟਿੱਪਣੀ ਕਰਦੇ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਮੇਸ਼ ਜੋਸ਼ੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਅਤੇ ਵਿਧਾਇਕ ਇਹ ਗੱਲ ਯਾਦ ਰੱਖਣ ਕਿ ਵਿਧਾਨ ਸਭਾ ਵਿਚ ਸਰਕਾਰ ਦੇ ਨਾਲ-ਨਾਲ ਵਿਰੋਧੀ ਧਿਰ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ, ਜਿਨ੍ਹਾਂ ਨੇ ਜਨਤਾ ਦੇ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਨਾ ਹੁੰਦਾ ਹੈ, ਪਰ ਵਿਧਾਨ ਸਭਾ ਵਿਚ ਵਿਰੋਧੀ ਧਿਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ, ਜਿਸ ਨੂੰ ਕਾਂਗਰਸ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਕਦੇ ਮਾਇਕ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਕਦੇ ਵਿਰੋਧੀ ਆਗੂ ਜਦੋਂ ਆਪਣੀ ਵਾਰੀ ਆਉਣ ’ਤੇ ਗੱਲ ਕਰਦੇ ਹਨ, ਤਾਂ ਸੱਤਾਧਾਰੀ ਵਿਧਾਇਕ ਅਤੇ ਮੰਤਰੀ ਉਨ੍ਹਾਂ ਦੀ ਆਵਾਜ਼ ਦਬਾਉਣ ਲਈ ਸ਼ੋਰ-ਸ਼ਰਾਬਾ ਕਰਨ ਲੱਗ ਜਾਂਦੇ ਹਨ ਅਤੇ ਸੀਨੀਅਰ ਵਿਧਾਇਕਾਂ ਨਾਲ ਤੂੰ-ਤੂੰ ਮੈਂ-ਮੈ ਕਰਨ ਲੱਗ ਜਾਂਦੇ ਹਨ। ਜੋਸ਼ੀ ਨੇ ਕਿਹਾ ਕਿ ਪਹਿਲਾਂ ਵੀ ਸਰਕਾਰ ਰਹੀ ਹੈ, ਪਰ ਵਿਰੋਧੀਆਂ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਵਿਚ ਆਪਣੀ ਗੱਲ ਰੱਖਣ ਦਾ ਮੌਕਾ ਦਿੱਤਾ ਜਾਂਦਾ ਸੀ, ਪਰ ਹੁਣ ਅਜਿਹਾ ਨਾ ਹੋਣ ਕਰਕੇ ਇਸ ਦੀ ਨਿੰਦਾ ਕਰਨੀ ਬਣਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਪੰਜਾਬੀਆਂ ਨਾਲ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਧੋਖਾ ਕੀਤਾ-ਢਿਲੋਂ
Ad Position 24