ਯੂਥ ਕਾਂਗਰਸ ਦਾ ਸਥਾਪਨਾ ਦਿਵਸ ਦਿਹਾਤੀ ਪ੍ਰਧਾਨ ਗਿੱਲ ਦੀ ਅਗਵਾਈ ਹੇਠ ਬੂਟੇ ਲਗਾ ਕੇ ਮਨਾਇਆ 2027 ਦੀਆਂ ਚੋਣਾ ਵਿਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਯੂਥ ਦਾ ਹੋਵੇਗਾ ਅਹਿਮ ਰੋਲ-ਹਰਜਾਪ ਸਿੰਘ ਗਿੱਲ
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹੱਲਾ ਗੁਰੂ ਵਿਹਾਰ ਵਿਚ ਪਤਨੀ ਨਾਲ ਛੇੜਖ਼ਾਨੀ ਤੋਂ ਰੋਕਣ ‘ਤੇ ਕਿਰਾਏਦਾਰ ਅਤੇ ਉਸਦੇ ਸਾਥੀਆਂ ਵਲੋਂ ਕੀਤੇ ਹਮਲੇ ਪਤੀ ਜ਼ਖਮੀ ਹੋ ਗਿਆ ਹੈ। ਪੁਲਿਸ ਵਲੋਂ ਇਸ ਸਬੰਧੀ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਉਸ ਦੇ ਕਿਰਾਏਦਾਰ ਗੁਰਪ੍ਰੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਯ
ਯੂਥ ਕਾਂਗਰਸ ਦੇ ਸਥਾਪਨਾ ਦਿਵਸ ਮੌਕੇ ਬੂਟੇ ਲਗਾਉਂਦੇ ਹੋਏ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਤੇ ਹੋਰ। ਅਜੀਤ ਤਸਵੀਰ
ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਨੀਲ ਮੌਦਗਿਲ ਪਾਰਟੀ ਦੇ ਨਵੇਂ ਸੂਬਾ ਪੱਧਰੀ ਆਗੂਆਂ ਨੂੰ ਸਨਮਾਨਿਤ ਕਰਨ ਦੌਰਾਨ ਸੰਬੋਧਨ ਕਰਦੇ ਹੋਏ। ਤਸਵੀਰ-ਸੇਵਕ ਸਿੰਘ
10-08-2026
ਲੁਧਿਆਣਾ, 9 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਹੱਲਾ ਗੁਰੂ ਵਿਹਾਰ ਵਿਚ ਪਤਨੀ ਨਾਲ ਛੇੜਖ਼ਾਨੀ ਤੋਂ ਰੋਕਣ ‘ਤੇ ਕਿਰਾਏਦਾਰ ਅਤੇ ਉਸਦੇ ਸਾਥੀਆਂ ਵਲੋਂ ਕੀਤੇ ਹਮਲੇ ਪਤੀ ਜ਼ਖਮੀ ਹੋ ਗਿਆ ਹੈ। ਪੁਲਿਸ ਵਲੋਂ ਇਸ ਸਬੰਧੀ ਪੀੜਿਤ ਔਰਤ ਦੀ ਸ਼ਿਕਾਇਤ ‘ਤੇ ਉਸ ਦੇ ਕਿਰਾਏਦਾਰ ਗੁਰਪ੍ਰੀਤ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਉਕਤ ਕਥਿਤ ਦੋਸ਼ੀ ਨੂੰ ਆਪਣੇ ਮਕਾਨ ਦਾ ਇਕ ਹਿੱਸਾ ਕਿਰਾਏ ‘ਤੇ ਦਿੱਤਾ ਹੋਇਆ ਹੈ। ਉਸ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਉਸ ਨਾਲ ਛੇੜਖ਼ਾਨੀ ਕਰ ਰਿਹਾ ਸੀ ਅਤੇ ਬੀਤੇ ਦਿਨ ਜਦੋਂ ਉਸ ਨੇ ਇਸ ਬਾਰੇ ਆਪਣੇ ਪਤੀ ਨੂੰ ਦੱਸਿਆ ਤਾਂ ਪਤੀ ਇਸ ਨਾਲ ਗੱਲ ਕਰਨ ਲਈ ਗਿਆ ਸੀ। ਇਸ ਦੌਰਾਨ ਕਥਿਤ ਦੋਸ਼ੀ ਨੇ ਆਪਣੇ ਚਾਰ ਪੰਜ ਸਾਥੀ ਬੁਲਾ ਲਏ ਅਤੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ। ਜਦੋਂ ਉਸਨੇ ਪਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਦੀ ਵੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਜ਼ਖਮੀ ਹੋਏ ਸ਼ਿਕਾਇਤਕਰਤਾ ਦੇ ਪਤੀ ਰਾਜ ਕਿਸ਼ੋਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਗੁਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਮੋਟਰਸਾਈਕਲ ਸਮੇਤ ਕਾਬੂ ਪੁਲਿਸ ਨੇ ਮਨਦੀਪ ਸਿੰਘ ਵਾਸੀ ਫ਼ੀਲਡ ਗੰਜ ਅਤੇ ਮੋਨੂੰ ਥਾਪਰ ਵਾਸੀ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਿਸ ਨੇ ਉਕਤ ਕਥਿਤ ਦੋਸ਼ੀਆਂ ਨੂੰ ਭੱਟੀਆਂ ਰੋਡ ਤੋਂ ਕਾਬੂ ਕੀਤਾ ਹੈ। ਪੁਲਿਸ ਅਨੁਸਾਰ ਉਹ ਕਥਿਤ ਦੋਸ਼ੀਆਂ ਨੇ ਇਹ ਮੋਟਰਸਾਈਕਲ ਕੁੱਝ ਦਿਨ ਪਹਿਲਾਂ ਇਕ ਨੌਜਵਾਨ ਤੋਂ ਖੋਹਿਆ ਸੀ। ਪੁਲਿਸ ਵਲੋਂ ਕਥਿਤ ਦੋਸ਼ੀਆਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਸੱਟੇਬਾਜ਼ ਕਾਬੂ ਪੁਲਿਸ ਨੇ ਤਰਨਜੀਤ ਸਿੰਘ ਵਾਸੀ ਕਰਮਸਰ ਕਾਲੋਨੀ ਅਤੇ ਕ੍ਰਿਸ਼ਨ ਲਾਲ ਵਾਸੀ ਬਾਂਗੜੂ ਮੁਹੱਲਾ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2640 ਦੀ ਨਗਦੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਸੜਕ ‘ਤੇ ਸ਼ਰੇਆਮ ਸੱਟੇਬਾਜ਼ੀ ਕਰ ਰਹੇ ਸਨ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਲੜਕੀ ਦੀ ਕੁੱਟਮਾਰ ਪੁਲਿਸ ਨੇ ਹਰਮਨਪ੍ਰੀਤ ਕੌਰ ਵਾਸੀ ਪ੍ਰੀਤ ਨਗਰ ਦੀ ਸ਼ਿਕਾਇਤ ‘ਤੇ ਗੁਰਵਿੰਦਰ ਸਿੰਘ ਗਗਨਦੀਪ ਕੌਰ ਵਾਸੀ ਜਨਤਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਘਰ ਜਾ ਰਹੀ ਸੀ ਕਿ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਰੋਕ ਲਿਆ ਤੇ ਉਸਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਰੋਲ਼ੇ ਦੀ ਆਵਾਜ਼ ਸੁਣ ਕੇ ਉਸਦੇ ਚਾਚਾ ਤਜਿੰਦਰ ਸਿੰਘ ਉਥੇ ਆਏ, ਪਰ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਦੀ ਵੀ ਪੂਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਪੁਲਿਸ ਵਲੋਂ ਮਾਮਲੇ ਲਈ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਲੜਾਈ ਦਾ ਕਾਰਨ ਨਿੱਜੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਸ਼ੱਕੀ ਹਾਲਾਤਾਂ ਵਿਚ ਔਰਤ ਲਾਪਤਾ ਸਥਾਨਕ ਭਾਈ ਰਣਧੀਰ ਸਿੰਘ ਨਗਰ ਤੋਂ ਸ਼ੱਕੀ ਹਾਲਾਤਾਂ ਵਿਚ ਇਕ ਔਰਤ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਲਾਪਤਾ ਹੋਈ ਔਰਤ ਸਜਨੀ ਦੇ ਪਤੀ ਰਜਿੰਦਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸ ਦੀ ਪਤਨੀ ਘਰੋਂ ਗਈ, ਪਰ ਵਾਪਸ ਨਹੀਂ ਆਈ। ਉਸ ਨੇ ਦੱਸਿਆ ਕਿ ਉਸ ਦੀ ਪਤਨੀ ਲੋਕਾਂ ਦੇ ਘਰਾਂ ਵਿਚ ਘਰੇਲੂ ਕੰਮ ਕਰਦੀ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਗੁਰਦੇਵ ਨਗਰ ਤੋਂ ਚੋਰਾਂ ਵਲੋਂ ਮਨੀਸ਼ ਬੱਸੀ ਨਾਮੀ ਵਿਅਕਤੀ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਉਸ ਨੇ ਆਪਣਾ ਮੋਟਰਸਾਈਕਲ ਗੋਜ ਡਿਜੀਟਲ ਜਨਰਲ ਇੰਸ਼ੋਰੈਂਸ ਕੰਪਨੀ ਦੇ ਦਫ਼ਤਰ ਦੇ ਬਾਹਰ ਖੜ੍ਹਾ ਕੀਤਾ ਸੀ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਅਜਿਹੇ ਮਾਮਲੇ ਵਿਚ ਢੰਡਾਰੀ ਖ਼ੁਰਦ ਤੋਂ ਵੀ ਚੋਰਾਂ ਲਵੇਸ਼ ਨਾਮੀ ਨੌਜਵਾਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਜਗਤਾਰ ਸਿੰਘ ਵਾਸੀ ਖ਼ਾਸੀ ਖ਼ੁਰਦ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ। ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।