10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੈਕਰਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 9 ਅਗਸਤ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਪੰਜਾਬੀ ਰੰਗ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸਭਿਆਚਾਰ ਦੀਆਂ ਰੰਗੀਨ ਛਟਾਵਾਂ ਨਾਲ ਰੰਗਿਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 10-08-2026
ਡਾਬਾ/ਲੁਹਾਰਾ, 9 ਅਗਸਤ (ਕੁਲਵੰਤ ਸਿੰਘ ਸੱਪਲ)-ਸੈਕਰਡ ਡੇਲ ਪਬਲਿਕ ਸਕੂਲ ਡਾਬਾ ਕਾਲੋਨੀ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਪੰਜਾਬੀ ਰੰਗ ਵਿਚ ਮਨਾਇਆ ਗਿਆ। ਸਮਾਗਮ ਦੌਰਾਨ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਸਭਿਆਚਾਰ ਦੀਆਂ ਰੰਗੀਨ ਛਟਾਵਾਂ ਨਾਲ ਰੰਗਿਆ ਨਜ਼ਰ ਆਇਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਪੰਜਾਬ ਦੇ ਅਮੀਰ ਸਭਿਆਚਾਰ ਅਤੇ ਵਿਰਾਸਤ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਦਿੱਤੀਆਂ ਗਈਆਂ। ਬੱਚਿਆਂ ਨੇ ਗਿੱਧਾ, ਭੰਗੜਾ, ਗੀਤ, ਕਵਿਤਾਵਾਂ ਅਤੇ ਹੋਰ ਸਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਹਾਜ਼ਰ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਮਹਿੰਦੀ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿਚ ਜੇਤੂ ਵਿਦਿਆਰਥਣਾਂ ਨੂੰ ਪ੍ਰਿੰਸੀਪਲ ਪ੍ਰੀਤ ਕਮਲ ਵਲੋਂ ਇਨਾਮ ਵੰਡੇ ਗਏ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਆਈ . ਸੀ . ਏ . ਆਈ . ਬ੍ਰਾਂਚ ਨੇ ‘ ਪੂੰਜੀ ਬਾਜ਼ਾਰ ਅੰਤਰਦ੍ਰਿਸ਼ਟੀ ’ ਵਿਸ਼ੇ ’ ਤੇ ਇਕ ਰੋਜ਼ਾ ਕਾਨਫ਼ਰੰਸ ਕਰਵਾਈ ਅਗਲੀ ਖ਼ਬਰ ਸਿਹਤਮੰਦ ਸਰੀਰ ਸਭ ਤੋਂ ਵੱਡਾ ਗਹਿਣਾ ਹੈ - ਆਹੂਜਾ
Ad Position 24