10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਾਵਣ ਕਿਰਪਾਲ ਰੂਹਾਨੀ ਮਿਸ਼ਨ ਵਲੋਂ ਭਾਮੀਆਂ ਕਲਾਂ ’ ਚ ਮੁਫ਼ਤ ਡਾਕਟਰੀ ਜਾਂਚ ਕੈਂਪ ਲਗਾਇਆ

ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ, ਕਿਰਪਾਲ ਆਸ਼ਰਮ, ਭਾਮੀਆਂ ਕਲਾਂ ਵਿਖੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਕੈਂਪ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਮਰੀਜ਼ਾਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਅੱਖਾਂ ਦੇ ਰੋਗਾਂ ਸਬੰਧੀ ਜਾਂਚ ਕੀਤੀ ਗਈ। ਇਸ ਕੈਂਪ ਵਿਚ ਫੋਰਟਿਸ ਹਸਪਤਾਲ ਦੇ ਮਾਹਿਰ ਡਾਕਟਰ ਡਾ.

Ad Position 21
No active advertisement
ਅਜੀਤ ਡੈਸਕ 10-08-2026
ਭਾਮੀਆਂ ਕਲਾਂ, 9 ਅਗਸਤ (ਜਤਿੰਦਰ ਭੰਬੀ)-ਸਾਵਣ ਕਿਰਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ, ਕਿਰਪਾਲ ਆਸ਼ਰਮ, ਭਾਮੀਆਂ ਕਲਾਂ ਵਿਖੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮੁਫ਼ਤ ਕੈਂਪ ਡਾਕਟਰੀ ਜਾਂਚ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਮਰੀਜ਼ਾਂ ਦੀਆਂ ਵੱਖ ਵੱਖ ਬਿਮਾਰੀਆਂ ਅਤੇ ਅੱਖਾਂ ਦੇ ਰੋਗਾਂ ਸਬੰਧੀ ਜਾਂਚ ਕੀਤੀ ਗਈ। ਇਸ ਕੈਂਪ ਵਿਚ ਫੋਰਟਿਸ ਹਸਪਤਾਲ ਦੇ ਮਾਹਿਰ ਡਾਕਟਰ ਡਾ. ਆਰਿਸ਼ ਬਾਲੀ ਅਤੇ ਡਾ. ਪ੍ਰਵੀਨ ਰਾਣੀ ਅਤੇ ਉਨ੍ਹਾਂ ਦੀ ਟੀਮ ਵਲੋਂ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ। ਇਸ ਤੋਂ ਇਲਾਵਾ, ਇਸ ਕੈਂਪ ਵਿਚ ਆਏ ਮਰੀਜ਼ਾਂ ਦੇ ਬੀ.ਪੀ., ਬਲੱਡ ਸ਼ੂਗਰ ਆਦਿ ਟੈੱਸਟ ਵੀ ਮੁਫ਼ਤ ਕੀਤੇ ਗਏ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸੰਤ ਰਾਜਿੰਦਰ ਸਿੰਘ ਜੀ ਮਹਾਰਾਜ ਦੀ ਰਹਿਨੁਮਾਈ ਹੇਠ ਕੰਮ ਕਰ ਰਿਹਾ ਸਾਵਣ ਕਿਰਪਾਲ ਰੂਹਾਨੀ ਮਿਸ਼ਨ ਸਮੇਂ-ਸਮੇਂ ‘ਤੇ ਖ਼ੂਨਦਾਨ ਕੈਂਪ, ਮੁਫ਼ਤ ਆਪ੍ਰੇਸ਼ਨ ਕੈਂਪ, ਮੁਫ਼ਤ ਸਿਹਤ ਜਾਂਚ ਕੈਂਪ, ਰਾਸ਼ਨ, ਵਸਤਰ ਅਤੇ ਪੌਦੇ ਵੰਡ ਪ੍ਰੋਗਰਾਮ ਕਰਵਾਉਂਦਾ ਰਹਿੰਦਾ ਹੈ ਅਤੇ ਸਰੀਰਕ ਤੌਰ ‘ਤੇ ਅਪਾਹਜ ਲੋਕਾਂ ਦੀ ਸਹਾਇਤਾ ਲਈ ਉਪਕਰਨ ਵੀ ਵੰਡੇ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਵਿਚ ਹੋਈ ਲੜਾਈ ਦੇ ਮਾਮਲੇ ’ ਚ ਦੋ ਔਰਤਾਂ ਸਮੇਤ ਅੱਠ ਗ੍ਰਿਫ਼ਤਾਰ ਅਗਲੀ ਖ਼ਬਰ ਤੇਜਿੰਦਰ ਸਿੰਘ ਮਿੱਠੂ ‘ਆਪ’ ਦੇ ਨੈਸ਼ਨਲ ਕੌਂਸਲ ਮੈਂਬਰ ਨਿਯੁਕਤ
Ad Position 24