10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੰਜਾਬ ਅੰਦਰ ਅਕਾਲੀ ਦਲ (ਬ) ਦੇ ਹੱਕ ’ਚ ਉੱਠੀ ਲੋਕ ਲਹਿਰ-ਸਾਬਕਾ ਜੱਜ ਸਿੰਮਕ

ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਵੱਡੀ ਲੋਕ ਲਹਿਰ ਬਣ ਕੇ ਉੱਠ ਰਹੀ ਹੈ ਅਤੇ ਪੰਜਾਬ ਅੰਦਰ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਪੰਜਾਬ ਦੀ ਸਤਾ ਸੌਂਪਣ ਲਈ ਸਮੇਂ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ ਦੀ ਅਗਵਾਈ ਵਿਚ ਪਿੰਡ ਤਲਵੰਡੀ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਪਿੰਡ ਤਲਵੰਡੀ ਕਲਾਂ ਵਿਖੇ ਹਲਕਾ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ, ਨਾਲ ਹੋਰ ਹਾਜ਼ਰੀਨ। ਤਸਵੀਰ-ਬਲਬੀਰ ਸਿੰਘ ਰਾਣਾ 11-08-2026
ਲਾਡੋਵਾਲ, 10 ਅਗਸਤ (ਬਲਬੀਰ ਸਿੰਘ ਰਾਣਾ)-ਪੰਜਾਬ ਅੰਦਰ ਜਿਉਂ ਜਿਉਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੇ ਹੱਕ ਵਿਚ ਵੱਡੀ ਲੋਕ ਲਹਿਰ ਬਣ ਕੇ ਉੱਠ ਰਹੀ ਹੈ ਅਤੇ ਪੰਜਾਬ ਅੰਦਰ ਅਕਾਲੀ ਦਲ (ਬ) ਦੀ ਸਰਕਾਰ ਬਣਾ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿਚ ਪੰਜਾਬ ਦੀ ਸਤਾ ਸੌਂਪਣ ਲਈ ਸਮੇਂ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਗਿੱਲ ਦੇ ਇੰਚਾਰਜ ਅਤੇ ਸਾਬਕਾ ਜੱਜ ਹਰਪ੍ਰੀਤ ਸਿੰਘ ਸਿੰਮਕ ਨੇ ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਲਵਲੀ ਦੀ ਅਗਵਾਈ ਵਿਚ ਪਿੰਡ ਤਲਵੰਡੀ ਕਲਾਂ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸਿੰਮਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ ਅਤੇ ਪਰੇਸ਼ਾਨ ਦੇਖੇ ਜਾ ਸਕਦੇ ਹਨ, ਕਿਉਂਕਿ ਜਿਹੜਾ ਵੀ ਵਿਅਕਤੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰਦਾ ਹੈ, ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਰਕੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਲੋਕ ਇਨਸਾਫ਼ ਲੈਣ ਵਾਸਤੇ ਦਰ ਦਰ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਖੀ ਹੋ ਕੇ ਧਰਨੇ ਮੁਜ਼ਾਹਰੇ ਕਰ ਰਹੇ ਹਨ ਤਾਂ ਜੋ ਕੁੰਭਕਰਨ ਦੀ ਨੀਂਦ ਤੋਂ ਸੁੱਤੀ ਸਰਕਾਰ ਜਾਗ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੂਸਰੀ ਵਾਰ ਸਤਾ ਵਿਚ ਆਉਣ ਲਈ ਜਿੰਨੇ ਮਰਜ਼ੀ ਪਾਪੜ ਵੇਲ ਲਵੇ, ਲੇਕਿਨ ਲੋਕ ਇਨ੍ਹਾਂ ਦੇ ਝਾਂਸੇ ਵਿਚ ਆਉਣ ਵਾਲੇ ਨਹੀਂ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਕਾਦੀਆਂ, ਦਿਹਾਤੀ ਪ੍ਰਧਾਨ ਬੀਬੀ ਗੁਰਦੀਪ ਕੌਰ ਜੱਸੋਵਾਲ ਅਤੇ ਬੀ.ਸੀ. ਵਿੰਗ ਦੀ ਪ੍ਰਧਾਨ ਬੀਬੀ ਕਮਲੇਸ਼ ਰਾਣੀ ਆਦਿ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਧਰਨਿਆਂ ਵਾਲੀ, ਚੁਟਕਲਿਆਂ ਵਾਲੀ ਅਤੇ ਡੰਡਿਆਂ ਵਾਲੀ ਸਰਕਾਰ ਕਹਿੰਦੇ ਹਨ, ਜਦ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਰਾਜ ਨਹੀਂ ਸੇਵਾ ਦਾ ਨਾਅਰਾ ਗੂੰਜਦਾ ਹੁੰਦਾ ਸੀ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ, ਜਿਸ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਮੂੰਹ ਤੱਕ ਨਹੀਂ ਲਾਉਣਗੇ, ਸਗੋਂ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ। ਇਸ ਮੌਕੇ ਸਰਕਲ ਪ੍ਰਧਾਨ ਇਕਬਾਲ ਸਿੰਘ ਮੰਝ ਫੱਗੂਵਾਲ, ਬਲਾਕ ਸੰਮਤੀ ਮੈਂਬਰ ਸੁੱਚਾ ਸਿੰਘ ਰਸੂਲਪੁਰ, ਯੂਥ ਵਿੰਗ ਦੇ ਪ੍ਰਧਾਨ ਹਰਸ਼ਵੀਰ ਸਿੰਘ ਝਮਟ, ਨਰਿੰਦਰ ਸਿੰਘ ਮੰਝਫੱਗੂਵਾਲ, ਅਸ਼ੋਕ ਕੁਮਾਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਡੀ-ਵਰਮਿੰਗ ਦਿਵਸ ਦੇ ਤਹਿਤ ਜ਼ਿਲ੍ਹੇ ਵਿਚ 7.19 ਲੱਖ ਬੱਚਿਆਂ ਨੂੰ ਐਲਬੈਂਡਾਜ਼ੋਲ ਦੀ ਗੋਲੀ ਖੁਆਈ ਗਈ-ਡਾ. ਹਰਪ੍ਰੀਤ... ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ
Ad Position 24