11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਖਾਧ ਸੁਰੱਖਿਆ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ’ਤੇ ਜਾਂਚ ਦੌਰਾਨ ਦੁੱਧ ਦੇ 6 ਨਮੂਨੇ ਭਰੇ

ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਖਪਤਕਾਰਾਂ ਦੀ ਸਿਹਤ ਦੀ ਸੁਰੱਖਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ਵਿਖੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਡਾ. ਤਰਲੋਚਨ ਸਿੰਘ)-ਖਪਤਕਾਰਾਂ ਦੀ ਸਿਹਤ ਦੀ ਸੁਰੱਖਿਆ ਅਤੇ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ਵਿਖੇ ਖਾਧ ਪਦਾਰਥਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ ਟੀਮ ਨੇ ਕੁੱਲ 6 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ। ਸਾਰੇ ਨਮੂਨਿਆਂ ਦੀ ਜਾਂਚ ਉਪਰੰਤ ਫੂਡ ਬਿਜ਼ਨਸ ਅਪਰੇਟਰਾਂ ਨੂੰ ਜਾਂਚ ਰਿਪੋਰਟਾਂ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਗਈਆਂ। ਇਸਦੇ ਨਾਲ ਹੀ ਬੱਸ ਸਟੈਂਡ ਵਿਖੇ ਜਾਗਰੂਕਤਾ ਅਤੇ ਸਿਖਲਾਈ ਸੈਸ਼ਨ ਵੀ ਕਰਵਾਇਆ ਗਿਆ। ਇਸ ਸੈਸ਼ਨ ਦੌਰਾਨ ਫੂਡ ਬਿਜ਼ਨਸ ਅਪਰੇਟਰਾਂ ਨੂੰ ਭੋਜਨ ਦੀ ਸਫ਼ਾਈ, ਸੁਰੱਖਿਅਤ ਹੈਂਡਲਿੰਗ, ਗੁਣਵੱਤਾ ਬਰਕਰਾਰ ਰੱਖਣ ਅਤੇ ਖਾਦ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰਾ ਅਤੇ ਗੁਣਵੱਤਾ ਵਾਲਾ ਭੋਜਨ ਉਪਲਬਧ ਕਰਵਾਉਣ ਲਈ ਅਜਿਹੀਆਂ ਖਾਧ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਜਾਰੀ ਰੱਖੀਆਂ ਜਾਣਗੀਆਂ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨਾ ਬੰਦ ਕਰ ਦੇਣ, ਜੇਕਰ ਕੋਈ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਦਾ ਪਾਇਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਡੀ.ਜੀ.ਪੀ. ਨੇ ਸੁਰੱਖਿਆ ਪ੍ਰਬੰਧਾਂ ਅਤੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Ad Position 24