10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ- ਇਕ ਕਾਬੂ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਪੁਲਿਸ ਵਲੋਂ ਹੱਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜ ਅਗਸਤ ਦੀ ਰਾਤ ਨੂੰ ਪੁਲਿਸ ਨੇ ਨਿਊ ਸ਼ਕਤੀ ਨਗਰ ਦੇ ਇਲਾਕੇ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ ਅਤੇ ਇਹ ਲਾਸ਼ ਚਾਦਰ ਵਿਚ ਲਪੇਟੀ ਹੋਈ ਸੀ ਪੁਲਿਸ ਵਲੋਂ ਹੁਣ ਇਸ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ।

Ad Position 21
No active advertisement
ਕਤਲ ਸੰਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ। ਤਸਵੀਰ-ਸੇਵਕ ਸਿੰਘ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦੇ ਮਾਮਲੇ ਨੂੰ ਪੁਲਿਸ ਵਲੋਂ ਹੱਲ ਕਰਦਿਆਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੰਜ ਅਗਸਤ ਦੀ ਰਾਤ ਨੂੰ ਪੁਲਿਸ ਨੇ ਨਿਊ ਸ਼ਕਤੀ ਨਗਰ ਦੇ ਇਲਾਕੇ ਵਿਚ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ ਅਤੇ ਇਹ ਲਾਸ਼ ਚਾਦਰ ਵਿਚ ਲਪੇਟੀ ਹੋਈ ਸੀ ਪੁਲਿਸ ਵਲੋਂ ਹੁਣ ਇਸ ਮਾਮਲੇ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਨੇ ਦੱਸਿਆ ਹਾਲ ਦੀ ਘੜੀ ਮ੍ਰਿਤਕ ਦੀ ਪੂਰੀ ਤਰ੍ਹਾਂ ਨਾਲ ਸ਼ਨਾਖ਼ਤ ਨਹੀਂ ਹੋ ਸਕੀ ਹੈ ਪਰ ਪੁਲਿਸ ਵਲੋਂ ਕਤਲ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ, ਜਿਸ ਦੀ ਸ਼ਨਾਖ਼ਤ ਹਰਸ਼ ਕੁਮਾਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 24 ਸਾਲ ਦੇ ਕਰੀਬ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਨੌਜਵਾਨ ਦੀ ਲਾਸ਼ ਨੂੰ ਨਿਊ ਸ਼ਕਤੀ ਨਗਰ ਦੀ ਗਲੀ ਵਿਚ ਸੁੱਟ ਦਿੱਤਾ ਗਿਆ ਸੀ, ਜਿੱਥੇ ਕਿ ਪੁਲਿਸ ਨੇ ਉਸ ਨੂੰ ਬਰਾਮਦ ਕੀਤਾ। ਕਤਲ ਤੋਂ ਬਾਅਦ ਮੁਲਜ਼ਮ ਨੇ ਲਾਸ਼ ਨੂੰ ਆਪਣੇ ਮੋਢੇ ‘ਤੇ ਚੁੱਕਿਆ ਅਤੇ ਕਰੀਬ ਇਕ ਕਿੱਲੋਮੀਟਰ ਤੱਕ ਤੁਰਦਾ ਰਿਹਾ। ਮੁਲਜ਼ਮ ਦਾ ਇਰਾਦਾ ਲਾਸ਼ ਨੂੰ ਬੁੱਢੇ ਦਰਿਆ ਵਿਚ ਸੁੱਟਣ ਦਾ ਸੀ, ਪਰ ਨਿਊ ਸ਼ਕਤੀ ਨਗਰ ਇਲਾਕੇ ਤੱਕ ਪਹੁੰਚਣ ਤੋਂ ਬਾਅਦ ਉਹ ਲਾਸ਼ ਨੂੰ ਹੋਰ ਅੱਗੇ ਨਹੀਂ ਲਿਜਾ ਸਕਿਆ। ਇਸ ਤੋਂ ਬਾਅਦ ਮੁਲਜ਼ਮ ਲਾਸ਼ ਨੂੰ ਗਲੀ ਵਿਚ ਹੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲੇ ਵਿਚ ਹਰਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਟਿੱਬਾ ਰੋਡ ਦੀ ਮਸਜਿਦ ਵਾਲੀ ਗਲੀ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਮ੍ਰਿਤਕ ਨੇ ਆਪਣਾ ਨਾਮ ਰਿਤਿਕ ਦੱਸਿਆ ਸੀ। ਫ਼ਿਲਹਾਲ ਪੁਲਿਸ ਕੋਲ ਮ੍ਰਿਤਕ ਦੀ ਪਛਾਣ ਸਬੰਧੀ ਹੋਰ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਹੁਣ ਸੀ.ਸੀ. ਟੀਵੀ ਫੁਟੇਜ ਅਤੇ ਹੋਰ ਸੁਰਾਗਾਂ ਦੀ ਮਦਦ ਨਾਲ ਮ੍ਰਿਤਕ ਦੀ ਪਛਾਣ ਕਰਨ ਵਿਚ ਜੁਟੀ ਹੋਈ ਹੈ। ਏ.ਸੀ.ਪੀ. ਇੰਦਰਜੀਤ ਸਿੰਘ ਬੋਪਾਰਾਏ ਦੇ ਮੁਤਾਬਿਕ ਹਰਸ਼ ਕੁਮਾਰ ਆਪਣੇ ਮਾਤਾ-ਪਿਤਾ ਦੀ ਮੌਤ ਤੋਂ ਬਾਅਦ ਲੰਬੇ ਸਮੇਂ ਤੋਂ ਘਰ ਵਿਚ ਇਕੱਲਾ ਰਹਿ ਰਿਹਾ ਸੀ ਅਤੇ ਨਸ਼ੇ ਦਾ ਆਦੀ ਹੈ। ਕੁੱਝ ਦਿਨ ਪਹਿਲਾਂ ਹੀ ਉਸ ਦੀ ਮੁਲਾਕਾਤ ਮ੍ਰਿਤਕ ਨਾਲ ਹੋਈ ਸੀ। ਪੁਲਿਸ ਮੁਤਾਬਿਕ ਮ੍ਰਿਤਕ ਵੀ ਨਸ਼ੇ ਦਾ ਆਦੀ ਦੱਸਿਆ ਜਾ ਰਿਹਾ ਹੈ ਅਤੇ ਘਟਨਾ ਵਾਲੇ ਦਿਨ ਵੀ ਇਹਨਾਂ ਦੋਵਾਂ ਨੇ ਨਸ਼ਾ ਕੀਤਾ। 5 ਅਗਸਤ ਨੂੰ ਦੋਵੇਂ ਨਸ਼ੇ ਦੀ ਹਾਲਤ ਵਿਚ ਸਨ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਗ਼ੁੱਸੇ ਵਿਚ ਹਰਸ਼ ਨੇ ਇੱਟ ਨਾਲ ਨੌਜਵਾਨ ‘ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਫ਼ਿਲਹਾਲ ਪੁਲਿਸ ਮ੍ਰਿਤਕ ਦੀ ਪਛਾਣ ਅਤੇ ਕਤਲ ਦੇ ਪਿੱਛੇ ਦੀ ਪੂਰੀ ਵਜ੍ਹਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦਾ ਡੀ.ਏ. ਜਲਦ ਜਾਰੀ ਕਰੇ : ਪ੍ਰਿੰ. ਸੁਲੱਖਣ ਸਿੰਘ ਅਗਲੀ ਖ਼ਬਰ ਭਾਰਤ ਛੱਡੋ ਅੰਦੋਲਨ ਦੀ 84ਵੀਂ ਵਰ੍ਹੇਗੰਢ ਮੌਕੇ ਆਂਗਣਵਾੜੀ ਵਰਕਰਾਂ, ਕਿਸਾਨਾਂ ਤੇ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ
Ad Position 24