ਐਂਟੀ ਸਟੇਟ ਟਿੱਪਣੀ ਵਿਰੁੱਧ ਮੁਲਾਜ਼ਮਾਂ ਦਾ ਮੋਰਚਾ
ਰਾਸ਼ਟਰੀ ਝੰਡਿਆਂ ਨਾਲ ਰੈਲੀਆਂ ਅੱਜ ਲੁਧਿਆਣਾ, 10 ਅਗਸਤ (ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਰਾਸ਼ਟਰੀ ਝੰਡਿਆਂ ਨਾਲ ਰੈਲੀਆਂ ਅੱਜ ਲੁਧਿਆਣਾ, 10 ਅਗਸਤ (ਬੈਂਸ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਮੁਲਾਜ਼ਮਾਂ ਦੇ ਚੱਲ ਰਹੇ ਸੰਘਰਸ਼ ਦੀ ਸਮੀਖਿਆ ਕਰਦਿਆਂ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਜਥੇਬੰਦੀਆਂ ਨੂੰ ਐਂਟੀ ਸਟੇਟ ਕਹਿਣ ਦੀ ਨਿੰਦਾ ਕਰਦਿਆਂ ਬਿਆਨ ਵਾਪਸ ਲੈਣ ਦੀ ਮੰਗ ਕੀਤੀ। ਯੂਨੀਅਨ ਨੇ ਐਲਾਨ ਕੀਤਾ ਕਿ 11 ਅਗਸਤ ਦਿਨ ਮੰਗਲਵਾਰ ਨੂੰ ਜ਼ਿਲ੍ਹਾ ਪੱਧਰ ‘ਤੇ ਰੈਲੀਆਂ ਕਰਕੇ ਰਾਸ਼ਟਰੀ ਝੰਡੇ ਲਹਿਰਾਏ ਜਾਣਗੇ। ਜਦਕਿ 12 ਅਗਸਤ ਤਕ ਕਾਰਵਾਈ ਨਾ ਹੋਣ ‘ਤੇ 13 ਅਗਸਤ ਨੂੰ ਵਿੱਤ ਮੰਤਰੀ ਦੇ ਪੁਤਲੇ ਫੂਕੇ ਜਾਣਗੇ। ਆਗੂਆਂ ਨੇ ਪੰਜਾਬ ਸਰਕਾਰ ਤੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਅਨੁਸਾਰ 15 ਅਗਸਤ ਤਕ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਮੰਗ ਪੂਰੀ ਨਾ ਹੋਈ ਤਾਂ 17 ਤੇ 18 ਅਗਸਤ ਨੂੰ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਕਰਕੇ ਦਫ਼ਤਰੀ ਕੰਮਕਾਜ ਠੱਪ ਕੀਤਾ ਜਾਵੇਗਾ। ਇਸ ਮੌਕੇ ਗੁਰਪ੍ਰੀਤ ਸਿੰਘ, ਰਘਬੀਰ ਸਿੰਘ, ਤਜਿੰਦਰ ਸਿੰਘ, ਅਮਿਤ ਅਰੋੜਾ, ਮਨਜਿੰਦਰ ਸਿੰਘ ਸੰਧੂ ਆਦਿ ਮੌਜੂਦ ਸਨ।