11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁਗਰੀ ਵਿਖੇ ਵਿਸ਼ੇਸ਼ ਸਮਾਗਮ

ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਇਸਤਰੀ ਸਤਿਸੰਗ ਸਭਾ ਦੇ 2 ਸਾਲ ਸਫਲਤਾਪੂਰਵਕ ਸੰਪੂਰਨ ਹੋਣ ਅਤੇ ਅਗਲੇ 2 ਸਾਲਾਂ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰੂ ਚਰਨਾਂ ਵਿਚ ਸ਼ੁਕਰਾਨੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 11-08-2026
ਲੁਧਿਆਣਾ, 10 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1, ਦੁਗਰੀ ਵਿਖੇ ਇਸਤਰੀ ਸਤਿਸੰਗ ਸਭਾ ਦੇ 2 ਸਾਲ ਸਫਲਤਾਪੂਰਵਕ ਸੰਪੂਰਨ ਹੋਣ ਅਤੇ ਅਗਲੇ 2 ਸਾਲਾਂ ਦੀ ਆਰੰਭਤਾ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਗੁਰੂ ਚਰਨਾਂ ਵਿਚ ਸ਼ੁਕਰਾਨੇ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਪੰਥ ਪ੍ਰਸਿੱਧ ਰਾਗੀ ਜੱਥੇ ਭਾਈ ਅਰਵਿੰਦਰ ਸਿੰਘ ਨੂਰ, ਭਾਈ ਹਰਵਿੰਦਰ ਸਿੰਘ ਅਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਇਲਾਹੀ ਬਾਣੀ ਦੇ ਮਨੋਹਰ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਵੱਡੀ ਗਿਣਤੀ ‘ਚ ਆਈਆਂ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਤੇ ਆਪਣਾ ਜੀਵਨ ਸਫਲਾ ਕੀਤਾ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ. ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਦਰਸ਼ਨ ਸਿੰਘ ਅਤੇ ਮਲਕੀਤ ਸਿੰਘ ਨੇ ਗੁਰੂ ਦੀ ਬਖਸ਼ਿਸ਼ ਸਿਰੋਪਾਓ ਨਾਲ ਸਾਂਝੇ ਰੂਪ ਵਿਚ ਰਾਗੀ ਸਿੰਘਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਸਤਰੀ ਸਤਿਸੰਗ ਸਭਾ ਵਲੋਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਅਤੇ ਸੀਨੀਅਰ ਮੈਂਬਰ ਪਰਮਿੰਦਰ ਸਿੰਘ ਨੂੰ 1,01,000 ਦੀ ਰਾਸ਼ੀ ਭੇਂਟ ਕੀਤੀ ਗਈ। ਇਸ ਤੋਂ ਇਲਾਵਾ ਨਵੀਂ ਬਣੀ ਇਸਤਰੀ ਸੰਗਤ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਮਾਤਾ ਵਿਪਨਪ੍ਰੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮਾਂ ‘ਚ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਮਲਕੀਤ ਸਿੰਘ, ਗੁਰਦੀਪ ਸਿੰਘ ਕਾਲੜਾ, ਰਘਵੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਯਸ਼ਪਾਲ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਚਰਨਜੀਤ ਸਿੰਘ ਪਾਇਲ, ਜਗਜੀਵਨ ਸਿੰਘ ਸੋਹਣਪਾਲ, ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਕੁਲਜੀਤ ਕੌਰ, ਕਰਮਜੀਤ ਕੌਰ, ਸਿਮਰਨ ਕੌਰ, ਰਵਿੰਦਰ ਕੌਰ ਰਹੇਜਾ, ਰਾਜਨੀਇੰਦਰ ਕੌਰ, ਜਸਲੀਨ ਕੌਰ, ਹਰਸਿਮਰਨ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਜੱਸੀਆਂ ਵਿਖੇ ਰਾਸ਼ਨ ਕਾਰਡ ਬਣਾਉਣ ਦਾ ਕੈਂਪ ਜਾਰੀ ਅਗਲੀ ਖ਼ਬਰ ਜੀ.ਏ.ਡੀ. ਅਕੈਡਮੀ ਵਲੋਂ ਐਲ.ਐਸ.ਐਸ.ਸੀ. ਪੇਂਟਿੰਗ ਮੁਕਾਬਲੇ ਕਰਵਾਏ
Ad Position 24