11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸ. ਆਤਮਾ ਸਿੰਘ ਪਬਲਿਕ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਸ. ਆਤਮਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਤੀਆਂ ਦਾ ਤਿਉਹਾਰ ਮਨਾਇਆ।

Ad Position 21
No active advertisement
ਅਜੀਤ ਡੈਸਕ 11-08-2026
ਡਾਬਾ/ਲੁਹਾਰਾ, 10 ਅਗਸਤ (ਕੁਲਵੰਤ ਸਿੰਘ ਸੱਪਲ)-ਸ. ਆਤਮਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਾਬਾ ਰੋਡ ਵਿਖੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਵਿਦਿਆਰਥਣਾਂ, ਅਧਿਆਪਕ ਅਤੇ ਸਟਾਫ਼ ਪੰਜਾਬੀ ਪਹਿਰਾਵੇ ਵਿਚ ਨਜ਼ਰ ਆਏ। ਇਸ ਮੌਕੇ ਪੰਜਾਬੀ ਸਭਿਆਚਾਰਕ ਨਾਲ ਸਬੰਧਿਤ ਜਿਵੇਂ ਪੱਖਾ, ਚਰਖਾ, ਖੂਹ, ਪੁਰਾਣੇ ਬਰਤਨ ਆਦਿ ਦੇ ਦ੍ਰਿਸ਼ ਵੇਖਣ ਨੂੰ ਮਿਲੇ। ਇਸ ਮੌਕੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ। ਇਸ ਸਮੇਂ ਸਕੂਲ ਵਿਚ ਵੱਖ ਵੱਖ ਤਰ੍ਹਾਂ ਦੇ ਖਾਣ ਪੀਣ ਵਾਲੇ ਸਟਾਲ ਲਗਾਏ ਗਏ। ਪ੍ਰੋਗਰਾਮ ਵਿਚ ਬੱਚਿਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕਰਕੇ ਅਨੰਦ ਮਾਣਿਆ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਸਾਗਰ, ਪੂਜਾ ਸਾਗਰ, ਹਰਮਨ ਸਾਗਰ ਨੇ ਵਿਦਿਆਰਥੀਆਂ ਨੂੰ ਤੀਆਂ ਦੇ ਤਿਉਹਾਰ ਨਾਲ ਸਬੰਧਿਤ ਜਾਣਕਾਰੀ ਦਿੱਤੀ ਅਤੇ ਸਟਾਫ ਮੈਂਬਰਾਂ ਦੁਆਰਾ ਕੀਤੇ ਗਏ ਇਸ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਹੀਨਾਵਾਰੀ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਪਿੰਡ ਜੱਸੀਆਂ ਵਿਖੇ ਰਾਸ਼ਨ ਕਾਰਡ ਬਣਾਉਣ ਦਾ ਕੈਂਪ ਜਾਰੀ
Ad Position 24