ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ‘ ਲੋਕ ਮਿਲਨੀ ’ ਪ੍ਰੋਗਰਾਮ ਤਹਿਤ ਪਿੰਡਾਂ ’ ਚ ਕੀਤੀਆਂ ਮੀਟਿੰਗਾਂ
ਫੁੱਲਾਂਵਾਲ, 10 ਅਗਸਤ (ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਪਣੇ ‘ਲੋਕ ਮਿਲਨੀ’ ਪ੍ਰੋਗਰਾਮ ਤਹਿਤ ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਪਿੰਡ ਭਗਤ ਸਿੰਘ ਨਗਰ ਵਿਖੇ ਸਰਪੰਚ ਅਮਰਜੀਤ ਕੌਰ, ਪ੍ਰੀਤ ਵਿਹਾਰ ਵਿਖੇ ਸਰਪੰਚ ਜਗਨਪ੍ਰੀਤ ਸਿੰਘ ਹੈਰੀ ਮੀਤ ਪ੍ਰਧਾਨ ਯੂਥ ਵਿੰਗ ਗਿੱਲ, ਤੋਂ ਇਲਾਵਾ ਬੇਰੀ ਕਾਲੋਨੀ, ਤੇਰਾ ਨਗਰ ਵਿਖੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕੀਮਤ ‘ਤੇ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ।
ਫੁੱਲਾਂਵਾਲ, 10 ਅਗਸਤ (ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਆਪਣੇ ‘ਲੋਕ ਮਿਲਨੀ’ ਪ੍ਰੋਗਰਾਮ ਤਹਿਤ ਧਾਂਦਰਾ ਸੜਕ ਜਸਟਿਸ ਗੁਰਨਾਮ ਸਿੰਘ ਮਾਰਗ ਸਥਿਤ ਪਿੰਡ ਭਗਤ ਸਿੰਘ ਨਗਰ ਵਿਖੇ ਸਰਪੰਚ ਅਮਰਜੀਤ ਕੌਰ, ਪ੍ਰੀਤ ਵਿਹਾਰ ਵਿਖੇ ਸਰਪੰਚ ਜਗਨਪ੍ਰੀਤ ਸਿੰਘ ਹੈਰੀ ਮੀਤ ਪ੍ਰਧਾਨ ਯੂਥ ਵਿੰਗ ਗਿੱਲ, ਤੋਂ ਇਲਾਵਾ ਬੇਰੀ ਕਾਲੋਨੀ, ਤੇਰਾ ਨਗਰ ਵਿਖੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਗਈਆਂ। ਜਿਨ੍ਹਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੰਗੋਵਾਲ ਨੇ ਕਿਹਾ ਕਿ ਇਲਾਕੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਵਿਚ ਕਿਸੇ ਕੀਮਤ ‘ਤੇ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੀਆਂ ਪੰਚਾਇਤਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਖੁੱਲ੍ਹੇ ਗੱਫੇ ਦਿੱਤੇ ਜਾ ਰਹੇ ਹਨ। ਸੰਗੋਵਾਲ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਮੇਂ ਵਿਚ ਸਾਰੀਆਂ ਵਿਰੋਧੀ ਪਾਰਟੀਆਂ ‘ਆਪ’ ਸਰਕਾਰ ਵਲੋਂ ਕੀਤੇ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖ ਕੇ ਬੌਖਲਾਹਟ ਵਿਚ ਹਨ। ਵਿਰੋਧੀਆਂ ਨੂੰ ਹੁਣ ਭਵਿੱਖ ਵਿਚ ਆਪਣੀ ਸਰਕਾਰ ਆਉਂਦੀ ਦਿਖਾਈ ਨਹੀਂ ਦੇ ਰਹੀ, ਜਿਸ ਕਾਰਨ ਉਹ ਘਬਰਾਏ ਹੋਏ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਕੰਮ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਦੌਰਾਨ ਪ੍ਰੀਤ ਵਿਹਾਰ ਵਿਖੇ ਮੇਰੀ ਰਸੋਈ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਰੀ ਸਰਪੰਚ, ਸੀਨੀਅਰ ਆਗੂ ਸੋਨੀ ਗਿੱਲ ਹੰਸਦੀਪ ਸਿੰਘ, ਦਵਿੰਦਰ ਸਿੰਘ, ਅਮਰਜੀਤ ਕੌਰ ਸਰਪੰਚ, ਜਸਵਿੰਦਰ ਸਿੰਘ ਜੱਸੀ ਪੰਚ, ਸਤਵਿੰਦਰ ਪਾਲ ਸਿੰਘ ਪੰਚ, ਕਰਮਜੀਤ ਕੌਰ ਪੰਚ, ਸੁਰਜੀਤ ਸਿੰਘ ਪੰਚ, ਕੁਲਵੰਤ ਕੌਰ, ਮਨਜੀਤ ਸਿੰਘ ਲਤਾਲਾ, ਸਰਬਜੀਤ ਸਿੰਘ ਪ੍ਰਵਾਹ, ਚਮਨ ਸਿੰਘ, ਅਰੁਣ, ਸਵਰਨ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ ਫਰਵਾਹਾ, ਰਜਿੰਦਰ ਸਿੰਘ ਅਤੇ ਮਲਕੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ। ਭਗਤ ਸਿੰਘ ਨਗਰ ਦੀ ਗ੍ਰਾਮ ਪੰਚਾਇਤ ਅਤੇ ਨਾਲ ਲੱਗਦੀਆਂ ਕਾਲੋਨੀਆਂ ਦੇ ਵਸਨੀਕਾਂ ਵਲੋਂ ਹਲਕਾ ਵਿਧਾਇਕ ਜੀਵਨ ਸਿੰਘ ਸੰਗੋਵਾਲ ਤੋਂ ਧਾਂਦਰਾ ਸੜਕ ‘ਤੇ 200 ਫੁੱਟੀ ਮਿਸਿੰਗ ਲਿੰਕ ਸੜਕ ਸਥਿਤ ਜੈਨ ਮੰਦਰ ਦੇ ਨੇੜਲੇ ਚੌਕ ਦਾ ਨਾਮ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਚੌਕ ਰੱਖਣ ਦੀ ਮੰਗ ਕੀਤੀ।