12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਵਾਰਡ ਨੰ. 7 ਦੇ ਸੀਵਰੇਜ ਸੰਕਟ ’ਤੇ ਨਿਗਮ ਦੀ ਬੇਰੁਖ਼ੀ ਖ਼ਿਲਾਫ਼ ਕੌਂਸਲਰ ਰਵਿੰਦਰ ਕੌਰ ਤੇ ਮੋਨੂੰ ਖਿੰਡਾ ਵੱਲੋਂ ਕਮਿਸ਼ਨਰ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਲੁਧਿਆਣਾ, 11 ਅਗਸਤ (ਭੁਪਿੰਦਰ ਸਿੰਘ ਬੈਂਸ)-ਵਾਰਡ ਨੰਬਰ 7 ਵਿਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਨੂੰ ਲੈ ਕੇ ਕੌਂਸਲਰ ਰਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਮੋਨੂੰ ਖਿੰਡਾ ਵਲੋਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਗਿਆ। ਦੋਵੇਂ ਨਗਰ ਨਿਗਮ ਦੇ ਜ਼ੋਨ ਡੀ.

Ad Position 21
No active advertisement
ਨਗਰ ਨਿਗਮ ਜ਼ੋਨ ਡੀ. ਵਿਖੇ ਕਮਿਸ਼ਨਰ ਦਫ਼ਤਰ ਬਾਹਰ ਰੋਸ ਧਰਨੇ ‘ਤੇ ਬੈਠੇ ਕੌਂਸਲਰ ਰਵਿੰਦਰ ਕੌਰ ਤੇ ਮੋਨੂੰ ਖਿੰਡਾ। ਤਸਵੀਰ-ਸੇਵਕ ਸਿੰਘ ਯੂਨੀਵਰਸਿਟੀ ਵਿਚ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾ ਦੇ ਨਾਲ ਪ੍ਰਿੰਸੀਪਲ ਡਾਕਟਰ ਕਿਰਨਦੀਪ ਕੌਰ ਅਤੇ ਹੋਰ ਸਟਾਫ। ਅਜੀਤ ਤਸਵੀਰ 12-08-2026
ਲੁਧਿਆਣਾ, 11 ਅਗਸਤ (ਭੁਪਿੰਦਰ ਸਿੰਘ ਬੈਂਸ)-ਵਾਰਡ ਨੰਬਰ 7 ਵਿਚ ਸੀਵਰੇਜ ਦੀ ਸਮੱਸਿਆ ਦਾ ਹੱਲ ਨਾ ਹੋਣ ਨੂੰ ਲੈ ਕੇ ਕੌਂਸਲਰ ਰਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਮੋਨੂੰ ਖਿੰਡਾ ਵਲੋਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਜਤਾਇਆ ਗਿਆ। ਦੋਵੇਂ ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਦੇ ਬਾਹਰ ਧਰਨੇ ’ਤੇ ਬੈਠੇ ਗਏ ਅਤੇ ਵਾਰਡ ਦੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਕੌਂਸਲਰ ਰਵਿੰਦਰ ਕੌਰ ਅਤੇ ਮੋਨੂੰ ਖਿੰਡਾ ਨੇ ਦੋਸ਼ ਲਾਇਆ ਕਿ ਵਾਰਡ ਵਿਚ ਸੀਵਰੇਜ ਨਾਲ ਸਬੰਧਿਤ ਸਮੱਸਿਆ ਲੰਬੇ ਸਮੇਂ ਤੋ ਬਣੀ ਹੋਈ ਹੈ। ਇਸ ਸਬੰਧੀ ਕਈ ਵਾਰ ਸਬੰਧਿਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਕਾਰਨ ਇਲਾਕਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੋਨੂੰ ਖਿੰਡਾ ਨੇ ਕਿਹਾ ਕਿ ਲੋਕਾਂ ਦੀ ਸਮੱਸਿਆ ਨੂੰ ਲੈਕੇ ਨਗਰ ਨਿਗਮ ਅਧਿਕਾਰੀਆਂ ਨਾਲ ਕਈ ਵਾਰ ਗੱਲ ਕੀਤੀ ਗਈ, ਪਰ ਸਮੱਸਿਆ ਜਿਉਂ ਦੀ ਤਿਉਂ ਬਣੀ ਰਹੀ। ਉਨ੍ਹਾਂ ਕਿਹਾ ਕਿ ਜਦੋਂ ਵਾਰ-ਵਾਰ ਧਿਆਨ ਦਿਵਾਉਣ ਦੇ ਬਾਵਜੂਦ ਕੋਈ ਠੋਸੋ ਹੱਲ ਸਾਹਮਣੇ ਨਹੀਂ ਆਇਆ ਤਾਂ ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਦੇ ਬਾਹਰ ਧਰਨਾ ਦੇ ਕੇ ਰੋਸ ਜਤਾਉਣਾ ਪਿਆ। ਉਨ੍ਹਾਂ ਮੰਗ ਕੀਤੀ ਕਿ ਵਾਰਡ ਵਿਚ ਸੀਵਰੇਜ ਦੀ ਸਮੱਸਿਆ ਦਾ ਤੁਰੰਤ ਨਿਪਟਾਰਾ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ। ਜ਼ੋਨਲ ਕਮਿਸ਼ਨਰ ਨੇ ਮੌਕੇ ‘ਤੇ ਪੁੱਜ ਕੇ ਕੀਤੀ ਗੱਲਬਾਤ -ਧਰਨੇ ਦੀ ਸੂਚਨਾ ਮਿਲਣ ਤੋਂ ਬਾਅਦ ਜ਼ੋਨਲ ਕਮਿਸ਼ਨਰ ਮੌਕੇ ਪੁੱਜੇ ਅਤੇ ਕੌਂਸਲਰ ਰਵਿੰਦਰ ਕੌਰ ਅਤੇ ਮੋਨੂੰ ਖਿੰਡਾ ਨਾਲ ਗੱਲਬਾਤ ਕੀਤੀ। ਉਨ੍ਹਾਂ ਵਲੋਂ ਮਾਮਲੇ ਨੂੰ ਸੁਣਿਆ ਗਿਆ ਤੇ ਧਰਨਾ ਖ਼ਤਮ ਕਰਨ ਲਈ ਗੱਲਬਾਤ ਕੀਤੀ ਗਈ। ਸੰਜੇ ਤਲਵਾੜ ਵੀ ਧਰਨੇ ’ਤੇ ਪੁੱਜੇ ਧਰਨੇ ਦੀ ਜਾਣਕਾਰੀ ਮਿਲਣ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਵੀ ਨਗਰ ਨਿਗਮ ਦੇ ਜ਼ੋਨ ਡੀ. ਦਫ਼ਤਰ ਪੁੱਜੇ ਅਤੇ ਕੌਂਸਲਰ ਰਵਿੰਦਰ ਕੌਰ ਤੇ ਮੋਨੂੰ ਖਿੰਡਾ ਦੇ ਰੋਸ ਨੂੰ ਸਮਰਥਨ ਦਿੱਤਾ। ਇਸ ਮੌਕੇ ਤਲਵਾੜ ਨੇ ਕਿਹਾ ਕਿ ਲੋਕਾਂ ਨਾਲ ਜੁੜੀਆਂ ਬੁਨਿਆਦੀ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀਵਰੇਜ ਵਰਗੀ ਬੁਨਿਆਦੀ ਸਮੱਸਿਆ ਦੇ ਹੱਲ ਲਈ ਵੀ ਲੋਕਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਧਰਨੇ ਲਗਾਉਣੇ ਪੈਣ ਤਾਂ ਇਹ ਨਿਗਮ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦਾ ਹੈ। ਕੌਂਸਲਰ ਰਵਿੰਦਰ ਕੌਰ ਅਤੇ ਮੋਨੂੰ ਖਿੰਡਾ ਨੇ ਮੰਗ ਕੀਤੀ ਕਿ ਵਾਰਡ ਨੰਬਰ 7 ਦੀ ਸੀਵਰੇਜ ਸਮੱਸਿਆ ਦਾ ਤੁਰੰਤ ਹੱਲ ਕਰਕੇ ਇਲਾਕਾ ਨਿਵਾਸੀਆਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਪਾਰੀਆਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਸੇਵਾਵਾਂ ਦੇਣ ਲਈ ਵਚਨਬੱਧ-ਅਨਿਲ ਠਾਕੁਰ ਅਗਲੀ ਖ਼ਬਰ ਪੁਲਿਸ ਵਲੋਂ ਚੋਰੀ ਦੇ 4 ਮੋਟਰਸਾਈਕਲਾਂ ਤੇ 1 ਸਕੂਟਰੀ ਸਮੇਤ 2 ਦੋਸ਼ੀ ਕਾਬੂ ਨਾਕਾਬੰਦੀ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ਸ...
Ad Position 24