12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿਆਇਕ ਅਧਿਕਾਰੀ ਦੇ ਘਰੋਂ ਚੋਰ ਸਿਲੰਡਰ ਚੋਰੀ ਕਰਕੇ ਹੋਏ ਫਰਾਰ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜੰਗ ਬਹਾਦਰ ਢੱਲ ਹੋਏ ‘ਆਪ’ ਵਿਚ ਸ਼ਾਮਿਲ

ਲੁਧਿਆਣਾ, 11 ਅਗਸਤ (ਡਾ. ਤਰਲੋਚਨ ਸਿੰਘ)-ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜੰਗ ਬਹਾਦਰ ਸਿੰਘ ਢੱਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

Ad Position 21
No active advertisement
ਅਜੀਤ ਡੈਸਕ 12-08-2026
ਲੁਧਿਆਣਾ, 11 ਅਗਸਤ (ਡਾ. ਤਰਲੋਚਨ ਸਿੰਘ)-ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਜੰਗ ਬਹਾਦਰ ਸਿੰਘ ਢੱਲ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਦੀ ਮੌਜੂਦਗੀ ਵਿਚ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਜੰਗ ਬਹਾਦਰ ਸਿੰਘ ਢੱਲ ਦਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ‘ਤੇ ਸੀਨੀਅਰ ਆਗੂ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੀ ਹੈ। ਇਸੇ ਕਾਰਨ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਲਗਾਤਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਜੰਗ ਬਹਾਦਰ ਸਿੰਘ ਢੱਲ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਨਾਲ ਲੁਧਿਆਣਾ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਕਿਹਾ ਕਿ ਢੱਲ ਵਰਗੇ ਜ਼ਮੀਨੀ ਪੱਧਰ ’ਤੇ ਸਰਗਰਮ ਅਤੇ ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਆਗੂ ਦੇ ‘ਆਪ’ ਵਿਚ ਆਉਣ ਨਾਲ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤੀ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਜੰਗ ਬਹਾਦਰ ਸਿੰਘ ਢੱਲ ਦੇ ਸਿਆਸੀ ਤਜਰਬੇ ਦਾ ਪਾਰਟੀ ਨੂੰ ਪੂਰਾ ਲਾਭ ਮਿਲੇਗਾ। ਇਸ ਮੌਕੇ ਜੰਗ ਬਹਾਦਰ ਸਿੰਘ ਢੱਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਆਪ ਅਤੇ ਭਾਜਪਾ ਆਗੂ ਵਾਲ-ਵਾਲ ਬਚੇ ਅਗਲੀ ਖ਼ਬਰ ਜਗਰਾਉਂ ਪੁਲ ‘ਤੇ ਮੁੜ ਲਹਿਰਾਇਆ ਤਿਰੰਗਾ
Ad Position 24