11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸ਼ੇਰਪੁਰ ਕਲਾਂ ਸਕੂਲ ’ਚ ਵਿਦਿਆਰਥੀਆਂ ਨੂੰ ਬਾਲ ਅਧਿਕਾਰਾਂ ਬਾਰੇ ਕੀਤਾ ਜਾਗਰੂਕ

ਢੰਡਾਰੀ ਕਲਾਂ/ਲੁਧਿਆਣਾ, 11 ਅਗਸਤ (ਜਸਵੀਰ ਸਿੰਘ ਬੰਗਾ)- ਬਾਲ ਅਧਿਕਾਰਾਂ, ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਨਾਲ ਸਬੰਧਿਤ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਨੰਨ੍ਹੇ ਕਦਮ ਪਹਿਲ ਤਹਿਤ ਸਰਕਾਰੀ ਹਾਈ ਸਕੂਲ ਸ਼ੇਰਪੁਰ ਕਲਾਂ ਵਿਖੇ ਇਕ ਵਿਸ਼ੇਸ਼ ਇੰਟਰਐਕਟਿਵ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ 500 ਤੋਂ ਵੱਧ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ।

Ad Position 21
No active advertisement
ਅਜੀਤ ਡੈਸਕ 12-08-2026
ਢੰਡਾਰੀ ਕਲਾਂ/ਲੁਧਿਆਣਾ, 11 ਅਗਸਤ (ਜਸਵੀਰ ਸਿੰਘ ਬੰਗਾ)- ਬਾਲ ਅਧਿਕਾਰਾਂ, ਸੁਰੱਖਿਆ ਅਤੇ ਬੱਚਿਆਂ ਦੀ ਭਲਾਈ ਨਾਲ ਸਬੰਧਿਤ ਜਾਗਰੂਕਤਾ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਨੰਨ੍ਹੇ ਕਦਮ ਪਹਿਲ ਤਹਿਤ ਸਰਕਾਰੀ ਹਾਈ ਸਕੂਲ ਸ਼ੇਰਪੁਰ ਕਲਾਂ ਵਿਖੇ ਇਕ ਵਿਸ਼ੇਸ਼ ਇੰਟਰਐਕਟਿਵ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਪੰਜਾਬ ਬਾਲ ਅਧਿਕਾਰ ਕਮਿਸ਼ਨ ਦੀ ਵਾਈਸ ਚੇਅਰਪਰਸਨ ਗੁਨਜੀਤ ਰੁਚੀ ਬਾਵਾ ਨੇ 500 ਤੋਂ ਵੱਧ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ। ਬਾਵਾ ਨੇ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਦੀ ਮਹੱਤਤਾ ਸਮਝਣ ਅਤੇ ਕਿਸੇ ਵੀ ਤਰ੍ਹਾਂ ਦੇ ਦੁਰਵਿਵਹਾਰ, ਪ੍ਰੇਸ਼ਾਨੀ, ਸੋਸ਼ਣ ਜਾਂ ਅਣਗਹਿਲੀ ਦਾ ਸਾਹਮਣਾ ਹੋਣ ‘ਤੇ ਚੁੱਪ ਨਾ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸੁਰੱਖਿਅਤ, ਸਹਾਇਕ ਅਤੇ ਸਨਮਾਨਜਨਕ ਵਾਤਾਵਰਣ ਮਿਲਣਾ ਉਸਦਾ ਅਧਿਕਾਰ ਹੈ। ਉਨ੍ਹਾਂ ਨੇ ਨਿੱਜੀ ਸੁਰੱਖਿਆ, ਭਾਵਨਾਤਮਕ ਤੰਦਰੁਸਤੀ ਅਤੇ ਨਸ਼ਿਆਂ ਦੀ ਦੁਰਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਚਾਈਲਡ ਹੈਲਪਲਾਈਨ 1098 ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਲੋੜ ਪੈਣ ‘ਤੇ ਤੁਰੰਤ ਮਦਦ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਇੰਚਾਰਜ ਪ੍ਰਵੀਨ ਰਾਣੀ, ਫੈਕਲਟੀ ਮੈਂਬਰ ਜਸਵਿੰਦਰਪਾਲ ਸਿੰਘ, ਅਲਕਾ ਢਡਵਾਲ ਅਤੇ ਗੌਰਵ ਵੀ ਇਸ ਮੌਕੇ ਮੌਜੂਦ ਸਨ। ਪਰਵੀਨ ਰਾਣੀ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਜਾਗਰੂਕ, ਆਤਮਵਿਸ਼ਵਾਸ਼ੀ ਅਤੇ ਜਿੰਮੇਵਾਰ ਨਾਗਰਿਕ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਕ ਨੌਵੀਂ ਜਮਾਤ ਦੇ ਵਿਦਿਆਰਥੀ ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਉਸਨੂੰ ਆਪਣੇ ਅਧਿਕਾਰਾਂ ਅਤੇ ਲੋੜ ਪੈਣ ‘ਤੇ ਮਦਦ ਲਈ ਸੰਪਰਕ ਕਰਨ ਵਾਲੇ ਸਰੋਤਾਂ ਬਾਰੇ ਮਹੱਤਵਪੂਰਨ ਜਾਣਕਾਰੀ ਮਿਲੀ। ਇਸ ਪਹਿਲਕਦਮੀ ਨੂੰ ਆਸ ਅਹਿਸਾਸ ਐਨ.ਜੀ.ਓ. ਵਲੋਂ ਵੀ ਸਹਿਯੋਗ ਦਿੱਤਾ ਗਿਆ। ਸੰਸਥਾ ਵਲੋਂ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੀਆਂ ਵਸਤਾਂ ਵੰਡੀਆਂ ਗਈਆਂ, ਜਿਸ ਨਾਲ ਪ੍ਰੋਗਰਾਮ ਨੂੰ ਹੋਰ ਅਰਥਪੂਰਨ ਬਣਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਤਿੰਨ ਏਜੰਸੀ ਮੁਲਾਜ਼ਮਾਂ ਖਿਲਾਫ਼ ਕੇਸ ਦਰਜ ਅਗਲੀ ਖ਼ਬਰ ਵਿੱਤ ਤੇ ਠੇਕਾ ਦੇ ਦੋ ਮੈਂਬਰਾਂ ਦੀ ਚੋਣ 11 ਸਤੰਬਰ ਨੂੰ
Ad Position 24