11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮਾਸਟਰ ਤਾਰਾ ਸਿੰਘ ਕਾਲਜ ਦੀਆਂ ਵਿਦਿਆਰਥਣਾਂ ਦਾ ਬੀ ਸੀ ਏ ਸਮੈਸਟਰ ਚੌਥਾ ਵਿਚ ਸ਼ਾਨਦਾਰ ਪ੍ਰਦਰਸ਼ਨ

ਲੁਧਿਆਣਾ, 11 ਅਗਸਤ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦੇ ਬੀ ਸੀ ਏ ਸਮੈਸਟਰ ਚੌਥਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਮਈ 2026 ਦੇ ਨਤੀਜੇ ਸ਼ਾਨਦਾਰ ਰਹੇ। ਸਨਮਪ੍ਰੀਤ ਕੌਰ ਨੇ 8.

Ad Position 21
No active advertisement
ਅਜੀਤ ਡੈਸਕ 12-08-2026
ਲੁਧਿਆਣਾ, 11 ਅਗਸਤ (ਜਸਵਿੰਦਰ ਸਿੰਘ)-ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦੇ ਬੀ ਸੀ ਏ ਸਮੈਸਟਰ ਚੌਥਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਮਈ 2026 ਦੇ ਨਤੀਜੇ ਸ਼ਾਨਦਾਰ ਰਹੇ। ਸਨਮਪ੍ਰੀਤ ਕੌਰ ਨੇ 8.50 ਸੀਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋ ਸੱਤਵਾਂ ਸਥਾਨ , ਮਨੀਸ਼ਾ ਨੇ 8.33 ਸੀਜੀਪੀਏ ਹਾਸਲ ਕਰਕੇ ਯੂਨੀਵਰਸਿਟੀ ਵਿੱਚੋਂ ਨੌਵਾਂ ਸਥਾਨ ਪ੍ਰਾਪਤ ਕੀਤਾ। ਪ੍ਰਾਚੀ, ਮੋਹਿਨੀ ਅਤੇ ਸੰਜਨਾ 8.17 ਸੀਜੀਪੀਏ ਪ੍ਰਾਪਤ ਕਰਕੇ ਕਾਲਜ ਵਿੱਚ ਤੀਜੇ ਸਥਾਨ ‘ਤੇ ਰਹੀਆਂ । ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ , ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨਾਂ ਨੂੰ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਦੁਆਰਾ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਖ਼ਤ ਮਿਹਨਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਐਡਵੋਕੇਟ ਪ੍ਰਵੀਨ ਗਰਗ ਦਾ ਦਿਹਾਂਤ ਅਗਲੀ ਖ਼ਬਰ ਪੁਨਰ ਸੁਰਜੀਤੀ ਦੇ ਦਾਅਵਿਆਂ ਵਿਚਕਾਰ ਬੁੱਢੇ ਦਰਿਆ ਦਾ ਪਾਣੀ ਮੁੜ ਮੈਲਾ, ਵੱਡੇ ਸੁਧਾਰ ’ਤੇ ਸਵਾਲ
Ad Position 24