11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿਆਇਕ ਅਧਿਕਾਰੀ ਦੇ ਘਰੋਂ ਚੋਰ ਸਿਲੰਡਰ ਚੋਰੀ ਕਰਕੇ ਹੋਏ ਫਰਾਰ

ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਭਾ ਨਗਰ ਵਿਚ ਚੋਰ ਨਿਆਇਕ ਅਧਿਕਾਰੀ ਮਾਨਯੋਗ ਜੱਜ ਗੋਰਵ ਗੁਪਤਾ ਦੇ ਘਰੋਂ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਾਨਯੋਗ ਜੱਜ ਦੇ ਰਸੋਈਏ ਸ਼ੰਕਰ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 12-08-2026
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਪੰਜ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਰਾਭਾ ਨਗਰ ਵਿਚ ਚੋਰ ਨਿਆਇਕ ਅਧਿਕਾਰੀ ਮਾਨਯੋਗ ਜੱਜ ਗੋਰਵ ਗੁਪਤਾ ਦੇ ਘਰੋਂ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਮਾਨਯੋਗ ਜੱਜ ਦੇ ਰਸੋਈਏ ਸ਼ੰਕਰ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਜਦੋਂ ਉਹ ਚਾਹ ਬਣਾਉਣ ਲੱਗਿਆ ਤਾਂ ਉਸ ਨੂੰ ਇਸ ਬਾਰੇ ਪਤਾ ਲੱਗਿਆ। ਜਦੋਂ ਉਸਨੇ ਰਸੋਈ ਦੇ ਬਾਹਰ ਜਾ ਕੇ ਦੇਖਿਆ ਤਾਂ ਉੱਥੇ ਸਿਲੰਡਰ ਚੋਰੀ ਹੋ ਚੁੱਕਾ ਸੀ। ਉਸ ਦੱਸਿਆ ਕਿ ਸੀਸੀਟੀਵੀ ਕੈਮਰੇ ਚੈੱਕ ਕਰਨ ‘ਤੇ ਪਤਾ ਲੱਗਿਆ ਕਿ ਇਕ ਅਣਪਛਾਤਾ ਵਿਅਕਤੀ ਘਰ ਰਸੋਈ ਦੇ ਬਾਹਰੋਂ ਸਿਲੰਡਰ ਚੋਰੀ ਕਰਕੇ ਫਰਾਰ ਹੋ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਕਟਿਵਾ ਚੋਰੀ -ਸਥਾਨਕ ਸਾਹਨੇਵਾਲ ਰੋਡ ਤੋਂ ਚੋਰਾਂ ਵਲੋਂ ਰਾਜ ਕੁਮਾਰ ਦਾ ਐਕਟਿਵਾ ਸਕੂਟਰ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਨਸ਼ਾ ਕਰਦੇ ਕਾਬੂ -ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ ਨਸ਼ਾ ਕਰਦੇ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਫੁੱਲਾਂਵਾਲ ਨੇੜਿਓਂ ਹਰਦੀਪ ਸਿੰਘ ਪੁੱਤਰ ਤੀਰਥ ਸਿੰਘ ਨੂੰ ਕਾਬੂ ਕੀਤਾ ਹੈ। ਪੁਲਿਸ ਵਲੋਂ ਉਸ ਪਾਸੋਂ ਕੁਝ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਦੂਜੇ ਮਾਮਲੇ ਵਿਚ ਗਿਆਸਪੁਰਾ ਫਲੈਟਾਂ ਨੇੜਿਓਂ ਪੁਲਿਸ ਨੇ ਤਜਿੰਦਰ ਸਿੰਘ ਵਾਸੀ ਪਿੰਡ ਸ਼ੰਕਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਮਨਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ ਅਤੇ ਸੰਜੀਵ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਨੂੰ ਵੀ ਨਸ਼ਾ ਕਰਦੇ ਸ਼ੇਰਪੁਰ ਚੌਂਕ ਨੇੜਿਓਂ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਮਨਦੀਪ ਸਿੰਘ ਵਾਸੀ ਫਲੋਰ ਨੂੰ ਵੀ ਸਤਲੁਜ ਦਰਿਆ ਨੇੜੇ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਸੁੰਦਰ ਨਗਰ ਤੋਂ ਹਨੀ ਕੁਮਾਰ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ। ਥਾਣਾ ਹੈਬੋਵਾਲ ਦੀ ਪੁਲਿਸ ਨੇ ਜਸਪ੍ਰੀਤ ਸਿੰਘ ਵਾਸੀ ਹੈਬੋਵਾਲ ਨੂੰ ਹੈਬੋਵਾਲ ਕਲਾਂ ਤੋਂ ਨਸ਼ਾ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਾਰਿਆਂ ਖਿਲਾਫ਼ ਕੇਸ ਦਰਜ ਕਰ ਲਏ ਹਨ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ -ਪੁਲਿਸ ਨੇ ਰਵਿੰਦਰ ਕੁਮਾਰ ਵਾਸੀ ਮਾਇਆ ਪੁਰੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਢਾਈ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਤਾਜਪੁਰ ਤੋਂ ਕਾਬੂ ਕੀਤਾ ਹੈ। ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ -ਸਥਾਨਕ ਵੀਰ ਪੈਲੇਸ ਨੇੜਿਓਂ ਚੋਰਾਂ ਵਲੋਂ ਉਮਾਕਾਂਤ ਪਾਂਡੇ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਤੀਜ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ’ਚ ਨਾਚ, ਗਿੱਧਾ, ਰੈਂਪ ਵਾਕ ਤੇ ਖੇਡਾਂ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਵਿਕਾਸ ਕੰਮਾਂ ਲਈ ਗਰਾਂਟਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ -ਸੁਖਮੀਤ ਖੰਨਾ
Ad Position 24