ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ਤੇ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ।
ਕ
ਕੋਰੀਅਰ ਰਾਹੀਂ ਭੇਜੀ ਜਾ ਰਹੀ ਸੀ ਨਿਊਜ਼ੀਲੈਂਡ
13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਕਰਵਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ਤੇ ਭਾਈ ਅਮਨਦੀਪ ਸਿੰਘ ਬਾਬਾ ਬਕਾਲਾ ਵਾਲੇ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਰਾਗੀ ਜਥਿਆਂ ਨੂੰ ਸੰਗਤੀ ਰੂਪ ਵਿਚ ਸਿਰੋਪਾਉ ਭੇਟ ਵੀ ਕੀਤੇ ਗਏ। ਇਹ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ । ਇਸ ਸਮੇਂ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਗੋਲਾ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਨਰਿੰਦਰ ਸਿੰਘ ਸੀਟੀਆਰ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀ ਕਲਾਂ, ਰਵਿੰਦਰ ਕੌਰ ਕਾਲੜਾ ਆਦਿ ਹਾਜ਼ਰ ਸਨ।