12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਪਰਿਵਾਰਕ ਵਿਵਾਦ ਦੇ ਚੱਲਦੇ ਮਾਂ ਨੇ ਸਕੂਲ ’ਚੋਂ ਬੱਚਾ ਕੀਤਾ ਅਗਵਾ

ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਥਾਣਾ ਸਲੇਮਟਾਬਰੀ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਸਥਿਤ ਸ਼੍ਰੀ ਆਤਮ ਵਲੱਭ ਜੈਨ ਪਬਲਿਕ ਸਕੂਲ ‘ਚੋਂ ਪੰਜ ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਨੂੰ ਲੈ ਕੇ ਸਕੂਲ ਦੇ ਬਾਹਰ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਧਰਨਾ ਦੇ ਕੇ ਪ੍ਰਬੰਧਕਾਂ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਸਕੂਲ ਦਾ ਗੇਟ ਬੰਦ ਕਰ ਲਿਆ।

Ad Position 21
No active advertisement
ਸ੍ਰੀ ਆਤਮ ਵਲੱਭ ਜੈਨ ਪਬਲਿਕ ਸਕੂਲ ਦੇ ਬਾਹਰ ਰੋਸ ਧਰਨਾ ਦਿੰਦੇ ਹੋਏ ਬੱਚੇ ਦੇ ਪਰਿਵਾਰਕ ਮੈਂਬਰ ਤੇ ਹੋਰ। (ਇਨਸੈੱਟ) ਅਗਵਾ ਕੀਤੇ ਬੱਚੇ ਦੀ ਤਸਵੀਰ। ਤਸਵੀਰ-ਸੇਵਕ ਸਿੰਘ 13-08-2026
ਲੁਧਿਆਣਾ, 12 ਅਗਸਤ (ਭੁਪਿੰਦਰ ਸਿੰਘ ਬੈਂਸ)-ਥਾਣਾ ਸਲੇਮਟਾਬਰੀ ਅਧੀਨ ਆਉਂਦੇ ਪਿੰਡ ਹੁਸੈਨਪੁਰਾ ਸਥਿਤ ਸ਼੍ਰੀ ਆਤਮ ਵਲੱਭ ਜੈਨ ਪਬਲਿਕ ਸਕੂਲ ‘ਚੋਂ ਪੰਜ ਸਾਲਾ ਬੱਚੇ ਨੂੰ ਅਗਵਾ ਕਰਨ ਦੇ ਮਾਮਲੇ ਨੂੰ ਲੈ ਕੇ ਸਕੂਲ ਦੇ ਬਾਹਰ ਉਸ ਸਮੇਂ ਮਾਹੌਲ ਤਣਾਅਪੂਰਨ ਬਣ ਗਿਆ, ਜਦੋਂ ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਦੇ ਬਾਹਰ ਧਰਨਾ ਦੇ ਕੇ ਪ੍ਰਬੰਧਕਾਂ ਖਿਲਾਫ਼ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਸਕੂਲ ਦਾ ਗੇਟ ਬੰਦ ਕਰ ਲਿਆ। ਅਗਵਾ ਹੋਏ ਬੱਚੇ ਦੇ ਦਾਦਾ-ਦਾਦੀ ਨੇ ਦੱਸਿਆ ਕਿ ਉਨ੍ਹਾਂ ਦਾ ਪੋਤਾ ਪਿਛਲੇ 6-7 ਸਾਲ ਤੋਂ ਉਨ੍ਹਾਂ ਕੋਲ ਰਹਿ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੇ ਦੇ ਪਿਤਾ ਦੀ ਚਾਰ ਮਹੀਨੇ ਪਹਿਲਾਂ ਮੌਤ ਹੋ ਗਈ ਸੀ, ਉਸ ਤੋਂ ਬਾਅਦ ਬੱਚੇ ਦਾ ਪਾਲਣ ਪੋਸ਼ਣ ਉਹ ਖੁਦ ਕਰ ਰਹੇ ਹਨ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਸਕੂਲ ਪ੍ਰਸ਼ਾਸਨ ਨੂੰ ਲਿਖਤ ਤੌਰ ‘ਤੇ ਕਿਹਾ ਸੀ ਕਿ ਬੱਚੇ ਨੂੰ ਛੁੱਟੀ ਤੋਂ ਬਾਅਦ ਉਨ੍ਹਾਂ ਤੋਂ ਇਲਾਵਾ ਹੋਰ ਕਿਸੇ ਨਾਲ ਨਾ ਭੇਜਿਆ ਜਾਵੇ। ਬੱਚੇ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਪ੍ਰਬੰਧਕਾਂ ’ਤੇ ਦੋਸ਼ ਲਗਾਉਂਦਿਆਂ ਇਸ ਘਟਨਾ ਨੂੰ ਇਕ ਸੋਚੀ ਸਮਝੀ ਸਾਜਿਸ਼ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਸਵੇਰ ਸਮੇਂ 10:30 ਵਜੇ ਛੁੱਟੀ ਤੋਂ ਪਹਿਲਾਂ ਹੀ ਬੱਚੇ ਦੀ ਮਾਂ ਕੁਝ ਲੋਕਾਂ ਨਾਲ ਸਕੂਲ ਆਈ ਅਤੇ ਬੱਚੇ ਨੂੰ ਆਪਣੇ ਨਾਲ ਲੈ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਬਿਨ੍ਹਾਂ ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਦੀ ਸਹਿਮਤੀ ਤੋਂ ਬਗੈਰ ਕੋਈ ਬਾਹਰੀ ਵਿਅਕਤੀ ਸਕੂਲ ਦੇ ਅੰਦਰੋਂ ਬੱਚੇ ਨੂੰ ਕਿਵੇਂ ਲਿਜਾ ਸਕਦਾ ਹੈ। ਧਰਨਾਕਾਰੀਆਂ ਨੇ ਪੁਲਿਸ ਦੀ ਕਾਰਜਸ਼ੈਲੀ ’ਤੇ ਵੀ ਸਵਾਲ ਚੁੱਕੇ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਤੋਂ ਤੁਰੰਤ ਬਾਅਦ ਜਦ ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਸਥਾਨਕ ਪੁਲਿਸ ਵਲੋਂ ਉਨ੍ਹਾਂ ਨੂੰ ਬਹੁਤਾ ਸਹਿਯੋਗ ਨਹੀਂ ਦਿੱਤਾ ਗਿਆ। ਇੱਥੋਂ ਤੱਕ ਕਿ ਜਿਸ ਗੱਡੀ ‘ਚ ਬੱਚੇ ਨੂੰ ਲਿਜਾਇਆ ਗਿਆ, ਉਸ ਦਾ ਵੀ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਸਰਪੰਚ ਦੀ ਮਦਦ ਨਾਲ ਖੁਦ ਹੀ ਪਤਾ ਲਗਾਇਆ ਹੈ। ਧਰਨਾਕਾਰੀਆਂ ਨੇ ਸਪਸ਼ਟ ਤੌਰ ‘ਤੇ ਕਿਹਾ ਕਿ ਜਿੰਨੀ ਦੇਰ ਤੱਕ ਉਨ੍ਹਾਂ ਨੂੰ ਬੱਚਾ ਵਾਪਸ ਨਹੀਂ ਮਿਲਦਾ, ਧਰਨਾ ਜਾਰੀ ਰਹੇਗਾ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੱਜ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ ਅਤੇ ਬੱਚਾ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਨਹੀਂ ਸੌਂਪਿਆ ਜਾਂਦਾ ਤਾਂ ਉਹ ਪੁਲਿਸ ਕਮਿਸ਼ਨਰ ਨੂੰ ਲਿਖਤ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕਰਨਗੇ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ. ਸਲੇਮਟਾਬਰੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਹੈ, ਪਰਿਵਾਰ ਵਲੋਂ ਕੋਈ ਕਾਨੂੰਨੀ ਦਸਤਾਵੇਜ਼ ਨਹੀਂ ਦਿਖਾਇਆ ਗਿਆ। ਬੱਚੇ ਨੂੰ ਉਸ ਦੀ ਮਾਂ ਹੀ ਲੈ ਕੇ ਗਈ ਹੈ, ਉਸ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਆਧਾਰ ‘ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਹਰਸ਼ ਵਿਦਿਆ ਮੰਦਿਰ ਸਕੂਲ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੋਰੀਅਰ ਕੰਪਨੀ ਦੇ ਦਫ਼ਤਰ ਵਿਚ ਛਾਪੇਮਾਰੀ ਕਰਕੇ ਇਕ ਕਿੱਲੋ ਅਫ਼ੀਮ ਕੀਤੀ ਬਰਾਮਦ
Ad Position 24