ਲੁਟੇਰਾ ਗਰੋਹ ਦਾ ਸਰਗਨਾ ਸਾਮਾਨ ਅਤੇ ਹਥਿਆਰਾਂ ਸਮੇਤ ਕਾਬੂ
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਛੇ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਇਲ, ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਨਵਜੋਤ ਸਿੰਘ ਉਰਫ ਬੱਬਲ ਵਾਸੀ ਬਸੰਤ ਵਿਹਾਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜਨ ਨੰਬਰ ਛੇ ਦੀ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਨੇ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 10 ਮੋਬਾਇਲ, ਮੋਟਰਸਾਈਕਲ ਅਤੇ ਹਥਿਆਰ ਬਰਾਮਦ ਕੀਤੇ ਹਨ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਨਵਜੋਤ ਸਿੰਘ ਉਰਫ ਬੱਬਲ ਵਾਸੀ ਬਸੰਤ ਵਿਹਾਰ ਵਜੋਂ ਕੀਤੀ ਗਈ ਹੈ। ਥਾਣਾ ਡਵੀਜ਼ਨ ਨੰਬਰ ਛੇ ਦੀ ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ । ਪੁਲਿਸ ਅਨੁਸਾਰ ਉਕਤ ਦੋਸ਼ੀ ਵੱਖ ਵੱਖ ਇਲਾਕਿਆਂ ਵਿਚ ਸਰਗਰਮ ਸੀ ਅਤੇ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਸੀ ਅਤੇ ਉਸ ਨੂੰ ਪ੍ਰਤਾਪ ਚੌਂਕ ਨੇੜਿਓ ਕਾਬੂ ਕੀਤਾ ਗਿਆ ਹੈ। ਪੁਲਿਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।