ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਸ਼ਮੀਰ ਨਗਰ ਨੇੜੇ ਜਾਂਦੇ ਗੰਦੇ ਨਾਲੇ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ। ਉਥੇ ਜਾ ਰਹੇ ਇਕ ਰਾਹਗੀਰ ਵਲੋਂ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ ਸੀ।
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਸ਼ਮੀਰ ਨਗਰ ਨੇੜੇ ਜਾਂਦੇ ਗੰਦੇ ਨਾਲੇ ਵਿਚ ਅਣਪਛਾਤੇ ਵਿਅਕਤੀ ਦੀ ਲਾਸ਼ ਪੁਲਿਸ ਵਲੋਂ ਬਰਾਮਦ ਕੀਤੀ ਗਈ ਹੈ। ਉਥੇ ਜਾ ਰਹੇ ਇਕ ਰਾਹਗੀਰ ਵਲੋਂ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ ਗਈ ਸੀ। ਜਾਣਕਾਰੀ ਮਿਲਦੇ ਹੀ ਪੁਲਿਸ ਮੁਲਾਜ਼ਮ ਮੌਕੇ ’ਤੇ ਪਹੁੰਚੇ ਪੁਲਿਸ ਨੇ ਗੋਤਾਖੋਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫ਼ੀ ਮਸ਼ੱਕਤ ਤੋਂ ਬਾਅਦ ਲਾਸ਼ ਨੂੰ ਨਾਲੇ ਵਿਚੋਂ ਬਾਹਰ ਕੱਢਿਆ। ਲਾਸ਼ ਕਾਫ਼ੀ ਆਕੜੀ ਹੋਈ ਮਿਲੀ, ਜਿਸ ਕਾਰਨ ਪੁਲਿਸ ਵਲੋਂ ਇਸ ਦੇ ਕੁੱਝ ਦਿਨ ਪੁਰਾਣੇ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਫ਼ਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਨੇ ਕਾਨੂੰਨੀ ਕਾਰਵਾਈ ਕਰਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਪਛਾਣ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਪੁਲਿਸ ਵਲੋਂ ਲੁਧਿਆਣਾ ਅਤੇ ਆਸ-ਪਾਸ ਦੇ ਥਾਣਿਆਂ ਵਿਚ ਦਰਜ ਗੁੰਮਸ਼ੁਦਗੀ ਦੀਆਂ ਰਿਪੋਰਟਾਂ ਵੀ ਖੰਘਾਲੀਆਂ ਜਾ ਰਹੀਆਂ ਹਨ। ਨਿਯਮਾਂ ਮੁਤਾਬਿਕ ਲਾਸ਼ ਨੂੰ ਅਗਲੇ 72 ਘੰਟਿਆਂ ਤੱਕ ਪਛਾਣ ਲਈ ਮੁਰਦਾ ਘਰ ਵਿਚ ਰੱਖਿਆ ਜਾਵੇਗਾ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਕਾਰਵਾਈ ਸਪਸ਼ਟ ਹੋਵੇਗੀ।