12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਕੀਤੀ ਚੋਰੀ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਮਲਾ ਨਹਿਰੂ ਮਾਰਕੀਟ ਵਿਚ ਚੋਰਾਂ ਵਲੋਂ ਮੋਟਰਾਂ ਅਤੇ ਕਬਾਈਨਾਂ ਦੇ ਪੁਰਜ਼ੇ ਵੇਚਣ ਵਾਲੀ ਇੱਕ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ। ਚੋਰ ਦੁਕਾਨ ਅੰਦਰ ਬਾਥਰੂਮ ਦੀ ਪਿਛਲੀ ਦੀਵਾਰ ਤੋੜ ਕੇ ਦਾਖਲ ਹੋਏ ਸਨ ਅਤੇ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਇਹ ਨਕਦੀ ਚੋਰੀ ਕਰਕੇ ਫਰਾਰ ਹੋ ਗਏ।

Ad Position 21
No active advertisement
ਅਜੀਤ ਡੈਸਕ 13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਮਲਾ ਨਹਿਰੂ ਮਾਰਕੀਟ ਵਿਚ ਚੋਰਾਂ ਵਲੋਂ ਮੋਟਰਾਂ ਅਤੇ ਕਬਾਈਨਾਂ ਦੇ ਪੁਰਜ਼ੇ ਵੇਚਣ ਵਾਲੀ ਇੱਕ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੀ ਨਗਦੀ ਅਤੇ ਹੋਰ ਸਮਾਨ ਚੋਰੀ ਕਰ ਲਿਆ ਗਿਆ। ਚੋਰ ਦੁਕਾਨ ਅੰਦਰ ਬਾਥਰੂਮ ਦੀ ਪਿਛਲੀ ਦੀਵਾਰ ਤੋੜ ਕੇ ਦਾਖਲ ਹੋਏ ਸਨ ਅਤੇ ਦਰਵਾਜ਼ਿਆਂ ਦੇ ਤਾਲੇ ਤੋੜ ਕੇ ਇਹ ਨਕਦੀ ਚੋਰੀ ਕਰਕੇ ਫਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਕਟਿਵਾ ਚੋਰੀ ਸਥਾਨਕ ਚਾਂਦਨੀ ਚੌਂਕ ਸਲੇਮ ਟਾਬਰੀ ਤੋਂ ਚੋਰਾਂ ਨੇ ਕਰਨਵੀਰ ਸਿੰਘ ਦਾ ਐਕਟਿਵਾ ਚੋਰੀ ਕਰ ਲਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ । ਨਾਜਾਇਜ਼ ਸ਼ਰਾਬ ਸਮੇਤ 2 ਕਾਬੂ ਪੁਲਿਸ ਨੇ ਸੰਜੂ ਵਾਸੀ ਬਹਾਦਰ ਕੇ ਰੋਡ ਅਤੇ ਵਿਸ਼ਾਲ ਵਾਸੀ ਬਸੰਤ ਵਿਹਾਰ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 36 ਬੋਤਲਾਂ ਨਾਜਾਇਸ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਮੱਕੜ ਕਲੋਨੀ ਨੇੜਿਓਂ ਕਾਬੂ ਕੀਤਾ ਹੈ। ਇਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਲਵਪ੍ਰੀਤ ਸਿੰਘ ਵਾਸੀ ਪ੍ਰੀਤ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਸੱਤ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸਨੂੰ ਸ਼ਿਮਲਾਪੁਰੀ ਇਲਾਕੇ ਤੋਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ। ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ। ਗਾਂਜੇ ਸਮੇਤ ਕਾਬੂ ਪੁਲਿਸ ਨੇ ਰਮੇਸ਼ ਕੁਮਾਰ ਵਾਸੀ ਦੁਰਗਾ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਅੱਧਾ ਕਿਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਨੇ ਉਸ ਨੂੰ ਪਿੰਡ ਗੋਬਿੰਦਗੜ੍ਹ ਨੇੜਿਓਂ ਉਸ ਵੇਲੇ ਕਾਬੂ ਕੀਤਾ ਜਦੋਂ ਕਿ ਉਹ ਗਾਂਜੇ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕਰ ਲਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਦਲ (ਬ) ਦੇ ਇੰਚਾਰਜਾਂ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਲੁਧਿਆਣਾ ਦੇ ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
Ad Position 24