12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਲੁਧਿਆਣਾ ਦੇ ਛੇ ਵਿਧਾਨ ਸਭਾ ਹਲਕਿਆਂ ਦੇ ਅਕਾਲੀ ਦਲ (ਬ) ਦੇ ਇੰਚਾਰਜਾਂ ਦੀ ਅਹਿਮ ਮੀਟਿੰਗ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਛੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੇ ਦਫ਼ਤਰ ਵਿਚ ਹੋਈ। ਮੀਟਿੰਗ ਵਿਚ ਰਣਜੀਤ ਸਿੰਘ ਢਿੱਲੋਂ ਇੰਚਾਰਜ ਹਲਕਾ ਪੂਰਬੀ, ਜਗਬੀਰ ਸਿੰਘ ਸੋਖੀ ਇੰਚਾਰਜ ਹਲਕਾ ਆਤਮ ਨਗਰ, ਜਸਪਾਲ ਸਿੰਘ ਗਿਆਸਪੁਰਾ ਇੰਚਾਰਜ ਹਲਕਾ ਦੱਖਣੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਇੰਚਾਰਜ ਹਲਕਾ ਪੱਛਮੀ।

Ad Position 21
No active advertisement
ਮੀਟਿੰਗ ਵਿਚ ਸ਼ਾਮਿਲ ਛੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜ। ਤਸਵੀਰ-ਸੇਵਕ ਸਿੰਘ 13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਛੇ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦੇ ਦਫ਼ਤਰ ਵਿਚ ਹੋਈ। ਮੀਟਿੰਗ ਵਿਚ ਰਣਜੀਤ ਸਿੰਘ ਢਿੱਲੋਂ ਇੰਚਾਰਜ ਹਲਕਾ ਪੂਰਬੀ, ਜਗਬੀਰ ਸਿੰਘ ਸੋਖੀ ਇੰਚਾਰਜ ਹਲਕਾ ਆਤਮ ਨਗਰ, ਜਸਪਾਲ ਸਿੰਘ ਗਿਆਸਪੁਰਾ ਇੰਚਾਰਜ ਹਲਕਾ ਦੱਖਣੀ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਇੰਚਾਰਜ ਹਲਕਾ ਪੱਛਮੀ। ਆਰ. ਡੀ. ਸ਼ਰਮਾ ਇੰਚਾਰਜ ਹਲਕਾ ਉਤਰੀ ਅਤੇ ਅਮਿਤ ਗੋਸਾਈਂ ਇੰਚਾਰਜ ਹਲਕਾ ਕੇਂਦਰੀ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਆਈ.ਆਰ., ਬੂਥ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨ, ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦਾ ਵਿਸਥਾਰ ਕਰਨ ਅਤੇ ਹਰੇਕ ਪੱਧਰ ‘ਤੇ ਪਾਰਟੀ ਦੀ ਜਥੇਬੰਦੀ ਨੂੰ ਸਰਗਰਮ ਕਰਨ ਬਾਰੇ ਵਿਚਾਰ ਕੀਤੇ ਗਏ। ਇਸ ਤੋਂ ਇਲਾਵਾ ਸਰਕਲਾਂ ਅਤੇ ਵਾਰਡਾਂ ਵਿਚ ‘ਵਰਕਰ ਵਿਚਾਰ ਮਿਲਣੀ’ ਪ੍ਰੋਗਰਾਮ ਤਹਿਤ ਪਾਰਟੀ ਵਰਕਰਾਂ ਨਾਲ ਮੀਟਿੰਗਾਂ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਜ਼ਮੀਨੀ ਪੱਧਰ ‘ਤੇ ਵਰਕਰਾਂ ਦੀਆਂ ਮੁਸ਼ਕਲਾਂ, ਸੁਝਾਵਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਸਮਝਿਆ ਜਾ ਸਕੇ। ਮੀਟਿੰਗ ਵਿਚ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਗਿਆ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਮੁੱਦਿਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਹੋਰ ਸਰਗਰਮ ਕੀਤਾ ਜਾਵੇ। ਮੀਟਿੰਗ ਵਿਚ ਲੁਧਿਆਣਾ ਸ਼ਹਿਰ ਅਤੇ ਸਮੁੱਚੇ ਪੰਜਾਬ ਦੀ ਮੌਜੂਦਾ ਸਥਿਤੀ ‘ਤੇ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਬੁਨਿਆਦੀ ਢਾਂਚੇ ਦੀ ਮਾੜੀ ਹਾਲਤ, ਸੜਕਾਂ, ਸੀਵਰੇਜ, ਸਫ਼ਾਈ ਅਤੇ ਹੋਰ ਨਾਗਰਿਕ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਮਨ-ਕਾਨੂੰਨ ਦੀ ਸਥਿਤੀ ‘ਤੇ ਚਰਚਾ ਕਰਦਿਆਂ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਪੈਦਾ ਹੋ ਰਿਹਾ ਡਰ ਅਤੇ ਅਸੁਰੱਖਿਆ ਦਾ ਮਾਹੌਲ ਚਿੰਤਾ ਦਾ ਵਿਸ਼ਾ ਹੈ। ਖ਼ਾਸ ਕਰਕੇ ਉਦਯੋਗਪਤੀਆਂ ਅਤੇ ਵਪਾਰੀਆਂ ਵਿਚ ਪੈਦਾ ਹੋ ਰਹੀ ਅਸੁਰੱਖਿਆ ਕਾਰਨ ਉਦਯੋਗਾਂ ਅਤੇ ਕਾਰੋਬਾਰਾਂ ਦਾ ਪੰਜਾਬ ਤੋਂ ਬਾਹਰ ਜਾਣਾ ਸੂਬੇ ਦੀ ਆਰਥਿਕਤਾ ਲਈ ਵੱਡਾ ਨੁਕਸਾਨ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੌਜੂਦਾ ਹਾਲਾਤਾਂ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਸਿਰਫ਼ ਉਦਯੋਗ ਅਤੇ ਕਾਰੋਬਾਰ ਹੀ ਨਹੀਂ, ਸਗੋਂ ਆਮ ਲੋਕ ਵੀ ਬਿਹਤਰ ਰੁਜ਼ਗਾਰ, ਸੁਰੱਖਿਆ ਅਤੇ ਭਵਿੱਖ ਦੀ ਭਾਲ ਵਿਚ ਪੰਜਾਬ ਛੱਡਣ ਲਈ ਮਜਬੂਰ ਹੋ ਸਕਦੇ ਹਨ। ਇਸ ਲਈ ਸਰਕਾਰ ਨੂੰ ਸਿਆਸੀ ਬਿਆਨਬਾਜ਼ੀ ਦੀ ਬਜਾਏ ਪੰਜਾਬ ਦੀਆਂ ਅਸਲ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇ ਕੇ ਠੋਸ ਕਦਮ ਚੁੱਕਣੇ ਚਾਹੀਦੇ ਹਨ। ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦਾ ਰਹੇਗਾ ਅਤੇ ਜਥੇਬੰਦੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਸੁਚੱਜੀ ਅਤੇ ਯੋਜਨਾਬੱਧ ਤਿਆਰੀ ਕੀਤੀ ਜਾਵੇਗੀ। ਵਰਕਰਾਂ ਨਾਲ ਲਗਾਤਾਰ ਸੰਪਰਕ, ਲੋਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਬੁਲੰਦ ਕਰਨਾ ਪਾਰਟੀ ਦੀ ਮੁੱਖ ਤਰਜੀਹ ਰਹੇਗੀ। ਮੀਟਿੰਗ ਦੇ ਅੰਤ ਵਿਚ ਸਾਰੇ ਹਲਕਾ ਇੰਚਾਰਜਾਂ ਨੇ ਜਥੇਬੰਦਕ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਲਈ ਸਾਂਝੇ ਤੌਰ ‘ਤੇ ਵਚਨਬੱਧਤਾ ਪ੍ਰਗਟ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੂੰ ਮਿਲਿਆ ਆਨਰੇਰੀ ਕਰਨਲ ਰੈਂਕ ਅਗਲੀ ਖ਼ਬਰ ਦੁਕਾਨ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਕੀਤੀ ਚੋਰੀ
Ad Position 24