ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
ਲੁਧਿਆਣਾ ,12 ਅਗਸਤ (ਜਸਵਿੰਦਰ ਸਿੰਘ) ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦੇ ਬੀ ਬੀ ਏ ਸਮੈਸਟਰ ਚੌਥਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਮਈ 2026 ਦੇ ਨਤੀਜੇ ਸ਼ਾਨਦਾਰ ਰਹੇ। ਲਿਵਿਆ ਬਜਾਜ ਨੇ 7.
ਲੁਧਿਆਣਾ ,12 ਅਗਸਤ (ਜਸਵਿੰਦਰ ਸਿੰਘ) ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫ਼ਾਰ ਵਿਮੈਨ ਦੇ ਬੀ ਬੀ ਏ ਸਮੈਸਟਰ ਚੌਥਾ ਦੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਐਲਾਨੇ ਮਈ 2026 ਦੇ ਨਤੀਜੇ ਸ਼ਾਨਦਾਰ ਰਹੇ। ਲਿਵਿਆ ਬਜਾਜ ਨੇ 7.50 ਐਸਜੀਪੀਏ ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚੋ 14ਵਾਂ ਅਤੇ ਕਾਲਜ ਵਿਚ ਪਹਿਲਾ ਸਥਾਨ , ਸਿਮਰਨ ਕੌਰ ਨੇ 7.42 ਐਸਜੀਪੀਏ ਹਾਸਲ ਕਰਕੇ ਯੂਨੀਵਰਸਿਟੀ ਵਿਚੋਂ 15ਵਾਂ ਅਤੇ ਕਾਲਜ ਵਿਚ ਦੂਜਾ ਸਥਾਨ, ਸਾਮਿਆ ਅਤੇ ਸਿਮਰਨਜੀਤ ਕੌਰ ਨੇ 7.17 ਐਸਜੀਪੀਏ ਹਾਸਿਲ ਕਰਕੇ ਯੂਨੀਵਰਸਿਟੀ ਵਿਚੋਂ 18ਵਾਂ ਅਤੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੌਰ, ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ, ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨਾਂ ਨੇ ਵਿਭਾਗ ਦੇ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭ ਇੱਛਾਵਾਂ ਵੀ ਦਿੱਤੀਆਂ।