12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਵਿਸ਼ੇਸ਼ ਗੁਰਮਤਿ ਸਮਾਗਮ

ਲੁਧਿਆਣਾ, 12 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਤਿੰਦਰ ਜੋਧ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ।

Ad Position 21
No active advertisement
ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰ-ਸੇਵਕ ਸਿੰਘ 13-08-2026
ਲੁਧਿਆਣਾ, 12 ਅਗਸਤ (ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਤਿੰਦਰ ਜੋਧ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਤੇ ਭਗਤਾਂ ਵਲੋਂ ਉਚਰੀ ਇਲਾਹੀ ਬਾਣੀ ਸਮੁੱਚੀ ਮਨੁੱਖਤਾ ਨੂੰ ਅਕਾਲ ਪੁਰਖ ਦੀ ਬੰਦਗੀ ਕਰਨ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਮੌਕੇ ਭਾਈ ਜਤਿੰਦਰ ਜੋਧ ਸਿੰਘ ਨੇ ਕਿਹਾ ਕਿ ਕੀਰਤਨ ਸਮਾਗਮ ਕਰਵਾਉਣੇ ਤਾਂ ਹੀ ਸਫਲਾ ਹੋ ਸਕਦਾ ਹਨ ਜੇਕਰ ਅਸੀਂ ਗੁਰੂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਣ ਦਾ ਯਤਨ ਕਰੀਏ ਅਤੇ ਆਪ ਨੂੰ ਸੰਪੂਰਨ ਸਿੱਖ ਬਣਾ ਕੇ ਸਿਮਰਨ ਦੇ ਸਿਧਾਂਤ ਨਾਲ ਜੁੜੀਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ ‘ਤੇ ਭਾਈ ਜਤਿੰਦਰ ਜੋਧ ਸਿੰਘ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ । ਸਮਾਗਮ ‘ਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ,, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ,ਐਨ. ਪੀ ਸਿੰਘ ਕਥੂਰੀਆਂ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ, ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਸੁਰਿੰਦਰਪਾਲ ਸਿੰਘ ਭੁਟੀਆਣੀ, ਸੁਰਜੀਤ ਸਿੰਘ ਮਨਚੰਦਾ, ਤਜਿੰਦਰਪਾਲ ਸਿੰਘ, ਦਾਨ ਸਿੰਘ ,ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ, ਕੁਲਜੀਤ ਸਿੰਘ ਖੁਰਾਣਾ, ਖੁਸ਼ਹਾਲ ਸਿੰਘ,ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਐੱਚ.ਓ. ਕਾਹਲੋਂ ਵੱਲੋਂ 15 ਅਗਸਤ ਦੇ ਮੱਦੇਨਜ਼ਰ ਹੰਬੜਾਂ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24