12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਰਿਸ਼ਵਤ ਲੈਂਦੇ ਕਾਬੂ ਕੀਤਾ ਪਟਵਾਰੀ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ

ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਬੀਤੀ ਸ਼ਾਮ ਮਾਲ ਹਲਕਾ ਰੁੜਕਾ ਤਹਿਸੀਲ ਡੇਹਲੋਂ ਦੇ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15000 ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਸੀ। ਇਹ ਰਿਸ਼ਵਤ ਦੀ ਰਕਮ ਉਕਤ ਕਥਿਤ ਦੋਸ਼ੀ ਨੇ ਜ਼ਮੀਨ ਦੀ ਵੰਡ ਕਰਨ ਬਦਲੇ ਲਈ ਸੀ।

Ad Position 21
No active advertisement
ਅਜੀਤ ਡੈਸਕ 13-08-2026
ਲੁਧਿਆਣਾ, 12 ਅਗਸਤ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਬੀਤੀ ਸ਼ਾਮ ਮਾਲ ਹਲਕਾ ਰੁੜਕਾ ਤਹਿਸੀਲ ਡੇਹਲੋਂ ਦੇ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15000 ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਸੀ। ਇਹ ਰਿਸ਼ਵਤ ਦੀ ਰਕਮ ਉਕਤ ਕਥਿਤ ਦੋਸ਼ੀ ਨੇ ਜ਼ਮੀਨ ਦੀ ਵੰਡ ਕਰਨ ਬਦਲੇ ਲਈ ਸੀ। ਸ਼ਿਕਾਇਤਕਰਤਾ ਪਾਸੋਂ ਉਸ ਨੇ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਪਾਸੋਂ 35000 ਦੀ ਰਕਮ ਲੈ ਚੁੱਕਾ ਸੀ ਅਤੇ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਕਾਬੂ ਕੀਤੇ ਪਟਵਾਰੀ ਨੂੰ ਅੱਜ ਸਥਾਨਕ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਕਿ ਮਾਨਯੋਗ ਜੱਜ ਨੇ ਉਸਦਾ ਇਕ ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਇਹ ਰਿਸ਼ਵਤ ਦਾ ਇਕ ਵੱਡਾ ਨੈੱਟਵਰਕ ਹੈ ਅਤੇ ਇਹ ਰਿਸ਼ਵਤ ਦੀ ਰਕਮ ਕਿਹੜੇ-ਕਿਹੜੇ ਅਧਿਕਾਰੀਆਂ ਪਾਸ ਜਾਂਦੀ ਹੈ, ਇਸ ਦਾ ਪਤਾ ਲਗਾਉਣਾ ਹੈ, ਜਿਸ ਲਈ ਰਿਮਾਂਡ ਦੀ ਜ਼ਰੂਰਤ ਹੈ। ਮਾਨਯੋਗ ਜੱਜ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪਟਵਾਰੀ ਦਾ ਇਕ ਦਿਨ ਦਾ ਰਿਮਾਂਡ ਦੇ ਦਿੱਤਾ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਵਿਜੀਲੈਂਸ ਅਧਿਕਾਰੀਆਂ ਨੂੰ ਪਟਵਾਰੀ ਦੀ ਪੁੱਛ ਪੜਤਾਲ ਤੋਂ ਕੁੱਝ ਹੋਰ ਅਹਿਮ ਜਾਣਕਾਰੀਆਂ ਹੱਥ ਲੱਗੀਆਂ ਹਨ, ਜਿਸ ਆਧਾਰ ’ਤੇ ਅਧਿਕਾਰੀਆਂ ਵਲੋਂ ਜਾਂਚ ਦਾ ਘੇਰਾ ਵਧਾਇਆ ਗਿਆ ਅਤੇ ਇਸ ਮਾਮਲੇ ਵਿਚ ਕੁੱਝ ਹੋਰ ਅਧਿਕਾਰੀਆਂ ਦੇ ਅੜਿੱਕੇ ਆਉਂਦੀ ਵੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪੰਜ ਵਿਧਾਨ ਸਭਾ ਹਲਕਿਆਂ ਅਜਨਾਲਾ, ਮੋਗਾ, ਗਿੱਲ, ਕਪੂਰਥਲਾ ਤੇ ਕੋਟਕਪੂਰਾ ਦੇ ਨਵੇਂ... ਅਗਲੀ ਖ਼ਬਰ ਐੱਸ.ਐੱਚ.ਓ. ਕਾਹਲੋਂ ਵੱਲੋਂ 15 ਅਗਸਤ ਦੇ ਮੱਦੇਨਜ਼ਰ ਹੰਬੜਾਂ ਇਲਾਕੇ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
Ad Position 24