ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਦੋ ਮੈਂਬਰ ਕਾਬੂ
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਇੱਕ ਆਟੋ ਵੀ ਬਰਾਮਦ ਕੀਤਾ ਹੈ।
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮੋਤੀ ਨਗਰ ਦੀ ਪੁਲਿਸ ਨੇ ਖਤਰਨਾਕ ਆਟੋ ਰਿਕਸ਼ਾ ਲੁਟੇਰਾ ਗਿਰੋਹ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਇੱਕ ਆਟੋ ਵੀ ਬਰਾਮਦ ਕੀਤਾ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਰਜਿੰਦਰ ਸਿੰਘ ਵਾਸੀ ਸ਼ਿਮਲਾਪੁਰੀ ਅਤੇ ਅਰਜੁਨ ਸ਼ਰਮਾ ਵਾਸੀ ਸ਼ਿਮਲਾਪੁਰੀ ਸ਼ਾਮਿਲ ਹਨ, ਜਦਕਿ ਇਨ੍ਹਾਂ ਦੇ ਸਾਥੀ ਸਤਨਾਮ ਸਿੰਘ ਵਾਸੀ ਸ਼ੇਰਪੁਰ ਹਨੀ ਵਾਸੀ ਰਾਮ ਨਗਰ ਅਤੇ ਨੀਰਜ ਵਾਸੀ ਸ਼ਿਮਲਾਪੁਰੀ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਮੈਂਬਰ ਹਨ ਅਤੇ ਸਵਾਰੀਆਂ ਨੂੰ ਆਟੋ ਵਿਚ ਬਿਠਾ ਕੇ ਉਨ੍ਹਾਂ ਨੂੰ ਸੁੰਨਸਾਨ ਥਾਂ ‘ਤੇ ਲੈ ਜਾਂਦੇ ਸਨ ਜਿੱਥੇ ਕਿ ਉਨ੍ਹਾਂ ਪਾਸੋਂ ਲੁੱਟ ਖੋਹ ਕਰਦੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ਵਿਚੋਂ 20 ਗ੍ਰਾਮ ਹੈਰੋਇਨ, ਇੱਕ ਆਟੋ ਤੇ ਹੋਰ ਸਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਇਨ੍ਹਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।