ਸਲੂਜਾ ਨੇ ਕੀਤੀ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਨਿੰਦਾ
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਨੰਦੇੜ ਦੇ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨ ਲੇਵਾ ਹਮਲੇ ਦੀ ਕਰੜੀ ਸ਼ਬਦਾਂ ਵਿਚ ਨਿਖੇਧੀ ਕਰਦੇ ਹੋਏ ਇਸ ਨੂੰ ਕਾਇਰਾਨਾ ਕਾਰਵਾਈ ਦੱਸਿਆ। ਸਲੂਜਾ ਨੇ ਕਿਹਾ ਕੇ ਧਾਰਮਿਕ ਅਸਥਾਨ ’ਤੇ ਗੁਰੂ ਘਰ ਵਿਚ ਸ਼ਰਧਾ ਤੇ ਸਤਿਕਾਰ ਸਾਹਿੱਤ ਮੱਥਾ ਟੇਕਣ ਗਏ ਨਿਹੱਥੇ ਸਿੱਖ ’ਤੇ ਹਮਲਾ ਕਰਨਾ ਇਸ ਤੋਂ ਮੰਦਭਾਗੀ ਗੱਲ ਕੋਈ ਹੋ ਨਹੀਂ ਸਕਦੀ।
ਅਜੀਤ ਡੈਸਕ
14-08-2026